ਨਿਹਾਲ ਸਿੰਘ ਵਾਲਾ, 19 ਅਪ੍ਰੈਲ (ਸੁਖਦੇਵ ਸਿੰਘ ਖਾਲਸਾ)-ਸੰਤ ਬਾਬਾ ਅਮਰ ਸਿੰਘ ਬੜੰੂਦੀ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਅਨੰਦ ਈਸ਼ਰ ਪਬਲਿਕ ਹਾਈ ਸਕੂਲ ਦੀਨਾਂ ਦਾ ਪੰਜਵੀਂ ਅਤੇ ਅੱਠਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ ਹੈ | ਸਕੂਲ ਦੇ ਪਿ੍ੰਸੀਪਲ ਮੈਡਮ ਜਤਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਪੰਜਵੀਂ ਜਮਾਤ ਦੇ ਨਤੀਜੇ 'ਚ ਸਕੂਲ 'ਚੋਂ ਹਰਸਿਮਰਤ ਕੌਰ ਨੇ ਪਹਿਲਾ, ਹੁਸਨਪ੍ਰੀਤ ਕੌਰ ਨੇ ਦੂਸਰਾ ਅਤੇ ਗੁਰਮਨ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ | ਅੱਠਵੀਂ ਜਮਾਤ ਦੇ ਨਤੀਜੇ 'ਚ ਸਕੂਲ 'ਚੋਂ ਨਵਰੀਤ ਕੌਰ ਨੇ ਪਹਿਲਾ, ਕਰਨਪ੍ਰੀਤ ਕੌਰ ਨੇ ਦੂਸਰਾ ਅਤੇ ਰਵੀ ਜੈਨ ਸਿੰਗਲਾ ਨੇ ਤੀਸਰਾ ਸਥਾਨ ਹਾਸਲ ਕੀਤਾ | ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਸਕੂਲ ਪਿ੍ੰਸੀਪਲ ਮੈਡਮ ਜਤਿੰਦਰ ਕੌਰ ਨੇ ਕਿਹਾ ਕਿ ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਸਕੂਲ ਦੇ ਮਿਹਨਤੀ ਸਟਾਫ਼ ਦੇ ਸਿਰ ਜਾਂਦਾ ਹੈ | ਇਸ ਮੌਕੇ ਅਧਿਆਪਕ ਸੁਰਜੀਤ ਸਿੰਘ, ਜਸਪਾਲ ਸਿੰਘ, ਗੁਰਪ੍ਰੀਤ ਸਿੰਘ, ਨਵਜਿੰਦਰ ਸਿੰਘ, ਹਰਦਮ ਸਿੰਘ, ਅੰਮਿ੍ਤਪਾਲ ਕੌਰ, ਜਸਵੰਤ ਕੌਰ, ਗੁਰਪ੍ਰੀਤ ਕੌਰ, ਕਮਲਪ੍ਰੀਤ ਕੌਰ, ਸੰਦੀਪ ਕੌਰ, ਵੀਰਪਾਲ ਕੌਰ, ਸ਼ਰਨਪ੍ਰੀਤ ਕੌਰ, ਜਸਪ੍ਰੀਤ ਕੌਰ, ਦਲਜੀਤ ਕੌਰ, ਕੁਲਵਿੰਦਰ ਕੌਰ ਆਦਿ ਹਾਜ਼ਰ ਸਨ |