17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਹੱਦਬੰਦੀ ਬਿੱਲ ਅਤੇ ਕੇਂਦਰੀ ਸ਼ਾਸਿਤ ਪ੍ਰਦੇਸ਼ ਕਾਨੂੰਨ ਸੋਧ ਬਿੱਲ ਵਾਪਸ ਲੈਣਾ ਸਰਕਾਰ ਦਾ ਸ਼ਲਾਘਾਯੋਗ ਫ਼ੈਸਲਾ-ਪੀਰ ਮੁਹੰਮਦ <br/>

Ad Position 21
No active advertisement
ਅਜੀਤ ਡੈਸਕ 22-04-2026
ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਕੇਂਦਰ ਸਰਕਾਰ ਵਲੋਂ ਹੱਦਬੰਦੀ ਬਿੱਲ ਅਤੇ ਕੇਂਦਰੀ ਸ਼ਾਸਿਤ ਪ੍ਰਦੇਸ਼ ਕਾਨੂੰਨੀ ਸੋਧ ਬਿੱਲ ਨੂੰ ਵਾਪਸ ਲੈਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਕਦਮ ਸਮੇਂ ਦੀ ਮੰਗ ਅਤੇ ਜਮਹੂਰੀ ਕਦਰਾਂ-ਕੀਮਤਾਂ ਦੀ ਜਿੱਤ ਹੈ | ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਇਹ ਬਿੱਲ ਲੋਕਾਂ ਵਿਚ ਭਾਰੀ ਰੋਸ ਅਤੇ ਬੇਚੈਨੀ ਦਾ ਕਾਰਨ ਬਣ ਰਹੇ ਸਨ | ਇਨ੍ਹਾਂ ਬਿੱਲਾਂ ਨੂੰ ਵਾਪਸ ਲੈ ਕੇ ਸਰਕਾਰ ਨੇ ਇਹ ਸਾਬਤ ਕੀਤਾ ਹੈ ਕਿ ਉਹ ਲੋਕਤੰਤਰ ਵਿਚ ਜਨਤਕ ਭਾਵਨਾਵਾਂ ਨੂੰ ਨਜ਼ਰ-ਅੰਦਾਜ਼ ਨਹੀਂ ਕਰ ਸਕਦੀ | ਉਨ੍ਹਾਂ ਕਿਹਾ ਕਿ ਦੇਸ਼ ਦੇ ਸੰਘੀ ਢਾਂਚੇ ਅਤੇ ਵੱਖ-ਵੱਖ ਖੇਤਰਾਂ ਦੀਆਂ ਵਿਸ਼ੇਸ਼ਤਾਵਾਂ ਨੂੰ ਕਾਇਮ ਰੱਖਣਾ ਬੇਹੱਦ ਜ਼ਰੂਰੀ ਹੈ | ਸਰਕਾਰ ਦਾ ਇਨ੍ਹਾਂ ਬਿੱਲਾਂ ਨੂੰ ਵਾਪਸ ਲੈਣਾ ਇਕ ਦੂਰ-ਅੰਦੇਸ਼ੀ ਵਾਲਾ ਫ਼ੈਸਲਾ ਹੈ, ਜੋ ਦੇਸ਼ ਵਿਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਵਿਚ ਸਹਾਈ ਹੋਵੇਗਾ | ਉਨ੍ਹਾਂ ਕਿਹਾ ਕਿ ਅਜਿਹੇ ਸੰਵੇਦਨਸ਼ੀਲ ਮੁੱਦਿਆਂ 'ਤੇ ਕੋਈ ਵੀ ਕਾਨੂੰਨ ਲਿਆਉਣ ਤੋਂ ਪਹਿਲਾਂ ਸਬੰਧਿਤ ਧਿਰਾਂ ਨਾਲ ਡੂੰਘੀ ਵਿਚਾਰ ਚਰਚਾ ਕਰਨੀ ਚਾਹੀਦੀ ਹੈ | ਇਸ ਫ਼ੈਸਲੇ ਨੇ ਬਹੁਤ ਸਾਰੇ ਸੰਭਾਵੀ ਵਿਵਾਦਾਂ ਅਤੇ ਟਕਰਾਵਾਂ ਨੂੰ ਟਾਲ ਦਿੱਤਾ ਹੈ | ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਭਵਿੱਖ ਵਿਚ ਵੀ ਕੋਈ ਵੀ ਅਜਿਹਾ ਕਦਮ ਚੁੱਕਣ ਤੋਂ ਪਹਿਲਾਂ ਖੇਤਰੀ ਨੁਮਾਇੰਦਿਆਂ ਅਤੇ ਲੋਕਾਂ ਦੇ ਹਿਤਾਂ ਨੂੰ ਸਰਵਉੱਚ ਪਹਿਲ ਦਿੱਤੀ ਜਾਵੇ ਤਾਂ ਜੋ ਲੋਕਾਂ ਵਿਚ ਸਰਕਾਰ ਪ੍ਰਤੀ ਵਿਸ਼ਵਾਸ ਬਣਿਆ ਰਹੇ | ਅੰਤ ਵਿਚ ਪੀਰ ਮੁਹੰਮਦ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਹਮੇਸ਼ਾ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਉਹ ਅੱਗੇ ਵੀ ਜਨਹਿਤ ਵਿਚ ਸਰਕਾਰ ਦੇ ਹਰ ਸਹੀ ਕਦਮ ਦੀ ਹਮਾਇਤ ਕਰੇਗਾ |

Ad Position 22
No active advertisement
ਪਿਛਲੀ ਖ਼ਬਰ ਬਾਬਾ ਭਾਈ ਰੂਪ ਚੰਦ ਦਾ ਜਨਮ ਦਿਵਸ ਮਨਾਇਆ <br/> ਅਗਲੀ ਖ਼ਬਰ ਅਜੀਤਵਾਲ ਨੇੜੇ ਟਰੱਕ ਭਿਆਨਕ ਅੱਗ ਦੀ ਲਪੇਟ 'ਚ ਆਇਆ <br/>
Ad Position 24