24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਸੀ.ਆਈ.ਏ. ਸਟਾਫ਼ ਮੋਗਾ ਪੁਲਿਸ ਵਲੋਂ ਹੈਰੋਇਨ ਸਮੇਤ 4 ਕਾਬੂ <br/>

Ad Position 21
No active advertisement
ਅਜੀਤ ਡੈਸਕ 21-04-2026
ਮੋਗਾ, 20 ਅਪ੍ਰੈਲ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਡੀ.ਐਸ.ਪੀ. ਨਿਹਾਲ ਸਿੰਘ ਵਾਲਾ ਅਨਵਰ ਅਲੀ ਦੀ ਅਗਵਾਈ ਹੇਠ ਸੀ.ਆਈ.ਏ. ਸਟਾਫ਼ ਮੋਗਾ ਦੇ ਮੁੱਖ ਅਫ਼ਸਰ ਦਲਜੀਤ ਸਿੰਘ ਬਰਾੜ ਦੀ ਅਗਵਾਈ 'ਚ 800 ਗ੍ਰਾਮ ਹੈਰੋਇਨ ਸਮੇਤ 4 ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ ਤੇ ਇਕ ਕਾਰ ਮਾਰੂਤੀ ਸਵਿਫ਼ਟ ਵੀ ਬਰਾਮਦ ਕੀਤੀ | ਜਾਣਕਾਰੀ ਅਨੁਸਾਰ ਜਦ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਪੁਲਿਸ ਪਾਰਟੀ ਨਾਲ ਮੇਨ ਹਾਈਵੇ ਬੁੱਟਰ ਕਲਾਂ ਦੇ ਪੈਟਰੋਲ ਪੰਪ ਕੋਲ ਮੌਜੂਦ ਸਨ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਮਹਿੰਦਰਪਾਲ ਸਿੰਘ ਪੁੱਤਰ ਜੋਗਿੰਦਰਪਾਲ ਸਿੰਘ ਵਾਸੀ ਪਿੰਡ ਖੇੜਾ ਤਹਿਸੀਲ ਫਗਵਾੜਾ ਜ਼ਿਲ੍ਹਾ ਕਪੂਰਥਲਾ, ਮਨੀ ਕਲੇਰ ਪੁੱਤਰ ਦੇਵ ਰਾਜ ਵਾਸੀ ਖੇੜਾ ਜ਼ਿਲ੍ਹਾ ਕਪੂਰਥਲਾ ਜੋ ਕਿ ਰਲ ਕੇ ਥਾਣਾ ਬੱਧਨੀ ਕਲਾਂ ਦੇ ਏਰੀਏ ਵਿਚ ਹੈਰੋਇਨ ਦੀ ਸਪਲਾਈ ਕਰਨ ਲਈ ਆਏ ਹਨ ਜੋ ਕਿ ਬੱਧਨੀ ਕਲਾਂ ਦੀ ਨਹਿਰ ਕੋਲ ਖੜ੍ਹੇ ਹਨ | ਮਿਲੀ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਕਾਰਵਾਈ ਕਰਦਿਆਂ ਉਕਤ ਦੋਹਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ 800 ਗਰਾਮ ਹੈਰੋਇਨ ਬਰਾਮਦ ਹੋਈ ਤੇ ਮੁੱਢਲੀ ਜਾਂਚ ਵਿਚ ਗਿ੍ਫ਼ਤਾਰ ਵਿਅਕਤੀਆਂ ਦੀ ਨਿਸ਼ਾਨਦੇਹੀ 'ਤੇ ਇਸ ਮਾਮਲੇ 'ਚ ਸ਼ਾਮਿਲ ਲਵਪ੍ਰੀਤ ਸਿੰਘ ਉਰਫ਼ ਰਿਸੂ ਵਾਸੀ ਮਹੇਸ਼ਰੀ ਸੰਧੂਆਂ ਤੇ ਸੁਖਪ੍ਰੀਤ ਸਿੰਘ ਉਰਫ਼ ਜੱਸਾ ਵਾਸੀ ਮਹੇਸ਼ਰੀ ਸੰਧੂਆਂ ਨੂੰ ਵੀ ਗਿ੍ਫ਼ਤਾਰ ਕਰ ਲਿਆ ਤੇ ਉਨ੍ਹਾਂ ਖ਼ਿਲਾਫ਼ ਥਾਣਾ ਬੱਧਨੀ ਕਲਾਂ ਵਿਚ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਡੀ.ਐਸ.ਪੀ. ਅਨਵਰ ਅਲੀ ਨੇ ਦੱਸਿਆ ਕਿ ਗਿ੍ਫ਼ਤਾਰ ਵਿਅਕਤੀਆਂ ਨੂੰ ਮਾਣਯੋਗ ਅਦਾਲਤ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਕਿ ਉਨ੍ਹਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਹੋ ਸਕੇ |

Ad Position 22
No active advertisement
ਪਿਛਲੀ ਖ਼ਬਰ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਇਕ ਦੇਸੀ ਪਿਸਟਲ ਤੇ 3 ਜ਼ਿੰਦਾ ਕਾਰਤੂਸ ਬਰਾਮਦ <br/> ਅਗਲੀ ਖ਼ਬਰ ਪੰਜਾਬ ਸਰਕਾਰ ਦੱਸੇ ਕਿ ਕਿਸਾਨ ਕਿਸ ਕਿਸਮ ਦੇ ਝੋਨੇ ਦੀ ਬਿਜਾਈ ਕਰਨ-ਭੁਪਿੰਦਰ ਸਿੰਘ <br/>
Ad Position 24