ਮੋਗਾ, 19 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮੋਗਾ ਦੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਹਾਈ ਸਕੂਲ ਮੋਗਾ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਗੁਰਸਿਮਰਨਜੀਤ ਕੌਰ ਨੇ ਦਿਵਿਆਂਗਤਾ ਨੂੰ ਮਾਤ ਦੇ ਕੇ ਮਿਸਾਲ ਕਾਇਮ ਕੀਤੀ | ਉਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅੱਠਵੀਂ ਜਮਾਤ ਦੀ ਪ੍ਰੀਖਿਆ ਵਿਚੋਂ 87 ਫ਼ੀਸਦੀ ਅੰਕ ਹਾਸਲ ਕਰ ਕੇ ਸਕੂਲ ਅਧਿਆਪਕਾਂ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਜਿੱਥੇ ਬੱਚੇ ਨੇ ਦਿਨ ਰਾਤ ਮਿਹਨਤ ਕੀਤੀ ਉੱਥੇ ਮਾਪਿਆਂ ਤੇ ਅਧਿਆਪਕਾਂ ਨੇ ਵੀ ਪੜ੍ਹਾਈ ਵਿਚ ਵਿਸ਼ੇਸ਼ ਸਹਾਇਤਾ ਕੀਤੀ | ਇਸ ਮੌਕੇ ਸਕੂਲ ਦੇ ਡਾਇਰੈਕਟਰ ਗੁਰਬੀਰ ਸਿੰਘ ਜੱਸਲ ਅਤੇ ਵਾਈਸ ਪ੍ਰੈਜ਼ੀਡੈਂਟ ਸੁਰਿੰਦਰ ਕੌਰ ਜੱਸਲ ਨੇ ਅਧਿਆਪਕਾਂ ਅਤੇ ਬੱਚੀ ਨੂੰ ਵਧਾਈ ਦਿੱਤੀ ਅਤੇ ਅੱਗੇ ਤੋਂ ਵੀ ਇਸੇ ਤਰ੍ਹਾਂ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ |