24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਜ਼ਿਲ੍ਹਾ ਪ੍ਰਧਾਨ ਦੇ ਗ੍ਰਹਿ ਵਿਖੇ ਕੋਰ ਕਮੇਟੀ ਮੈਂਬਰ ਦੀ ਅਗਵਾਈ ਹੇਠ ਅਹਿਮ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 21-04-2026

ਮੋਗਾ, 20 ਅਪ੍ਰੈਲ (ਸੁਰਿੰਦਰਪਾਲ ਸਿੰਘ)-ਅੱਜ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਦੇ ਗ੍ਰਹਿ ਵਿਖੇ ਜਥੇਦਾਰ ਤੀਰਥ ਸਿੰਘ ਮਾਹਲਾ ਮੈਂਬਰ ਕੋਰ ਕਮੇਟੀ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਅਹਿਮ ਮੀਟਿੰਗ ਕੀਤੀ ਗਈ ਜਿਸ 'ਚ ਖਣਮੁਖ ਭਾਰਤੀ ਜ਼ਿਲ੍ਹਾ ਸ਼ਹਿਰੀ ਪ੍ਰਧਾਨ, ਸੰਜੀਤ ਸਿੰਘ ਸਨੀ ਗਿੱਲ ਹਲਕਾ ਇੰਚਾਰਜ ਮੋਗਾ, ਬਰਜਿੰਦਰ ਸਿੰਘ ਮੱਖਣ ਬਰਾੜ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਚੇਅਰਮੈਨ, ਸੀਨੀਅਰ ਅਕਾਲੀ ਆਗੂ ਰਾਜਵਿੰਦਰ ਸਿੰਘ ਧਰਮਕੋਟ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ ਨੇ ਸ਼ਮੂਲੀਅਤ ਕੀਤੀ ਤੇ ਨਗਰ ਨਿਗਮ ਮੋਗਾ ਦੀਆਂ ਆਉਣ ਵਾਲੀਆਂ ਚੋਣਾਂ ਵਿਚ ਇੱਕਜੁੱਟ ਹੋ ਕੇ ਲੜਨ ਸਬੰਧੀ ਵਿਚਾਰਾਂ ਹੋਈਆਂ ਜਿਸ 'ਚ ਸੀਨੀਅਰ ਲੀਡਰਸ਼ਿਪ ਜਥੇਦਾਰ ਤੀਰਥ ਸਿੰਘ ਮਾਹਲਾ ਤੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਸਬੰਧੀ ਚਾਰੇ ਵਿਧਾਨ ਸਭਾ ਹਲਕਿਆਂ ਦੇ ਸਰਕਲ ਪ੍ਰਧਾਨਾਂ, ਸੀਨੀਅਰ ਆਗੂਆਂ, ਯੂਥ ਵਿੰਗ ਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਮੀਟਿੰਗ ਜ਼ਿਲ੍ਹਾ ਹੈੱਡਕੁਆਟਰ ਮੋਗਾ ਵਿਖੇ ਜਲਦੀ ਰੱਖੀ ਜਾਵੇਗੀ ਜਿਸ 'ਚ ਨਗਰ ਨਿਗਮ ਚੋਣਾਂ ਲਈ ਜੇਤੂ ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਜਾਵੇਗਾ | ਇਸ ਸਬੰਧੀ ਉਮੀਦਵਾਰਾਂ ਨੂੰ ਆਪਣੀਆਂ ਦਾਅਵੇਦਾਰੀਆਂ ਪੇਸ਼ ਕਰਨ ਲਈ ਕਿਹਾ ਗਿਆ ਹੈ | ਅਕਾਲੀ ਆਗੂਆਂ ਨੇ ਕਿਹਾ ਕਿ ਮੌਜੂਦਾ ਵਿਧਾਇਕ ਸੱਤਾਧਾਰੀ ਪਾਰਟੀ ਨੇ ਸ਼ਹਿਰ ਵਾਸੀਆਂ ਨਾਲ ਧੋਖਾ ਕੀਤਾ ਹੈ ਤੇ ਆਪਣੀ ਮਰਜ਼ੀ ਨਾਲ ਵਾਰਡ ਰਾਖਵੇਂ ਕੀਤੇ ਹਨ ਜਿਸ ਦਾ ਖ਼ਮਿਆਜ਼ਾ ਸੱਤਾਧਾਰੀ ਪਾਰਟੀ ਨੂੰ ਭੁਗਤਣਾ ਪਵੇਗਾ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੋਡੇ ਵਿਖੇ ਫਿਜ਼ਿਕਸ ਤੇ ਬਾਇਓਲੋਜੀ ਲੈਬਾਂ ਦਾ ਉਦਘਾਟਨ <br/> ਅਗਲੀ ਖ਼ਬਰ ਸਰਕਾਰੀ ਆਈ.ਟੀ.ਆਈ. ਮੋਗਾ ਵਿਖੇ 23 ਨੂੰ ਲੱਗੇਗਾ ਰੋਜ਼ਗਾਰ ਕੈਂਪ
Ad Position 24