24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਲਾਗੂ ਹੋਣ ਨਾਲ ਦੋਸ਼ੀਆਂ ਨੂੰ ਮਿਲਣਗੀਆਂ ਸਖ਼ਤ ਸਜ਼ਾਵਾਂ-ਵਿਧਾਇਕ ਢੋਸ <br/>

Ad Position 21
No active advertisement
ਅਜੀਤ ਡੈਸਕ 21-04-2026
ਕਿਸ਼ਨਪੁਰਾ ਕਲਾਂ, 20 ਅਪ੍ਰੈਲ (ਅਮੋਲਕ ਸਿੰਘ ਕਲਸੀ)-ਪੰਜਾਬ ਦੇ ਇਤਿਹਾਸ 'ਚ ਸੁਨਹਿਰੀ ਅੱਖਰਾਂ 'ਚ ਨਾਂਅ ਦਰਜ ਕਰਵਾਉਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ 'ਚ ਬੇਅਦਬੀਆਂ ਨੂੰ ਰੋਕਣ ਲਈ ਪਿਛਲੇ ਦਿਨੀਂ ਲਿਆਂਦੇ ਨਵੇਂ ਕਾਨੂੰਨ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026' ਨੂੰ ਰਾਜਪਾਲ ਪੰਜਾਬ ਦੀ ਮਨਜ਼ੂਰੀ ਮਿਲ ਜਾਣ ਕਾਰਨ ਇਹ ਕਾਨੂੰਨ ਪੰਜਾਬ 'ਚ ਲਾਗੂ ਹੋ ਗਿਆ ਹੈ | ਇਹ ਪ੍ਰਗਟਾਵਾ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਇਸ ਕਾਰਜ ਲਈ ਉਹ ਰਾਜਪਾਲ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਮੂਹ ਮੰਤਰੀਆਂ ਤੇ ਵਿਧਾਇਕਾਂ ਦਾ ਵੀ ਧੰਨਵਾਦ ਕਰਦੇ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਮੁੱਚੇ ਸਿੱਖ ਜਗਤ ਸਮੇਤ ਸਮੂਹ ਨਾਨਕ ਨਾਮ ਲੇਵਾ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਅਜਿਹਾ ਸਖ਼ਤ ਕਾਨੂੰਨ ਲਿਆਂਦਾ ਹੈ, ਜਿਸ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜਾਂ ਹੋਰਨਾਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਮਿਸਾਲੀ ਸਜ਼ਾਵਾਂ ਤੇ ਜੁਰਮਾਨੇ ਲਗਾਏ ਜਾ ਸਕਣਗੇ | ਵਿਧਾਇਕ ਢੋਸ ਨੇ ਕਿਹਾ ਕਿ ਇਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਵੱਡੀ ਕਾਮਯਾਬੀ ਹੈ ਜਿਸ ਨੇ ਸਿੱਖ ਕੌਮ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਨੂੰ ਪੂਰਾ ਕਰਦਿਆਂ ਆਪਣੀ ਵਚਨਬੱਧਤਾ ਸਾਬਿਤ ਕੀਤੀ ਹੈ | ਅਖੀਰ ਵਿਚ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਸਭ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਕਰਦੇ ਹੋਏ ਉਨ੍ਹਾਂ ਦੇ ਉਪਦੇਸ਼ਾਂ ਅਨੁਸਾਰ ਆਪਣਾ ਜੀਵਨ ਗੁਜ਼ਾਰਿਆ ਜਾਵੇ ਤੇ ਸਮਾਜ ਵਿਚ ਸ਼ਾਂਤੀ ਤੇ ਸਦਭਾਵਨਾ ਨੂੰ ਮਜ਼ਬੂਤ ਕੀਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਬੇਅਦਬੀ ਵਿਰੁੱਧ ਬਣੇ ਨਵੇਂ ਕਾਨੂੰਨ ਦਾ ਸਿਮਰਨਜੀਤ ਸਿੰਘ ਮਾਨ ਵਲੋਂ ਸਵਾਗਤ <br/> ਅਗਲੀ ਖ਼ਬਰ ਇਕਬਾਲ ਸਿੰਘ ਮਾਹਲਾ ਬਣੇ ਕਾਂਗਰਸ ਦੇ ਜਨਰਲ ਸਕੱਤਰ <br/>
Ad Position 24