25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵਲੋਂ ਜ਼ਿਲ੍ਹਾ ਰੋਡ ਸੇਫ਼ਟੀ ਕਮੇਟੀ ਨਾਲ ਮੀਟਿੰਗ

Ad Position 21
No active advertisement
21-04-2026
ਮੋਗਾ, 20 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸੜਕ ਸੁਰੱਖਿਆ ਸਬੰਧੀ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਤੇ ਇਨ੍ਹਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਸਬੰਧਿਤ ਵਿਭਾਗਾਂ ਨਾਲ ਰੋਡ ਸੇਫ਼ਟੀ ਸਬੰਧੀ ਰੱਖੀ ਗਈ ਮੀਟਿੰਗ ਦੀ ਪ੍ਰਧਾਨਗੀ ਕੀਤੀ | ਮੀਟਿੰਗ ਵਿਚ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਜਸਪਿੰਦਰ ਸਿੰਘ, ਸਮੂਹ ਐਸ.ਡੀ.ਐਮ., ਨੈਸ਼ਨਲ ਹਾਈਵੇ ਅਥਾਰਿਟੀ ਆਫ਼ ਇੰਡੀਆ ਦੇ ਨੁਮਾਇੰਦੇ ਤੇ ਹੋਰ ਵੀ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ | ਮੀਟਿੰਗ ਵਿਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇ | ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਰੈਗੂਲਰ ਸਕੂਲਾਂ ਦੀ ਟਰਾਂਸਪੋਰਟ ਦੀ ਚੈਕਿੰਗ ਕਰਨ ਦੀ ਹਦਾਇਤ ਕੀਤੀ | ਉਨ੍ਹਾਂ ਕਿਹਾ ਕਿ ਸਕੂਲ ਵੈਨਾਂ ਦੇ ਡਰਾਈਵਰਾਂ ਦੇ ਰੈਗੂਲਰ ਟੈਸਟ ਕਰਵਾਏ ਜਾਣ ਤੇ ਇਸ ਸਬੰਧੀ ਰਿਕਾਰਡ ਵੀ ਮੇਨਟੇਨ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਸਕੂਲੀ ਬੱਚਿਆਂ ਨੂੰ ਟਰੈਫ਼ਿਕ ਨਿਯਮਾਂ ਬਾਰੇ ਵਿਸ਼ੇਸ਼ ਕਲਾਸਾਂ ਵੀ ਲਗਵਾਈਆਂ ਜਾਣ ਤਾਂ ਕਿ ਉਹ ਸਕੂਲ ਪੱਧਰ ਤੋਂ ਹੀ ਇਨ੍ਹਾਂ ਨਿਯਮਾਂ ਤੋਂ ਜਾਣੂੰ ਹੋ ਸਕਣ | ਉਨ੍ਹਾਂ ਨੈਸ਼ਨਲ ਹਾਈਵੇ ਅਥਾਰਿਟੀ ਆਫ਼ ਇੰਡੀਆ ਅਤੇ ਪੀ.ਡਬਲਿਊ.ਡੀ. ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਉਹ ਬਲੈਕ ਸਪੋਟਾਂ ਦੀ ਨਿਸ਼ਾਨਦੇਹੀ ਕਰਕੇ ਉਨ੍ਹਾਂ ਥਾਵਾਂ 'ਤੇ ਸਾਈਨ ਬੋਰਡ/ਲਾਈਟਾਂ ਆਦਿ ਲਗਾਉਣ ਤਾਂ ਜੋ ਹਾਦਸਿਆਂ ਨੂੰ ਰੋਕਿਆ ਜਾ ਸਕੇ | ਉਨ੍ਹਾਂ ਕਿਹਾ ਕਿ ਸਾਡੀ ਥੋੜ੍ਹੀ ਜਿਹੀ ਲਾਪਰਵਾਹੀ ਵੱਡੀ ਦੁਰਘਟਨਾ ਦਾ ਕਾਰਨ ਬਣ ਸਕਦੀ ਹੈ | ਉਨ੍ਹਾਂ ਕਿਹਾ ਕਿ ਸਕੂਲ ਵੈਨਾਂ, ਟਰੱਕਾਂ, ਕੈਂਟਰਾਂ ਅਤੇ ਹੋਰ ਭਾਰੀ ਵਾਹਨਾਂ ਉੱਪਰ ਰਿਫ਼ਲੈਕਟਰ ਲਗਾਉਣ ਦੀ ਮੁਹਿੰਮ ਨੂੰ ਹੋਰ ਵਧਾਇਆ ਤੇ ਤੇਜ਼ ਕੀਤਾ ਜਾਵੇ | ਡਿਪਟੀ ਕਮਿਸ਼ਨਰ ਨੇ ਆਮ ਜਨਤਾ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਵਾਹਨਾਂ ਉੱਪਰ ਰਿਫ਼ਲੈਕਟਰ ਲਗਾਏ ਤੋਂ ਬਿਨਾਂ ਇਨ੍ਹਾਂ ਨੂੰ ਸੜਕਾਂ ਉੱਪਰ ਨਾ ਚਲਾਉਣ ਕਿਉਂਕਿ ਅਜਿਹਾ ਕਰਨ ਨਾਲ ਉਨ੍ਹਾਂ ਦੀ ਜਾਨ ਜੋਖ਼ਮ ਵਿਚ ਪੈ ਸਕਦੀ ਹੈ |
Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਰਾਮਾਂ ਹੋਪ ਵਲੋਂ ਉਪ ਮੰਡਲ ਮੈਜਿਸਟ੍ਰੇਟ ਨੂੰ ਸਨਮਾਨਿਤ ਕੀਤਾ ਅਗਲੀ ਖ਼ਬਰ ਮੋਹਨ ਲਾਲ ਪਲਤਾ ਨੂੰ ਸੇਜਲ ਅੱਖਾਂ ਨਾਲ ਵੱਡੀ ਗਿਣਤੀ ਲੋਕਾਂ ਨੇ ਦਿੱਤੀ ਅੰਤਿਮ ਵਿਦਾਇਗੀ <br/>
Ad Position 24