24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਜ਼ਿਲ੍ਹਾ ਟੀ.ਬੀ. ਅਫ਼ਸਰ ਦੀ ਅਗਵਾਈ ਹੇਠ ਟੀ.ਬੀ. 100 ਦਿਨਾਂ ਮੁਹਿੰਮ 'ਚ ਸਕਰੀਨਿੰਗ ਜਾਗਰੂਕਤਾ ਜ਼ੋਰਾਂ 'ਤੇ <br/>

Ad Position 21
No active advertisement
ਅਜੀਤ ਡੈਸਕ 20-04-2026
ਮੋਗਾ, 19 ਅਪ੍ਰੈਲ (ਗੁਰਤੇਜ ਸਿੰਘ ਬੱਬੀ)-ਸਿਵਲ ਸਰਜਨ ਮੋਗਾ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਤੇ ਗ੍ਰਾਮ ਪੰਚਾਇਤਾਂ ਵਿਚ ਚੱਲ ਰਹੀ 100 ਦਿਨਾਂ ਟੀ.ਬੀ. ਮੁਹਿੰਮ ਤਹਿਤ ਇੰਪੈਕਟ ਇੰਡੀਆ ਟੀਮ ਅਤੇ ਟੀ.ਬੀ. ਅਲਰਟ ਇੰਡੀਆ ਦੀਆਂ ਟੀਮਾਂ ਵਲੋਂ ਲਗਾਤਾਰ ਜਾਗਰੂਕਤਾ ਤੇ ਸਕਰੀਨਿੰਗ ਗਤੀਵਿਧੀਆਂ ਨੂੰ ਤੇਜ਼ ਕੀਤਾ ਜਾ ਰਿਹਾ ਹੈ | ਇਹ ਮੁਹਿੰਮ ਸਿਵਲ ਸਰਜਨ ਮੋਗਾ ਡਾ. ਆਰ. ਸਿੰਗਲਾ, ਜ਼ਿਲ੍ਹਾ ਟੀ.ਬੀ. ਅਫ਼ਸਰ ਡਾ. ਗੌਰਵਪ੍ਰੀਤ ਸਿੰਘ ਸੋਢੀ ਅਤੇ ਡਾ. ਜਸਜੀਤ ਕੌਰ ਗਿੱਲ ਦੇ ਮਾਰਗ ਦਰਸ਼ਨ ਹੇਠ ਚਲ ਰਹੀ ਹੈ ਅਤੇ ਟੀ.ਬੀ. ਮੁਕਤ ਬਣਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ | ਇਸ ਮੌਕੇ ਇੰਪੈਕਟ ਇੰਡੀਆ ਪ੍ਰੋਜੈਕਟ ਦੇ ਸਟੇਟ ਲੀਡ ਨੀਰਜ ਨੇ 100 ਦਿਨਾਂ ਟੀ.ਬੀ. ਮੁਹਿੰਮ ਦੇ ਮਹੱਤਵ ਬਾਰੇ ਦੱਸਦੇ ਹੋਏ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਕਮਜ਼ੋਰ ਅਤੇ ਸੰਵੇਦਨਸ਼ੀਲ ਵਰਗ ਦੀ ਪਛਾਣ ਕਰਕੇ ਉਨ੍ਹਾਂ ਦੀ ਸਮੇਂ-ਸਿਰ ਸਕਰੀਨਿੰਗ ਕਰਨੀ ਹੈ, ਤਾਂ ਜੋ ਟੀ.ਬੀ. ਦੇ ਮਾਮਲਿਆਂ ਦੀ ਜਲਦੀ ਪਹਿਚਾਣ ਕਰਕੇ ਇਲਾਜ ਯਕੀਨੀ ਬਣਾਇਆ ਜਾ ਸਕੇ | ਇੰਪੈਕਟ ਇੰਡੀਆ ਪ੍ਰੋਜੈਕਟ ਦੇ ਜ਼ਿਲ੍ਹਾ ਲੀਡ ਸੁਧੀਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਗ੍ਰਾਮ ਪੰਚਾਇਤ ਪੱਧਰ 'ਤੇ ਸਿਹਤ ਵਿਭਾਗ ਤੇ ਪੀ.ਆਰ.ਆਈ. ਵਿਭਾਗ ਨਾਲ ਮਿਲ ਕੇ ਸਮਨਵਯ ਮੀਟਿੰਗਾਂ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਟੀ.ਬੀ. ਬਾਰੇ ਜਾਗਰੂਕਤਾ ਵਧਾਈ ਜਾ ਸਕੇ | ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਵਿਚ ਟੀ.ਬੀ. ਚੈਂਪੀਅਨ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ | ਇਸ ਮੌਕੇ 'ਤੇ ਸੰਜੀਵ ਮਿਸ਼ਰਾ ਅਤੇ ਕਮਿਊਨਿਟੀ ਕੋਆਰਡੀਨੇਟਰ ਹਿਨਾ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਰਜਿੰਦਰ ਸਿੰਘ ਬਰਾੜ ਖੋਸਾ ਕੋਟਲਾ ਦੇ ਗੁਰਦੁਆਰਾ ਸਾਹਿਬ ਵਿਖੇ ਸਾਥੀਆਂ ਸਮੇਤ ਹੋਏ ਨਤਮਸਤਕ ਅਗਲੀ ਖ਼ਬਰ ਨੈਸ਼ਨਲ ਕਾਨਵੈਂਟ ਸਕੂਲ ਮੋਗਾ ਵਿਖੇ ਵਿਸਾਖੀ ਦੇ ਤਿਉਹਾਰ ਨੂੰ ਸਮਰਪਿਤ ਸਮਾਗਮ
Ad Position 24