17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਬਾਪੂ ਰੁਲਦਾ ਸਿੰਘ ਜਨੇਰ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ <br/>

Ad Position 21
No active advertisement
ਅਜੀਤ ਡੈਸਕ 22-04-2026
ਕੋਟ ਈਸੇ ਖਾਂ, 21 ਅਪ੍ਰੈਲ (ਗੁਰਮੀਤ ਸਿੰਘ ਖ਼ਾਲਸਾ)-ਪਿੰਡ ਜਨੇਰ ਦੇ ਸਾਬਕਾ ਸਰਪੰਚ ਮਾਲਵਿੰਦਰ ਸਿੰਘ ਕਾਲੀ ਅਤੇ ਬੂਟਾ ਸਿੰਘ ਦੇ ਸਤਿਕਾਰਯੋਗ ਪਿਤਾ ਬਾਪੂ ਰੁਲਦਾ ਸਿੰਘ ਦੇ ਅਕਾਲ ਚਲਾਣਾ ਕਰ ਜਾਣ 'ਤੇ ਵੱਡੀ ਗਿਣਤੀ ਵਿਚ ਰਾਜਸੀ, ਧਾਰਮਿਕ, ਸਮਾਜਿਕ ਸ਼ਖ਼ਸੀਅਤਾਂ ਤੇ ਇਲਾਕਾ ਵਾਸੀਆਂ ਵਲੋਂ ਦੁੱਖ ਦਾ ਇਜ਼ਹਾਰ ਕੀਤਾ ਗਿਆ | ਬਾਪੂ ਰੁਲਦਾ ਸਿੰਘ ਨੂੰ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਪਰਿਵਾਰ ਤੇ ਇਲਾਕਾ ਨਿਵਾਸੀਆਂ ਵਲੋਂ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ | ਇਸ ਦੁੱਖ ਦੀ ਘੜੀ ਵਿਚ ਬੂਟਾ ਸਿੰਘ ਪੁੱਤਰ, ਮਨਜੋਤ ਸਿੰਘ ਪੋਤਰਾ ਤੇ ਹੋਰਨਾਂ ਪਰਿਵਾਰਿਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿਚ ਬਾਬਾ ਮਹਿੰਦਰ ਸਿੰਘ ਮੁੱਖ ਸੇਵਾਦਾਰ ਜਨੇਰ ਟਕਸਾਲ, ਬਰਜਿੰਦਰ ਸਿੰਘ ਮੱਖਣ ਬਰਾੜ ਸਾਬਕਾ ਚੇਅਰਮੈਨ ਪੰਜਾਬ ਸਿਹਤ ਵਿਭਾਗ, ਰਜਿੰਦਰ ਸਿੰਘ ਗੋਰਾ, ਜਗਰਾਜ ਸਿੰਘ, ਜਸਵਿੰਦਰ ਸਿੰਘ, ਗੁਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਪ੍ਰਭਦੀਪ ਸਿੰਘ, ਆਤਮਾ ਸਿੰਘ, ਕਾਕਾ ਧਾਲੀਵਾਲ, ਪੱਤਰਕਾਰ ਖੇਤਪਾਲ ਸਿੰਘ ਦੀਪ, ਨਛੱਤਰ ਸਿੰਘ ਲਾਲੀ, ਅਮਨ ਗਾਬਾ, ਰਾਜੂ ਲੌਂਗੀਵਿੰਡ, ਗੁਰਦੀਪ ਸਿੰਘ ਨੰਬਰਦਾਰ, ਰਾਜਾ ਸਿੰਘ, ਸੀਰਾ ਸਿੰਘ ਤੇ ਹੋਰ ਇਲਾਕਾ ਨਿਵਾਸੀ ਸ਼ਾਮਲ ਸਨ | ਅੰਗੀਠੇ ਦੀ ਸੰਭਾਲ 23 ਅਪ੍ਰੈਲ 2026, ਵੀਰਵਾਰ ਸਵੇਰੇ 9 ਵਜੇ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਸਮੇਂ ਸਿਰ ਕਿਸਾਨਾਂ ਨੂੰ ਜੰਤਰ ਦਾ ਬੀਜ ਉਪਲਬਧ ਕਰਾਵੇ ਖੇਤੀਬਾੜੀ ਵਿਭਾਗ-ਮੁਖ਼ਤਿਆਰ ਸਿੰਘ ਦੀਨਾ ਸਾਹਿਬ <br/> ਅਗਲੀ ਖ਼ਬਰ ਧਾਰਮਿਕ ਪ੍ਰੀਖਿਆ ਵਿਚ ਅਕਾਲ ਅਕੈਡਮੀ ਬਾਕਰਵਾਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ <br/>
Ad Position 24