17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਵਾਰਡਬੰਦੀ ਵਿਚ ਨਾਕਾਮੀ ਤੋਂ ਬਾਅਦ ਵੋਟਰ ਸੂਚੀਆਂ ਵਿਚ ਗੜਬੜੀ-ਭਾਜਪਾ ਦਾ ਵੱਡਾ ਖ਼ੁਲਾਸਾ <br/>

Ad Position 21
No active advertisement
ਅਜੀਤ ਡੈਸਕ 22-04-2026
ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ)-ਨਗਰ ਨਿਗਮ ਮੋਗਾ ਦੀਆਂ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਮੋਹਨ ਲਾਲ ਸੇਠੀ, ਰਾਕੇਸ਼ ਸ਼ਰਮਾ, ਵਿਜੇ ਸ਼ਰਮਾ, ਵਿਨੈ ਸ਼ਰਮਾ, ਡਾ. ਸੀਮਾਂਤ ਗਰਗ (ਸਾਰੇ ਸਾਬਕਾ ਜ਼ਿਲ੍ਹਾ ਪ੍ਰਧਾਨ), ਰਾਜਪਾਲ ਠਾਕੁਰ ਜ਼ਿਲ੍ਹਾ ਮਹਾਂਮੰਤਰੀ, ਜ਼ਿਲ੍ਹਾ ਉਪ ਪ੍ਰਧਾਨ ਦੇਵ ਪਿ੍ਆ ਤਿਆਗੀ, ਐਡਵੋਕੇਟ ਨਿਸ਼ਾਂਤ ਕੌਸ਼ਿਕ, ਸਰਕਲ ਪ੍ਰਧਾਨ ਭੁਪਿੰਦਰ ਹੈਪੀ, ਅਮਿਤ ਗੁਪਤਾ, ਉਮਾਂਕਾਤ ਸਿੰਘ, ਅਮਨਦੀਪ ਗਰੋਵਰ, ਧੀਰਜ ਕੁਮਾਰ ਆਦਿ ਹਾਜ਼ਰ ਸਨ | ਨਗਰ ਨਿਗਮ ਚੋਣਾਂ ਨੂੰ ਲੈ ਕੇ ਰਾਜਨੀਤਕ ਮਾਹੌਲ ਲਗਾਤਾਰ ਗਰਮ ਹੋ ਰਿਹਾ ਹੈ | ਭਾਰਤੀ ਜਨਤਾ ਪਾਰਟੀ ਮੋਗਾ ਨੇ ਚੋਣ ਪ੍ਰਕਿਰਿਆ ਨੂੰ ਲੈ ਕੇ ਗੰਭੀਰ ਦੋਸ਼ ਲਗਾਉਂਦੇ ਹੋਏ ਸਥਾਨਕ ਪ੍ਰਸ਼ਾਸਨ ਅਤੇ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਕੀਤੇ ਹਨ | ਭਾਜਪਾ ਦੀ ਕੈਂਪੇਨ ਕਮੇਟੀ ਦੀ ਇਕ ਮਹੱਤਵਪੂਰਨ ਮੀਟਿੰਗ ਵਿਚ ਪਾਰਟੀ ਨੇਤਾਵਾਂ ਨੇ ਦਾਅਵਾ ਕੀਤਾ ਕਿ ਵਾਰਡਬੰਦੀ ਦੇ ਮਾਮਲੇ ਵਿਚ ਹਾਈਕੋਰਟ ਤੋਂ ਝਟਕਾ ਮਿਲਣ ਤੋਂ ਬਾਅਦ ਸਰਕਾਰ ਨੇ ਨਵੀਂ ਰਣਨੀਤੀ ਅਪਣਾਈ ਹੈ | ਦੋਸ਼ ਹੈ ਕਿ ਹੁਣ ਵੋਟਰ ਸੂਚੀਆਂ ਵਿਚ ਕਥਿਤ ਤੌਰ 'ਤੇ ਹੇਰ-ਫੇਰ ਕਰ ਕੇ ਚੋਣ ਸਮੀਕਰਨਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਪਾਰਟੀ ਨੇਤਾਵਾਂ ਦੇ ਅਨੁਸਾਰ ਮੋਗਾ ਦੇ ਕਈ ਵਾਰਡਾਂ ਵਿਚ ਜਾਣਬੁੱਝ ਕੇ ਇਲਾਕਿਆਂ ਨੂੰ ਕੱਟ ਕੇ ਉੱਥੇ ਦੇ ਵੋਟਰਾਂ ਨੂੰ ਹੋਰ ਵਾਰਡਾਂ ਵਿਚ ਟਰਾਂਸਫ਼ਰ ਕੀਤਾ ਗਿਆ ਹੈ | ਆਗੂਆਂ ਦਾ ਕਹਿਣਾ ਹੈ ਕਿ ਇਹ ਕਦਮ ਲੋਕਤੰਤਰਿਕ ਮੁੱਲਾਂ ਦੇ ਖ਼ਿਲਾਫ਼ ਹੈ ਅਤੇ ਨਿਰਪੱਖ ਚੋਣ ਪ੍ਰਕਿਰਿਆ 'ਤੇ ਸਿੱਧਾ ਹਮਲਾ ਕਰਦਾ ਹੈ | ਭਾਜਪਾ ਨੇ ਦੋਸ਼ ਲਗਾਇਆ ਕਿ ਸਰਕਾਰ ਨੂੰ ਆਪਣੀ ਸੰਭਾਵਿਤ ਹਾਰ ਦਾ ਅੰਦਾਜ਼ਾ ਹੋ ਗਿਆ ਹੈ, ਜਿਸ ਕਰ ਕੇ ਅਜਿਹੇ ਹੱਥਕੰਡੇ ਅਪਣਾਏ ਜਾ ਰਹੇ ਹਨ | ਪਾਰਟੀ ਨੇ ਸਪਸ਼ਟ ਕੀਤਾ ਕਿ ਉਹ ਇਸ ਮਾਮਲੇ 'ਤੇ ਚੁੱਪ ਨਹੀਂ ਬੈਠੇਗੀ ਅਤੇ ਇਸ ਨੂੰ ਲੈ ਕੇ ਕਾਨੂੰਨੀ ਲੜਾਈ ਲੜੇਗੀ | ਭਾਜਪਾ ਨੇਤਾਵਾਂ ਨੇ ਕਿਹਾ ਕਿ ਇਸ ਪੂਰੇ ਮਾਮਲੇ ਨੂੰ ਲੈ ਕੇ ਜਲਦੀ ਹੀ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਜਾਵੇਗਾ, ਤਾਂ ਜੋ ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ ਅਤੇ ਨਿਰਪੱਖਤਾ ਯਕੀਨੀ ਬਣਾਈ ਜਾ ਸਕੇ | ਇਸ ਦੌਰਾਨ ਪਾਰਟੀ ਨੇ ਚੋਣੀ ਤਿਆਰੀਆਂ ਨੂੰ ਵੀ ਤੇਜ਼ ਕਰ ਦਿੱਤਾ ਹੈ | ਭਾਜਪਾ ਵਲੋਂ ਨਗਰ ਨਿਗਮ ਚੋਣ ਲੜਨ ਦੇ ਇੱਛੁਕ ਉਮੀਦਵਾਰ 24 ਅਪ੍ਰੈਲ ਸ਼ਾਮ 5 ਵਜੇ ਤੱਕ ਅਰਜ਼ੀਆਂ ਜ਼ਿਲ੍ਹਾ ਭਾਜਪਾ ਦਫ਼ਤਰ ਵਿਚ ਜਮ੍ਹਾ ਕਰਵਾ ਸਕਦੇ ਹਨ | ਪਹਿਲਾਂ ਇਹ ਸਮਾਂ ਸੀਮਾ 20 ਅਪ੍ਰੈਲ ਤੱਕ ਨਿਰਧਾਰਿਤ ਕੀਤੀ ਗਈ ਸੀ, ਪਰ ਉਮੀਦਵਾਰਾਂ ਦੇ ਵਧਦੇ ਰੁਝਾਨ ਨੂੰ ਦੇਖਦੇ ਹੋਏ ਕੈਂਪੇਨ ਕਮੇਟੀ ਨੇ ਇਹ ਫ਼ੈਸਲਾ ਕੀਤਾ ਹੈ ਕਿ ਸਮਾਂ ਸੀਮਾ ਵਧਾਈ ਜਾਵੇ, ਤਾਂ ਜੋ ਕੋਈ ਵੀ ਇੱਛੁਕ ਉਮੀਦਵਾਰ ਆਪਣੀ ਅਰਜ਼ੀ ਤੋਂ ਵਾਂਝਾ ਨਾ ਰਹਿ ਜਾਵੇ |

Ad Position 22
No active advertisement
ਪਿਛਲੀ ਖ਼ਬਰ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਮੋਗਾ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ <br/> ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਈ-ਸਿਗਰਟ, ਵੇਪਸ ਜਾਂ ਹੋਰ ਹਾਨੀਕਾਰਕ ਰਸਾਇਣ ਉਪਕਰਨਾਂ ਨੂੰ ਸਟੋਰ ਕਰਨ, ਵੇਚਣ, ਪ੍ਰਚਾਰ, ਵਰਤ...
Ad Position 24