24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਕਾਂਗਰਸ ਤੋਂ ਡਰੀ 'ਆਪ' ਸਰਕਾਰ ਨੇ ਨਗਰ ਨਿਗਮ ਚੋਣਾਂ ਨੂੰ ਲੈ ਕੇ ਵਾਰਡਾਂ ਵਿਚ ਕੀਤੀ ਕਾਣੀ ਵੰਡ ਇਕ ਵੱਡਾ ਧੱਕਾ-ਆਹਲੂਵਾਲੀਆ <br/>

Ad Position 21
No active advertisement
ਅਜੀਤ ਡੈਸਕ 20-04-2026
ਮੋਗਾ, 19 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਅੱਜ ਸੀਨੀਅਰ ਕਾਂਗਰਸੀ ਆਗੂ ਤੇ ਐਗਰੋ ਇੰਡਸਟਰੀ ਦੇ ਸਾਬਕਾ ਚੇਅਰਮੈਨ ਆਉਣ ਵਾਲੀਆਂ ਚੋਣਾਂ ਦੇ ਸੰਭਾਵੀ ਉਮੀਦਵਾਰ ਲਾਭ ਸਿੰਘ ਆਹਲੂਵਾਲੀਆ ਵਿਸ਼ੇਸ਼ ਤੌਰ 'ਤੇ 'ਅਜੀਤ' ਉਪ ਦਫ਼ਤਰ ਮੋਗਾ ਪੁੱਜੇ ਜਿੱਥੇ ਉਨ੍ਹਾਂ ਗੱਲਬਾਤ ਦੌਰਾਨ ਦੱਸਿਆ ਕਿ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਸੱਤਾਧਾਰੀ ਆਪ ਸਰਕਾਰ ਦੇ ਨੁਮਾਇੰਦਿਆਂ ਨੇ ਸ਼ਹਿਰ ਦੇ ਉਨ੍ਹਾਂ ਵਾਰਡਾਂ ਵਿਚ ਜਿੱਥੇ ਹਮੇਸ਼ਾ ਹੀ ਕਾਂਗਰਸ ਦੇ ਕੌਂਸਲਰ ਲਗਾਤਾਰ ਜਿੱਤਦੇ ਆ ਰਹੇ ਸਨ ਤੇ ਉੱਥੇ ਜੋ ਅਨੁਸੂਚਿਤ ਜਾਤੀ ਸ਼੍ਰੇਣੀ ਰਾਖਵਾਂ ਕਰ ਕੇ ਕਾਂਗਰਸ ਦੇ ਕੌਂਸਲਰਾਂ ਨਾਲ ਧੱਕੇਸ਼ਾਹੀ ਕੀਤੀ ਹੈ | ਉਸ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਆਪ ਸਰਕਾਰ ਹੁਣ ਡਰ ਦੇ ਮਾਰੇ ਹੀ ਅਜਿਹੇ ਹੱਥਕੰਡੇ ਅਪਣਾ ਰਹੀ ਹੈ ਪਰ ਕਾਂਗਰਸ ਪਾਰਟੀ ਜਿੱਥੇ ਇਸ ਧੱਕੇਸ਼ਾਹੀ ਦਾ ਡਟ ਕੇ ਵਿਰੋਧ ਕਰੇਗੀ ਉੱਥੇ ਨਗਰ ਨਿਗਮ ਚੋਣਾਂ ਵਿਚ ਕਾਂਗਰਸ ਦੇ ਕੌਂਸਲਰ ਉਮੀਦਵਾਰ ਵੱਡੀ ਜਿੱਤ ਪ੍ਰਾਪਤ ਕਰ ਕੇ ਆਪਣਾ ਮੇਅਰ ਬਣਾ ਕੇ ਸ਼ਹਿਰ ਨੂੰ ਵਿਕਾਸ ਦੀਆਂ ਲੀਹਾਂ 'ਤੇ ਲਿਜਾਵਾਂਗੇ | ਉਨ੍ਹਾਂ ਕਿਹਾ ਕਿ ਮੋਗਾ ਵਿਚ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ ਹੈ ਅਤੇ ਮੋਗਾ ਜ਼ਿਲ੍ਹੇ ਦੇ ਚਾਰੇ ਹਲਕਿਆਂ ਵਿਚ ਕਾਂਗਰਸ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ | ਇਸ ਲਈ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਮੋਗਾ ਜ਼ਿਲ੍ਹੇ ਤੋਂ ਇਲਾਵਾ ਸਾਰੇ ਪੰਜਾਬ ਵਿਚ ਵੱਡੀ ਲੀਡ ਪ੍ਰਾਪਤ ਕਰ ਕੇ ਸੂਬੇ ਅੰਦਰ ਕਾਂਗਰਸ ਦੀ ਸਰਕਾਰ ਲਿਆਵਾਂਗੇ | ਲਾਭ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਕਾਂਗਰਸ ਇਕ ਅਜਿਹੀ ਪਾਰਟੀ ਹੈ ਜਿਸ ਨੇ ਹਮੇਸ਼ਾ ਹੀ ਧਰਮ ਨਿਰਪੱਖਤਾ ਦੀ ਵਚਨਬੱਧਤਾ ਨੂੰ ਦੁਹਰਾਇਆ ਹੈ ਅਤੇ ਕਦੇ ਵੀ ਸਮਾਜ ਨੂੰ ਵੰਡਣ ਵਾਲੀਆਂ ਕੋਸ਼ਿਸ਼ਾਂ ਨਹੀਂ ਕੀਤੀਆਂ ਜਿਵੇਂ ਕਿ ਅੱਜ ਕੇਂਦਰ ਦੀ ਭਾਜਪਾ ਸਰਕਾਰ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਭਾਵੇਂ ਕਿ ਉਹ ਮੋਗਾ ਹਲਕੇ ਤੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸੰਭਾਵੀ ਉਮੀਦਵਾਰ ਵਜੋਂ ਵਿਚਰ ਰਹੇ ਹਨ ਅਤੇ ਜੇਕਰ ਪਾਰਟੀ ਹਾਈਕਮਾਂਡ ਉਨ੍ਹਾਂ ਨੂੰ ਟਿਕਟ ਦੇ ਕੇ ਨਿਵਾਜਦੀ ਹੈ ਤਾਂ ਉਹ ਯਕੀਨਨ ਜਿੱਤ ਪ੍ਰਾਪਤ ਕਰ ਕੇ ਮੋਗਾ ਹਲਕੇ ਨੂੰ ਨਮੂਨੇ ਦਾ ਹਲਕਾ ਬਣਾਉਣਗੇ ਪਰ ਇਹ ਪਾਰਟੀ ਹਾਈਕਮਾਂਡ 'ਤੇ ਨਿਰਭਰ ਕਰਦਾ ਹੈ ਤੇ ਪਾਰਟੀ ਹਾਈਕਮਾਂਡ ਦਾ ਫ਼ੈਸਲਾ ਉਨ੍ਹਾਂ ਨੂੰ ਖਿੜੇ ਮੱਥੇ ਪ੍ਰਵਾਨ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਪੰਜਵੀਂ ਅਤੇ ਅੱਠਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਬੀ.ਕੇ.ਯੂ ਖੋਸਾ ਨੇ ਬਾਘਾਪੁਰਾਣਾ ਦੀ ਦਾਣਾ ਮੰਡੀ ਦਾ ਕੀਤਾ ਦੌਰਾ <br/>
Ad Position 24