24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਗਰੀਨ ਵੈਲੀ ਕਾਨਵੈਂਟ ਸਕੂਲ ਦੇ ਜ਼ਿਲੇ੍ਹ ਭਰ 'ਚੋਂ ਟੌਪਰ ਰਹਿਣ ਵਾਲੇ ਵਿਦਿਆਰਥੀ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 21-04-2026
ਨਿਹਾਲ ਸਿੰਘ ਵਾਲਾ, 20 ਅਪ੍ਰੈਲ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਸੀ.ਬੀ.ਐਸ.ਈ. ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ 'ਚ ਗਰੀਨ ਵੈਲੀ ਕਾਨਵੈਂਟ ਸਕੂਲ ਨਿਹਾਲ ਸਿੰਘ ਵਾਲਾ ਦੇ ਜ਼ਿਲੇ੍ਹ ਭਰ 'ਚੋਂ ਟੌਪਰ ਰਹਿਣ ਵਾਲੇ ਵਿਦਿਆਰਥੀ ਨਿਖਿਲ ਕੁਮਾਰ 99.2 ਫ਼ੀਸਦੀ ਤੇ 90 ਫ਼ੀਸਦੀ ਤੋਂ ਉੱਪਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕਰਨ ਲਈ ਸੰਸਥਾ ਦੇ ਚੇਅਰਮੈਨ ਇੰਜ. ਜਤਿੰਦਰ ਕੁਮਾਰ ਗਰਗ ਦੀ ਅਗਵਾਈ ਹੇਠ ਸਨਮਾਨ ਸਮਾਗਮ ਰੱਖਿਆ ਗਿਆ | ਇਸ ਮੌਕੇ ਸੰਸਥਾ ਦੇ ਚੇਅਰਮੈਨ ਇੰਜ: ਜਤਿੰਦਰ ਕੁਮਾਰ ਗਰਗ, ਮੈਨੇਜਰ ਅਨੀਤਾ ਗਰਗ, ਸਕੂਲ ਪ੍ਰਬੰਧਕ ਕਿ੍ਸ਼ਨ ਕੁਮਾਰ ਗਰਗ ਤੇ ਪਿ੍ੰਸੀਪਲ ਨੀਤੂ ਕਪੂਰ ਨੇ ਵਿਦਿਆਰਥੀਆਂ ਦੀ ਇਸ ਕਾਮਯਾਬੀ 'ਤੇ ਖ਼ੁਸ਼ੀ ਪ੍ਰਗਟ ਕਰਦੇ ਹੋਏ ਉਨ੍ਹਾਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਸੰਸਥਾ ਦੇ ਪ੍ਰਬੰਧਕਾਂ ਵਲੋਂ ਨੇ ਜ਼ਿਲੇ੍ਹ 'ਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੇ ਸਕੂਲ ਦੇ ਹੋਣਹਾਰ ਵਿਦਿਆਰਥੀ ਨਿਖਿਲ ਕੁਮਾਰ ਨੂੰ 51000 ਰੁਪਏ ਦੀ ਸਕਾਲਰਸ਼ਿਪ ਦੇਣ ਦਾ ਐਲਾਨ ਕੀਤਾ ਗਿਆ | ਇਸ ਤੋਂ ਇਲਾਵਾ ਦੂਜੇ ਅਤੇ ਤੀਜੇ ਸਥਾਨ 'ਤੇ ਰਹਿਣ ਵਾਲੇ ਵਿਦਿਆਰਥੀਆਂ ਲਈ 21000 ਰੁਪਏ ਦੀ ਸਕਾਲਰਸ਼ਿਪ ਤੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਸਾਰੇ ਵਿਦਿਆਰਥੀਆਂ ਲਈ 11000 ਰੁਪਏ ਪ੍ਰਤੀ ਵਿਦਿਆਰਥੀ ਸਕਾਲਰਸ਼ਿਪ ਦਾ ਐਲਾਨ ਕੀਤਾ | ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਵਧਾਈ ਦਿੱਤੀ ਗਈ ਤੇ ਉਨ੍ਹਾਂ ਦੀ ਮਿਹਨਤ ਦੀ ਭਰਪੂਰ ਸ਼ਲਾਘਾ ਕੀਤੀ ਗਈ | ਇਸ ਮੌਕੇ ਸਕੂਲ ਦੇ ਕੋਆਰਡੀਨੇਟਰ, ਐਚ.ਓ.ਡੀਜ਼ ਅਤੇ ਸਮੂਹ ਸਟਾਫ਼ ਵੀ ਮੌਜੂਦ ਸਨ | ਇਸ ਮੌਕੇ ਸਕੂਲ ਪ੍ਰਬੰਧਕਾਂ ਵਲੋਂ ਸਾਰੇ ਮਾਪਿਆਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਤੇ ਉਨ੍ਹਾਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਆਈ.ਟੀ.ਆਈ. ਮੋਗਾ ਵਿਖੇ 23 ਨੂੰ ਲੱਗੇਗਾ ਰੋਜ਼ਗਾਰ ਕੈਂਪ ਅਗਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਮੋਗਾ 'ਚ ਸੀ.ਬੀ.ਐਸ.ਈ. ਵਲੋਂ ਕੇਪੇਸਿਟੀ ਬਿਲਡਿੰਗ ਸਮਾਗਮ <br/>
Ad Position 24