ਕੋਟ ਈਸੇ ਖਾਂ, 21 ਅਪ੍ਰੈਲ (ਗੁਰਮੀਤ ਸਿੰਘ ਖ਼ਾਲਸਾ)-ਜ਼ਿਲ੍ਹਾ ਮੋਗਾ ਦੀਆਂ ਮੋਹਰੀ ਵਿੱਦਿਅਕ ਸੰਸਥਾਵਾਂ 'ਚ ਸ਼ੁਮਾਰ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਹੇਮਕੁੰਟ ਸੀਨੀ. ਸੈਕੰ. ਸਕੂਲ ਕੋਟ ਈਸੇ ਖਾਂ ਜੋ ਵਿਦਿਆਰਥੀਆ ਦੇ ਸਰਵਪੱਖੀ ਵਿਕਾਸ ਲਈ ਕਈ ਪ੍ਰਕਾਰ ਦੀਆਂ ਗਤੀਵਿਧੀਆਂ ਦੁਆਰਾ ਲਗਾਤਾਰ ਯਤਨਸ਼ੀਲ ਹੈ | ਇਸੇ ਦੇ ਚੱਲਦਿਆਂ 21 ਤੋਂ 30 ਅਪ੍ਰੈਲ ਐਨ.ਸੀ.ਸੀ. ਅਕੈਡਮੀ ਮਲੋਟ ਵਿਖੇ ਵਿਦਿਆਰਥੀਆਂ ਵਿਚ ਸਿੱਖਿਆ ਦੇ ਨਾਲ-ਨਾਲ ਅਨੁਸ਼ਾਸਨ, ਸੇਵਾ ਭਾਵਨਾ ਪੈਦਾ ਕਰਨ ਲਈ ਲੱਗਣ ਵਾਲੇ ਐਨ.ਸੀ.ਸੀ. ਕੈਂਪ ਜਿਸ ਵਿਚ ਪੰਜਾਬ ਭਰ 'ਚੋਂ ਕੈਡਟ ਹਿੱਸਾ ਲੈ ਰਹੇ ਹਨ, ਵਿਚ ਸਕੂਲ ਦੇ 24 ਐਨ.ਸੀ.ਸੀ. ਕੈਂਡਿਟਸ 13 ਪੰਜਾਬ ਬਟਾਲੀਅਨ ਦੇ ਕਮਾਂਡਰ ਸੀ.ਐਸ. ਸ਼ਰਮਾ ਦੀ ਯੋਗ ਅਗਵਾਈ ਹੇਠ ਕੈਂਪ 'ਚ ਹਿੱਸਾ ਲੈਣ ਲਈ ਰਵਾਨਾ ਹੋਏ | ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐਮ.ਡੀ. ਰਣਜੀਤ ਕੌਰ ਸੰਧੂ ਨੇ ਇਸ ਮੌਕੇ ਦੱਸਿਆ ਕਿ ਇਸ ਕੈਂਪ ਵਿਚ ਕੈਂਡਿਟਸ ਨੂੰ ਵੈਪਿਨ ਟਰੇਨਿੰਗ, ਡਰਿੱਲ ਟਰੇਨਿੰਗ, ਮੈਪਰੀਡਿੰਗ ਆਦਿ ਦੀ ਸਿਖਲਾਈ ਦਿੱਤੀ ਜਾਵੇਗੀ | ਪਿ੍ੰਸੀਪਲ ਰਮਨਜੀਤ ਕੌਰ ਨੇ ਕਿਹਾ ਕਿ ਐਨ.ਸੀ.ਸੀ. ਵਿਦਿਆਰਥੀਆਂ ਨੂੰ ਸਵੈ-ਨਿਰਭਰ, ਜ਼ਿੰਮੇਵਾਰ ਤੇ ਦੇਸ਼ ਭਗਤ ਨਾਗਰਿਕ ਬਣਾਉਣ ਲਈ ਪ੍ਰੇਰਿਤ ਕਰਦੀ ਹੈ | ਕੈਂਡਿਟਸ ਨੂੰ ਨਿਯਮਾਂ ਤੋਂ ਜਾਗਰੂਕ ਕਰਵਾਉਂਦੇ ਹੋਏ ਐਨ.ਸੀ.ਸੀ. ਦੀਆਂ ਗਤੀਵਿਧੀਆਂ ਅਤੇ ਫ਼ਾਇਦਿਆਂ ਬਾਰੇ ਵਿਸਥਾਰਪੂਰਵਕ ਦੱਸਿਆ | ਇਸ ਮੌਕੇ ਏ.ਐਨ.ਓ. ਮਹੇਸ਼ ਕੁਮਾਰ ਵੀ ਹਾਜ਼ਰ ਸਨ |