17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਬੀ.ਕੇ.ਯੂ. (ਏਕਤਾ ਸੰਘਰਸ਼) ਨੇ ਮੰਗਾਂ ਸੰਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸੌਂਪਿਆ ਮੰਗ ਪੱਤਰ <br/>

Ad Position 21
No active advertisement
ਅਜੀਤ ਡੈਸਕ 22-04-2026
ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ (ਏਕਤਾ ਸੰਘਰਸ਼) ਨੇ ਮੰਡੀਆਂ ਵਿਚ ਕਣਕ ਦੀ ਖ਼ਰੀਦ ਤੇ ਚੁਕਾਈ ਦੇ ਮਾੜੇ ਪ੍ਰਬੰਧਾਂ ਨੂੰ ਲੈ ਕੇ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਦੀ ਅਗਵਾਈ ਹੇਠ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ ਜਿਸ ਵਿਚ ਦੱਸਿਆ ਕਿ ਪੰਜਾਬ ਦੀਆਂ ਮੰਡੀਆਂ ਵਿਚ ਕਣਕ ਦੀ ਆਮਦ ਬਹੁਤ ਤੇਜ਼ੀ ਨਾਲ ਹੋ ਰਹੀ ਹੈ ਪਰ ਸਰਕਾਰੀ ਖ਼ਰੀਦ ਤੇ ਚੁਕਾਈ ਨਾ ਹੋਣ ਕਾਰਨ ਕਿਸਾਨ ਬੇਹੱਦ ਪਰੇਸ਼ਾਨ ਹੈ | ਆਗੂਆਂ ਨੇ ਮੰਗ ਪੱਤਰ ਵਿਚ ਇਹ ਵੀ ਖ਼ਦਸ਼ਾ ਜ਼ਾਹਿਰ ਕੀਤਾ ਕਿ ਕੁਝ ਵਪਾਰੀ ਦੂਜੇ ਰਾਜਾਂ ਤੋਂ ਘੱਟ ਰੇਟ 'ਤੇ ਕਣਕ ਲਿਆ ਕੇ ਪੰਜਾਬ ਦੀਆਂ ਮੰਡੀਆਂ ਵਿਚ ਐਮ.ਐਸ.ਪੀ. 'ਤੇ ਵੇਚ ਰਹੇ ਹਨ ਜਿਸ ਨਾਲ ਇੱਥੋਂ ਦੇ ਕਿਸਾਨ ਦਾ ਨੁਕਸਾਨ ਹੋ ਰਿਹਾ ਹੈ | ਇੱਥੇ ਹੀ ਬਸ ਨਹੀਂ ਅੱਤ ਦੀ ਗਰਮੀ ਦੇ ਬਾਵਜੂਦ ਮੰਡੀਆਂ ਵਿਚ ਕਿਸਾਨਾਂ ਲਈ ਪੀਣ ਵਾਲੇ ਪਾਣੀ ਤੇ ਛਾਂ ਦਾ ਕੋਈ ਪ੍ਰਬੰਧ ਨਹੀਂ | ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਖ਼ਰਾਬ ਹੋਈ ਫ਼ਸਲ ਨੂੰ ਬਿਨਾਂ ਕਿਸੇ ਦੇਰੀ ਜਾਂ ਸ਼ਰਤ 'ਤੇ ਤੁਰੰਤ ਖ਼ਰੀਦਿਆ ਜਾਵੇ | ਮੰਗ ਪੱਤਰ ਦੇਣ ਵਾਲਿਆਂ ਵਿਚ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਮਨਿੰਦਰ ਸਿੰਘ, ਬਲਾਕ ਪ੍ਰਧਾਨ ਹਰਸ਼ਪ੍ਰੀਤ ਸਿੰਘ, ਮੀਤ ਪ੍ਰਧਾਨ ਦਰਸ਼ਨ ਸਿੰਘ ਆਦਿ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਐਸ.ਡੀ.ਕਾਲਜ ਫ਼ਾਰ ਵੋਮੈਨ ਮੋਗਾ ਦਾ ਇਨਾਮ ਵੰਡ ਸਮਾਗਮ <br/> ਅਗਲੀ ਖ਼ਬਰ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਮੋਗਾ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ <br/>
Ad Position 24