ਸਮਾਧ ਭਾਈ, 21 ਅਪ੍ਰੈਲ (ਜਗਰੂਪ ਸਿੰਘ ਸਰੋਆ)-ਗੁਰਦੁਆਰਾ ਬਾਬਾ ਭਾਈ ਰੂਪ ਚੰਦ ਜੀ ਸਮਾਧ ਭਾਈ ਵਿਖੇ ਬਾਬਾ ਭਾਈ ਰੂਪ ਚੰਦ ਦਾ ਜਨਮ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ | ਇਸ ਮੌਕੇ ਭਾਈ ਗੁਰਪ੍ਰੀਤ ਸਿੰਘ ਵਣਾਂ ਵਾਲੀ ਤੇ ਗਿਆਨੀ ਮੇਹਰ ਸਿੰਘ ਦੇ ਜਥਿਆਂ ਨੇ ਕੀਰਤਨ ਕੀਤਾ ਅਤੇ ਭਾਈ ਵਰਿਆਮ ਸਿੰਘ ਸਲੀਣਾ ਦੇ ਕਵੀਸ਼ਰੀ ਜਥੇ ਨੇ ਬਾਬਾ ਭਾਈ ਰੂਪ ਚੰਦ ਦੇ ਇਤਿਹਾਸ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਉਂਦਿਆਂ ਕਿਹਾ ਕਿ ਉਹ ਬੜੇ ਨਿਮਰਤਾ ਅਤੇ ਸਿਦਕ ਵਾਲੀ ਮਹਾਨ ਸ਼ਖ਼ਸੀਅਤ ਸਨ ਅਤੇ ਉਨ੍ਹਾਂ ਦੇ ਪਰਿਵਾਰ ਨੇ ਸਿੱਖ ਇਤਿਹਾਸ ਦੇ ਕਈ ਸੁਨਹਿਰੀ ਇੰਦਰਾਜ਼ਾਂ ਦੇ ਗਵਾਹ ਰਹਿੰਦਿਆਂ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਤੋਂ ਲੈ ਕੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੱਕ ਸਾਥ ਨਿਭਾਉਂਦਿਆਂ ਸਿੱਖ ਇਤਿਹਾਸ ਵਿਚ ਵਡਮੁੱਲਾ ਯੋਗਦਾਨ ਪਾਇਆ | ਇਸ ਮੌਕੇ ਟਰੱਸਟ ਦੇ ਪ੍ਰਧਾਨ ਅਵਤਾਰ ਸਿੰਘ ਨੇ ਸਮੁੱਚੀਆਂ ਸੰਗਤਾਂ ਧੰਨਵਾਦ ਕੀਤਾ |