17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਗਲੋਬਲ ਵਿਜ਼ਡਮ ਕਾਨਵੈਂਟ ਸਕੂਲ 'ਚ ਨਵੇਂ ਵਿਦਿਆਰਥੀਆਂ ਦਾ ਕੀਤਾ ਸਵਾਗਤ <br/>

Ad Position 21
No active advertisement
ਅਜੀਤ ਡੈਸਕ 22-04-2026
ਧਰਮਕੋਟ, 21 ਅਪ੍ਰੈਲ (ਪਰਮਜੀਤ ਸਿੰਘ)-ਮੋਗਾ ਜ਼ਿਲੇ੍ਹ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਗਲੋਬਲ ਵਿਜ਼ਡਮ ਕਾਨਵੈਂਟ ਸਕੂਲ, ਧਰਮਕੋਟ ਵਲੋਂ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਨਵੇਂ ਵਿਦਿਆਰਥੀਆਂ ਲਈ ਸਵਾਗਤ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਬੱਚੇ ਰੰਗ-ਬਿਰੰਗੇ ਪਹਿਰਾਵਿਆਂ ਵਿਚ ਸਕੂਲ ਪਹੁੰਚੇ ਅਤੇ ਖੁਸ਼ਮਿਜਾਜ਼ ਮਾਹੌਲ ਵਿਚ ਵੱਖ-ਵੱਖ ਗਤੀਵਿਧੀਆਂ ਅਤੇ ਖੇਡਾਂ ਵਿਚ ਭਾਗ ਲਿਆ | ਸਕੂਲ ਕੈਂਪਸ ਅਤੇ ਕਿੰਡਰਗਾਰਟਨ ਵਿੰਗ ਨੂੰ ਸ਼ਾਨਦਾਰ ਢੰਗ ਨਾਲ ਸਜਾਇਆ ਗਿਆ ਸੀ | ਸਕੂਲ ਦੇ ਚੇਅਰਮੈਨ ਡਾ. ਗੁਰਨਾਮ ਸਿੰਘ ਭੁੱਲਰ, ਐਮ. ਡੀ. ਬਲਜੀਤ ਕੌਰ ਭੁੱਲਰ ਅਤੇ ਪਿ੍ੰਸੀਪਲ ਸ਼੍ਰੀਮਤੀ ਸਮੀਤਾ ਸਿੰਘ ਵਲੋਂ ਬੱਚਿਆਂ ਦਾ ਮੂੰਹ ਮਿੱਠਾ ਕਰਵਾ ਕੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ | ਇਸ ਦੌਰਾਨ ਡਾ. ਗੁਰਨਾਮ ਸਿੰਘ ਭੁੱਲਰ ਨੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਅਤੇ ਪ੍ਰੀਖਿਆਵਾਂ ਵਿਚ ਉੱਚ ਅੰਕ ਹਾਸਲ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਸਕੂਲ ਵਿਚ ਨੈਤਿਕ ਮੁੱਲਾਂ ਅਤੇ ਚੰਗੇ ਸੰਸਕਾਰਾਂ ਨਾਲ ਸਿੱਖਿਆ ਦੇ ਕੇ ਬੱਚਿਆਂ ਨੂੰ ਚੰਗੇ ਨਾਗਰਿਕ ਬਣਾਇਆ ਜਾਂਦਾ ਹੈ | ਪਿ੍ੰਸੀਪਲ ਸ਼੍ਰੀਮਤੀ ਸਮੀਤਾ ਸਿੰਘ ਨੇ ਦੱਸਿਆ ਕਿ ਸਕੂਲ ਵਲੋਂ ਵਿਦਿਆਰਥੀਆਂ ਦੇ ਸਰਵਾਂਗੀਣ ਵਿਕਾਸ ਲਈ ਵੱਖ-ਵੱਖ ਗਤੀਵਿਧੀਆਂ ਅਤੇ ਸਿੱਖਿਆਤਮਕ ਦੌਰੇ ਕਰਵਾਏ ਜਾਂਦੇ ਹਨ, ਤਾਂ ਜੋ ਉਹ ਸਮੇਂ ਦੇ ਹਾਣੀ ਬਣ ਸਕਣ | ਸਮਾਰੋਹ ਦੌਰਾਨ ਵਿਦਿਆਰਥੀਆਂ ਵਿਚ ਨਵੀਆਂ ਜਮਾਤਾਂ ਵਿਚ ਆਉਣ ਨੂੰ ਲੈ ਕੇ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ | ਇਸ ਮੌਕੇ ਮਾਪਿਆਂ ਨੇ ਵੀ ਸਮਾਗਮ ਦੀ ਕਾਮਯਾਬੀ ਲਈ ਅਧਿਆਪਕਾਂ ਅਤੇ ਸਕੂਲ ਪ੍ਰਬੰਧਕਾਂ ਦੀ ਭਰਪੂਰ ਸ਼ਲਾਘਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ਵਿਖੇ ਸਿਵਲ ਸੇਵਾਵਾਂ ਦਿਵਸ 'ਤੇ ਸੈਮੀਨਾਰ <br/> ਅਗਲੀ ਖ਼ਬਰ ਬਾਬਾ ਭਾਈ ਰੂਪ ਚੰਦ ਦਾ ਜਨਮ ਦਿਵਸ ਮਨਾਇਆ <br/>
Ad Position 24