ਮੋਗਾ, 20 ਅਪ੍ਰੈਲ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੋਗਾ ਪੁਲਿਸ ਵਲੋਂ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਡੀ.ਐਸ.ਪੀ. ਜਤਿੰਦਰ ਸਿੰਘ ਗਿੱਲ ਦੀ ਸੁਪਰਵਿਜ਼ਨ ਹੇਠ ਥਾਣਾ ਸਦਰ ਪੁਲਿਸ ਨੇ ਕਾਰਵਾਈ ਕਰਦਿਆਂ 2 ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ ਇਕ ਦੇਸੀ ਪਿਸਟਲ ਤੇ ਤਿੰਨ ਜਿੰਦਾ ਕਾਰਤੂਸ ਬਰਾਮਦ ਕੀਤੇ | ਮਿਲੀ ਜਾਣਕਾਰੀ ਅਨੁਸਾਰ ਜਦ ਥਾਣਾ ਸਦਰ ਦੇ ਸਹਾਇਕ ਥਾਣੇਦਾਰ ਪਾਲ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਲਗਾ ਰਹੇ ਸਨ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਜਸਪ੍ਰੀਤ ਸਿੰਘ ਉਰਫ਼ ਜੱਸੂ ਵਾਸੀ ਰੋਡੇ ਤੇ ਜੋਧਾ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਮਹੇਸ਼ਰੀ ਸੰਧੂਆਂ ਜਿਨ੍ਹਾਂ ਕੋਲ ਨਾਜਾਇਜ਼ ਅਸਲਾ ਹੈ ਤੇ ਉਹ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਲਈ ਲਾਲਾ ਲਾਜਪਤ ਰਾਏ ਕਾਲਜ ਦੇ ਪੁਲ ਕੋਲ ਖੜ੍ਹੇ ਹਨ | ਮਿਲੀ ਸੂਚਨਾ ਦੇ ਆਧਾਰ 'ਤੇ ਜਦ ਪੁਲਿਸ ਪਾਰਟੀ ਨੇ ਕਾਰਵਾਈ ਕੀਤੀ ਤਾਂ ਉਕਤ ਦੋਹਾਂ ਨੂੰ ਗਿ੍ਫ਼ਤਾਰ ਕਰ ਲਿਆ ਤੇ ਉਨ੍ਹਾਂ ਖ਼ਿਲਾਫ਼ ਥਾਣਾ ਸਦਰ ਵਿਚ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਅਰੰਭ ਦਿੱਤੀ ਹੈ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਕਤ ਗਿ੍ਫ਼ਤਾਰ ਨੌਜਵਾਨਾਂ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਕਿ ਨਾਜਾਇਜ਼ ਅਸਲੇ ਤੇ ਉਨ੍ਹਾਂ ਦੀਆਂ ਗਤੀਵਿਧੀਆਂ ਦੀ ਡੂੰਘਾਈ ਨਾਲ ਪੁੱਛਗਿੱਛ ਹੋ ਸਕੇ |