ਅਜੀਤਵਾਲ, 21 ਅਪ੍ਰੈਲ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਕਾਲਜ ਆਫ਼ ਐਜੂਕੇਸ਼ਨ ਢੁੱਡੀਕੇ ਮੋਗਾ ਦੇ ਐਨ.ਐਸ.ਐਸ.ਯੂਨਿਟ ਵਲੋਂ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ''ਅੱਠਵਾਂ ਪੋਸ਼ਣ ਪਖਵਾੜਾ 2026'' ਉਤਸ਼ਾਹ, ਜਾਗਰੂਕਤਾ ਅਤੇ ਸਮਾਜਿਕ ਜ਼ਿੰਮੇਵਾਰੀ ਨਾਲ ਮਨਾਇਆ ਜਾ ਰਿਹਾ ਹੈ | ਜਿਸ ਦੀ ਅਗਵਾਈ ਕਾਲਜ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਰੋਹਨ ਸਚਦੇਵਾ, ਮੈਨੇਜਿੰਗ ਡਾਇਰੈਕਟਰ ਹੀਰਾ ਲਾਲ ਸ਼ਰਮਾ, ਜਨਰਲ ਸਕੱਤਰ ਡਾ. ਹਰਜੋਤ ਕਮਲ ਅਤੇ ਪਿ੍ੰਸੀਪਲ ਡਾ. ਮਿਸਿਜ਼ ਉਮੇਸ਼ ਵਲੋਂ ਕੀਤੀ ਜਾ ਰਹੀ ਹੈ | ਇਸ ਦੌਰਾਨ ਕਈ ਪ੍ਰਕਾਰ ਦੀਆਂ ਸਿਖਿਆਤਮਕ ਅਤੇ ਜਾਗਰੂਕਤਾ ਭਰਪੂਰ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸਿਹਤਮੰਦ ਭੋਜਨ ਬਣਾਉਣ ਦਾ ਮੁਕਾਬਲਾ ਬੀ.ਐਡ, ਐਮ.ਐਡ ਅਤੇ ਈ.ਟੀ.ਟੀ. ਦੇ ਵਿਦਿਆਰਥੀਆਂ ਵਲੋਂ ਗਰਭਵਤੀ ਮਹਿਲਾਂ ਅਤੇ ਨਵਜੰਮੇ ਬੱਚਿਆਂ ਦੀਆਂ ਪੌਸ਼ਟਿਕ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਪੌਸ਼ਟਿਕ ਭੋਜਨ ਤਿਆਰ ਕੀਤਾ ਗਿਆ | ਇਸ ਤੋਂ ਇਲਾਵਾ ਡਾ. ਅਜੇ ਕੁਮਾਰ ਵਲੋਂ ਜੰਕ ਫੂਡ ਅਤੇ ਪੈਕਿੰਗ ਫੂਡ ਦੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ ਗਈ | ਮੈਡਮ ਗੁਰਵਿੰਦਰ ਕੌਰ ਅਤੇ ਪਰਮਜੀਤ ਕੌਰ ਵਲੋਂ ਪੰਖੜੀ ਪੋਰਟਲ ਤੇ ਰਜਿਸਟਰੇਸ਼ਨ ਲਈ ਆਂਗਣਵਾੜੀ ਸੈਂਟਰਾਂ ਵਿਚ ਜਾ ਕੇ ਮਿਲਣ ਵਾਲੇ ਲਾਭਾਂ ਬਾਰੇ ਜਾਣੰੂ ਕਰਵਾਇਆ ਅਤੇ ਯੋਗ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਵਿਚ ਸਹਾਇਤਾ ਕੀਤੀ ਗਈ | ਕਾਲਜ ਦੇ ਸੀਨੀਅਰ ਪ੍ਰੋ. ਡਾ. ਅਜੇ ਕੁਮਾਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਐਨ.ਐਸ.ਐਸ. ਯੂਨਿਟ ਦੇ ਅਧੀਨ ਕਰਵਾਏ ਗਏ ਇਹ ਉਪਰਾਲੇ ਵਿਦਿਆਰਥੀਆਂ ਨੂੰ ਸਮਾਜਿਕ ਜ਼ਿੰਮੇਵਾਰੀਆਂ ਲਈ ਤਿਆਰ ਕਰਨ ਦੇ ਨਾਲ ਸਿਹਤਮੰਦ ਸਮਾਜ ਦੀ ਸਿਰਜਣਾ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ | ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਮੌਜੂਦ ਰਹੇ |