ਨਿਹਾਲ ਸਿੰਘ ਵਾਲਾ, 20 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਲਿਆਉਣਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ | ਮੁੱਖ ਮੰਤਰੀ ਭਗਵੰਤ ਮਾਨ ਨੇ 2022 ਦੀਆਂ ਵਿਧਾਨ ਸਭਾ ਦੀਆ ਚੋਣਾਂ ਤੋਂ ਪਹਿਲਾਂ ਪੰਥਕ ਮਸਲਿਆਂ 'ਤੇ ਸੰਜੀਦਗੀ ਨਾਲ ਪਹਿਰਾ ਦਿੰਦਿਆਂ ਜੋ ਵਾਅਦਾ ਕੀਤਾ ਸੀ, ਉਸ ਨੂੰ ਨਿਭਾ ਕੇ ਪੰਥ ਪ੍ਰਸਤ ਹੋਣ ਦਾ ਸਬੂਤ ਦਿੱਤਾ ਹੈ | ਇਹ ਪ੍ਰਗਟਾਵਾ ਕਰਦੇ ਆਮ ਆਦਮੀ ਪਾਰਟੀ, ਪੰਜਾਬ, ਸਟੇਟ ਲੀਗਲ ਵਿੰਗ ਦੇ ਜੋਇੰਟ ਸੈਕਟਰੀ ਐਡਵੋਕੇਟ ਬੱਬਣ ਗੋਇਲ ਨੇ ਪਿਛਲੇ ਦਿਨੀਂ ਬੇਅਦਬੀ ਦੇ ਖ਼ਿਲਾਫ਼ ਪਾਸ ਕੀਤੇ ਕਾਨੂੰਨ ਤੇ ਪ੍ਰਤੀਕਿਰਿਆ ਦਿੰਦੇ ਹੋਏ ਕੀਤਾ | ਐਡਵੋਕੇਟ ਬੱਬਨ ਗੋਇਲ ਨੇ ਦੱਸਿਆ ਕਿ ਇਸ ਕਾਨੂੰਨ ਬਣਨ ਨਾਲ ਬੇਅਦਬੀ ਵਰਗੀਆਂ ਘਟਨਾਵਾਂ ਨੂੰ ਨੱਥ ਪਵੇਗੀ ਅਤੇ ਇਹ ਇਕ ਇਤਿਹਾਸਿਕ ਕਦਮ ਹੈ, ਜੋ ਇਹ ਪਿਛਲੀਆਂ ਸਰਕਾਰਾਂ ਵਲੋਂ ਕੁਝ ਨਹੀ ਕੀਤਾ ਗਿਆ |
ਬੇਅਦਬੀ ਖ਼ਿਲਾਫ਼ ਪਾਸ ਕੀਤਾ ਕਾਨੂੰਨ ਸ਼ਲਾਘਾਯੋਗ ਕਦਮ-ਐਡਵੋਕੇਟ ਗੋਇਲ
ਅਜੀਤ ਡੈਸਕ
21-04-2026