ਅਕਾਲੀ ਆਗੂ ਬਲਜਿੰਦਰ ਸਿੰਘ ਕੁੱਕੂ ਨਾਲ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਪ੍ਰਗਟ
ਅਜੀਤ ਡੈਸਕ
21-04-2026
ਮੋਗਾ, 20 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸੀਨੀਅਰ ਅਕਾਲੀ ਆਗੂ ਤੇ ਸਬਜ਼ੀ ਮੰਡੀ ਵਿਚ ਬਤੌਰ ਆੜ੍ਹਤ ਦਾ ਕਾਰੋਬਾਰ ਕਰ ਰਹੇ ਬਲਜਿੰਦਰ ਸਿੰਘ ਕੁੱਕੂ ਦੇ ਪੂਜਨੀਕ ਮਾਤਾ ਮਲਕੀਤ ਕੌਰ ਜੋ ਕਿ ਬੀਤੇ ਦਿਨੀਂ ਸੰਖੇਪ ਬਿਮਾਰੀ ਪਿੱਛੋਂ ਸਦੀਵੀ ਵਿਛੋੜਾ ਦੇ ਗਏ ਸਨ | ਇਸ ਦੁੱਖ ਦੀ ਘੜੀ ਵਿਚ ਬਲਜਿੰਦਰ ਸਿੰਘ ਕੁੱਕੂ ਤੇ ਉਨ੍ਹਾਂ ਦੇ ਪਰਿਵਾਰ ਨਾਲ ਵੱਖ-ਵੱਖ ਰਾਜਸੀ, ਸਮਾਜ ਸੇਵੀ, ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਤੋਂ ਇਲਾਵਾ ਇਲਾਕੇ ਦੇ ਸੰਤਾਂ ਮਹਾਂਪੁਰਸ਼ਾਂ ਨੇ ਦੁੱਖ ਸਾਂਝਾ ਕੀਤਾ | ਦੁੱਖ ਸਾਂਝਾ ਕਰਨ ਵਾਲਿਆਂ ਵਿਚ ਮਾਲਵੇ ਦੀ ਉੱਘੀ ਧਾਰਮਿਕ ਸ਼ਖ਼ਸੀਅਤ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦ ਪੁਰਾਣਾ ਦੇ ਮੁੱਖ ਸੇਵਾਦਾਰ ਬਾਬਾ ਗੁਰਦੀਪ ਸਿੰਘ ਚੰਦ ਪੁਰਾਣਾ, ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੀਰਥ ਸਿੰਘ ਮਾਹਲਾ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆ, ਸ਼੍ਰੋਮਣੀ ਕਮੇਟੀ ਮੈਂਬਰ ਤਰਸੇਮ ਸਿੰਘ ਰੱਤੀਆਂ, ਹਲਕਾ ਇੰਚਾਰਜ ਮੋਗਾ ਸੰਜੀਤ ਸਿੰਘ ਸਨੀ ਗਿੱਲ, ਬਰਜਿੰਦਰ ਸਿੰਘ ਮੱਖਣ ਬਰਾੜ ਸਾਬਕਾ ਚੇਅਰਮੈਨ ਤੇ ਸੀਨੀਅਰ ਅਕਾਲੀ ਆਗੂ, ਜਗਦੀਪ ਸਿੰਘ ਗਟਰਾ ਪ੍ਰਧਾਨ ਨਗਰ ਕੌਂਸਲ ਨਿਹਾਲ ਸਿੰਘ ਵਾਲਾ, ਸੁਖਦੇਵ ਸਿੰਘ ਖੋਸਾ ਸਾਬਕਾ ਚੇਅਰਮੈਨ, ਐਡਵੋਕੇਟ ਖੁਸ਼ਵਿੰਦਰਪਾਲ ਸਿੰਘ, ਐਡਵੋਕੇਟ ਸਤਵਿੰਦਰਪਾਲ ਸਿੰਘ, ਗੁਰਜੀਤ ਸਿੰਘ ਸਰਕਲ ਪ੍ਰਧਾਨ, ਗੁਰਸੇਵ ਸਿੰਘ ਮਨੀਲਾ, ਮਨਜੀਤ ਸਿੰਘ ਕੰਗ ਸਰਕਲ ਪ੍ਰਧਾਨ, ਮਿੰਟੂ ਮੰਡੀ ਬੋਰਡ, ਰੇਸ਼ਮ ਸਿੰਘ ਮੋਗਾ, ਰਾਜਵਿੰਦਰ ਸਿੰਘ ਧਰਮਕੋਟ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ ਅਕਾਲੀ ਦਲ, ਗੁਰਪ੍ਰਤਾਪ ਸਿੰਘ ਸਾਬਕਾ ਸਰਪੰਚ, ਸੁਖਵਿੰਦਰ ਸਿੰਘ, ਤੀਰਥ ਸਿੰਘ ਮਾਹਲਾ ਘੱਲ ਕਲਾਂ, ਅਮਰ ਸਿੰਘ ਮੋਗਾ, ਕਰਨਜੀਤ ਸਿੰਘ ਝੰਡੇਆਣਾ, ਕੁੱਕੂ ਸਾਹਿਬ ਸਟੋਰ, ਤਹਿਸੀਲਦਾਰ ਪਰਮਿੰਦਰ ਸਿੰਘ ਕੋਟਕਪੂਰਾ, ਰਣਜੀਤ ਸਿੰਘ ਭਾਊ ਸਾਬਕਾ ਪ੍ਰਧਾਨ ਨੈਸਲੇ, ਦਿਲਬਾਗ ਸਿੰਘ ਰੰਧਾਵਾ ਸੀਨੀਅਰ ਆਗੂ, ਦਵਿੰਦਰ ਸਿੰਘ ਪੀ.ਏ., ਪਰਮਜੀਤ ਸਿੰਘ ਨੈਸਲੇ, ਪਰਮਪਾਲ ਸਿੰਘ, ਕਰਮਜੀਤ ਕੰਮਾ, ਗੁਰਨਾਮ ਸਿੰਘ ਸਰਪੰਚ, ਪਲਵਿੰਦਰ ਸਿੰਘ, ਤਲਵਿੰਦਰ ਸਿੰਘ, ਜਤਿੰਦਰ ਕੁਮਾਰ ਜੀਤੂ, ਅਮਰਿੰਦਰ ਸਿੰਘ ਸੈਂਡੀ ਸਮੇਤ ਵੱਡੀ ਗਿਣਤੀ ਵਿਚ ਸ਼ਹਿਰ ਤੇ ਇਲਾਕੇ ਦੇ ਪਤਵੰਤੇ ਸ਼ਾਮਿਲ ਹਨ | ਸਵ: ਮਾਤਾ ਮਲਕੀਤ ਕੌਰ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 24 ਅਪ੍ਰੈਲ ਸ਼ੁੱਕਰਵਾਰ ਨੂੰ ਗੁਰਦੁਆਰਾ ਛੇਵੀਂ ਪਾਤਸ਼ਾਹੀ ਪਿੰਡ ਘੱਲ ਕਲਾਂ ਮੋਗਾ ਵਿਖੇ ਹੋਵੇਗੀ |