ਮੋਗਾ, 21 ਅਪ੍ਰੈਲ (ਜਸਪਾਲ ਸਿੰਘ ਬੱਬੀ)-ਐਸ.ਡੀ. ਕਾਲਜ ਫ਼ਾਰ ਵੋਮੈਨ ਮੋਗਾ ਵਿਖੇ ਇਨਾਮ ਵੰਡ ਸਮਾਗਮ ਪਿ੍ੰਸੀਪਲ ਡਾ. ਨੀਨਾ ਅਨੇਜਾ ਦੀ ਅਗਵਾਈ ਹੇਠ ਕਰਵਾਇਆ ਗਿਆ | ਉਨ੍ਹਾਂ ਨੇ ਵਿਦਿਆਰਥਣਾਂ ਦੀਆਂ ਉਪਲਬਧੀਆਂ 'ਤੇ ਖ਼ੁਸ਼ੀ ਜਾਹਿਰ ਕਰਦਿਆ ਕਿਹਾ ਕਿ ਇਨਾਮ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਦੇ ਹਨ | ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਰਾਧੇਸ਼ ਸਿੰਘਲ, ਡਾ. ਅਸ਼ੋਕ ਗਰਗ ਅਤੇ ਪ੍ਰਬੰਧਕੀ ਕਮੇਟੀ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਤੇ ਸਨਮਾਨਿਤ ਕੀਤਾ | ਸਮਾਗਮ ਦੌਰਾਨ ਬੀ.ਏ, ਬੀ.ਸੀ.ਏ, ਪੀ.ਜੀ.ਡੀ.ਸੀ.ਏ, ਐਮ, ਐਸ.ਸੀ (ਆਈ.ਟੀ), ਐਮ.ਏ, ਬੀ.ਕਾਮ, ਬੀ.ਵਾਕ, ਐਮ. ਕਾਮ. ਆਦਿ (2024-25) ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਵਿਸ਼ੇਸ਼ ਤੌਰ 'ਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਮੈਰਿਟ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੰਚ 'ਤੇ ਸਨਮਾਨਿਤ ਕੀਤਾ ਗਿਆ |