ਮੋਗਾ, 20 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸਥਾਨਕ ਹੋਲੀ ਹਾਰਟ ਕਾਨਵੈਂਟ ਸਕੂਲ ਵਿਖੇ ਵਿਦਿਆਰਥੀਆਂ ਦੀ ਲਿਖਣ ਕਲਾ ਨੂੰ ਨਿਖਾਰਨ ਅਤੇ ਉਨ੍ਹਾਂ ਵਿਚ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਇਕ ਅੰਤਰ-ਹਾਊਸ ਅੰਗਰੇਜ਼ੀ ਲਿਖਾਈ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਵਿਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ | ਸਕੂਲ ਦੇ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਵਿਚਕਾਰ ਹੋਏ ਇਸ ਮੁਕਾਬਲੇ ਦੌਰਾਨ ਬੱਚਿਆਂ ਨੇ ਆਪਣੀ ਸੁੰਦਰ ਲਿਖਾਈ ਰਾਹੀਂ ਸਭ ਦਾ ਮਨ ਮੋਹ ਲਿਆ | ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਨੂੰ ਵੱਖ-ਵੱਖ ਗਰੁੱਪਾਂ ਵਿਚ ਵੰਡਿਆ ਗਿਆ ਸੀ ਤਾਂ ਜੋ ਹਰ ਪੱਧਰ 'ਤੇ ਨਿਰਪੱਖ ਮੁਕਾਬਲਾ ਹੋ ਸਕੇ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਸ਼ਿਵਾਨੀ ਅਰੋੜਾ ਨੇ ਦੱਸਿਆ ਕਿ ਅੱਜ ਦੇ ਡਿਜੀਟਲ ਯੁੱਗ ਵਿਚ ਵੀ ਸੁੰਦਰ ਹੱਥ-ਲਿਖਤ ਦੀ ਆਪਣੀ ਇਕ ਵਿਸ਼ੇਸ਼ ਮਹੱਤਤਾ ਹੈ | ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਦੀ ਇਕਾਗਰਤਾ ਵਧਾਉਣ ਅਤੇ ਉਨ੍ਹਾਂ ਨੂੰ ਭਾਸ਼ਾ ਪ੍ਰਤੀ ਵਧੇਰੇ ਗੰਭੀਰ ਬਣਾਉਣ ਵਿਚ ਮਦਦਗਾਰ ਸਾਬਤ ਹੁੰਦੇ ਹਨ | ਮੁਕਾਬਲੇ ਦੇ ਅੰਤ ਵਿਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸਕੂਲ ਪ੍ਰਬੰਧਕੀ ਕਮੇਟੀ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਇਸ ਸਫਲ ਆਯੋਜਨ ਲਈ ਵਧਾਈ ਦਿੱਤੀ | ਇਸ ਪ੍ਰੋਗਰਾਮ ਨੇ ਵਿਦਿਆਰਥੀਆਂ ਵਿਚ ਆਪਣੀ ਲਿਖਾਈ ਨੂੰ ਹੋਰ ਬਿਹਤਰ ਬਣਾਉਣ ਲਈ ਇਕ ਨਵਾਂ ਜੋਸ਼ ਭਰ ਦਿੱਤਾ |