17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਦੇਸ਼ ਭਗਤ ਕਾਲਜ ਮੋਗਾ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਪੱਧਰ 'ਤੇ ਕੀਤਾ ਪਹਿਲਾ ਸਥਾਨ ਹਾਸਿਲ <br/>

Ad Position 21
No active advertisement
ਅਜੀਤ ਡੈਸਕ 22-04-2026
ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ)-ਦੇਸ਼ ਭਗਤ ਫਾਊਾਡੇਸ਼ਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮੋਗਾ ਦੇ ਵਿਦਿਆਰਥੀਆਂ ਨੇ ਇਕ ਹੋਰ ਕਾਮਯਾਬੀ ਹਾਸਲ ਕੀਤੀ ਹੈ | ਕਾਲਜ ਦੇ ਬੀ.ਐਸ.ਸੀ. ਫ਼ੈਸ਼ਨ ਟੈਕਨਾਲੋਜੀ ਵਿਭਾਗ ਦੀ 2022 ਬੈਚ ਦੀ ਵਿਦਿਆਰਥਣ ਮਨਰਾਜਦੀਪ ਕੌਰ ਨੇ 86 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ ਅਤੇ ਮਮਤਾ ਨੇ 72 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਯੂਨੀਵਰਸਿਟੀ ਪੱਧਰ ਦੂਸਰਾ ਸਥਾਨ ਹਾਸਲ ਕਰ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਜਿਸ ਨਾਲ ਕਾਲਜ ਨੂੰ ਬਹੁਤ ਮਾਣ ਮਹਿਸੂਸ ਹੋਇਆ | ਯੂਨੀਵਰਸਿਟੀ ਵਲੋਂ ਕਰਵਾਈ ਤੀਸਰੀ ਕਨਵੋਕੇਸ਼ਨ ਵਿਚ ਵਿਦਿਆਰਥਣ ਮਨਰਾਜਦੀਪ ਕੌਰ ਨੂੰ ਸੋਨ ਮੈਡਲ ਅਤੇ ਮਮਤਾ ਨੂੰ ਚਾਂਦੀ ਮੈਡਲ ਨਾਲ ਸਨਮਾਨਿਤ ਕੀਤਾ ਗਿਆ | ਇਸ ਉਪਰੰਤ ਵਿਦਿਆਰਥਣਾਂ ਨੂੰ ਕਾਲਜ ਪੱਧਰ 'ਤੇ ਵੀ ਸਨਮਾਨਿਤ ਕੀਤਾ ਗਿਆ | ਕਾਲਜ ਦੇ ਪ੍ਰਧਾਨ ਅਸ਼ੋਕ ਗੁਪਤਾ, ਚੇਅਰਮੈਨ ਡਾ. ਜੋਰਾ ਸਿੰਘ, ਡਾਇਰੈਕਟਰ ਅਨੁਜ ਗੁਪਤਾ, ਡਾਇਰੈਕਟਰ ਦਵਿੰਦਰਪਾਲ ਸਿੰਘ ਅਤੇ ਡਾਇਰੈਕਟਰ ਗੌਰਵ ਗੁਪਤਾ ਨੇ ਸਮੂਹ ਅਧਿਆਪਕਾਂ ਨੂੰ ਇਸ ਮੌਕੇ ਵਧਾਈ ਦਿੱਤੀ ਅਤੇ ਕਿਹਾ ਕਿ ਵਿਦਿਆਰਥਣਾਂ ਬਾਕੀ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਸਰੋਤ ਹਨ |

Ad Position 22
No active advertisement
ਪਿਛਲੀ ਖ਼ਬਰ ਹੇਮਕੁੰਟ ਸਕੂਲ ਦੇ ਐਨ.ਸੀ.ਸੀ. ਕੈਡਿਟ 10 ਰੋਜ਼ਾ ਕੈਂਪ ਲਈ ਰਵਾਨਾ <br/> ਅਗਲੀ ਖ਼ਬਰ ਸਮੇਂ ਸਿਰ ਕਿਸਾਨਾਂ ਨੂੰ ਜੰਤਰ ਦਾ ਬੀਜ ਉਪਲਬਧ ਕਰਾਵੇ ਖੇਤੀਬਾੜੀ ਵਿਭਾਗ-ਮੁਖ਼ਤਿਆਰ ਸਿੰਘ ਦੀਨਾ ਸਾਹਿਬ <br/>
Ad Position 24