ਠੱਠੀ ਭਾਈ, 20 ਅਪ੍ਰੈਲ (ਜਗਰੂਪ ਸਿੰਘ ਮਠਾੜੂ)- ਸਾਬਕਾ ਪੰਚਾਇਤ ਮੈਂਬਰ ਲਖਵਿੰਦਰ ਕੁਮਾਰ ਸੁਖਾਨੰਦ ਨੇ ਬੇਅਦਬੀ ਮਾਮਲਿਆਂ ਲਈ ਸਰਕਾਰ ਦੁਆਰਾ ਬਣਾਏ ਗਏ ਨਵੇਂ ਕਾਨੂੰਨ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ | ਉਨ੍ਹਾਂ ਪੈੱ੍ਰਸ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਰਕਾਰ ਦਾ ਇਹ ਫ਼ੈਸਲਾ ਬਹੁਤ ਹੀ ਸ਼ਲਾਘਾਯੋਗ ਹੈ | ਲਖਵਿੰਦਰ ਕੁਮਾਰ ਸੁਖਾਨੰਦ ਨੇ ਕਿਹਾ ਕਿ ਸਰਕਾਰ ਨੂੰ ਇਹ ਕਾਨੂੰਨ ਸਖ਼ਤੀ ਨਾਲ ਲਾਗੂ ਕਰਨਾ ਚਾਹੀਦਾ ਹੈ, ਤਾਂ ਜੋ ਭਵਿੱਖ ਵਿਚ ਕਿਸੇ ਵੀ ਧਾਰਮਿਕ ਗ੍ਰੰਥ ਨਾਲ ਛੇੜਛਾੜ ਕਰਨ ਵਾਲਿਆਂ ਨੂੰ ਸਖ਼ਤ ਕਾਰਵਾਈ ਦਾ ਸਾਹਮਣਾ ਕਰਨਾ ਪਵੇ | ਉਨ੍ਹਾਂ ਨੇ ਇਹ ਵੀ ਉਮੀਦ ਜਤਾਈ ਕਿ ਇਸ ਤਰ੍ਹਾਂ ਦੇ ਕਦਮ ਧਾਰਮਿਕ ਸਤਿਕਾਰ ਦੀ ਰੱਖਿਆ ਵਿਚ ਮਦਦਗਾਰ ਸਾਬਤ ਹੋਣਗੇ |