17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਬੀਬੀ ਪਰਮਜੀਤ ਕੌਰ ਦੀਆਂ ਅਸਥੀਆਂ ਕੀਤੀਆਂ ਜਲ ਪ੍ਰਵਾਹ-ਅੰਤਿਮ ਅਰਦਾਸ ਪਿੰਡ ਰੋਡੇ ਵਿਖੇ 28 ਅਪ੍ਰੈਲ ਨੂੰ <br/>

Ad Position 21
No active advertisement
ਅਜੀਤ ਡੈਸਕ 22-04-2026
ਸ੍ਰੀ ਕੀਰਤਪੁਰ ਸਾਹਿਬ,21 ਅਪ੍ਰੈਲ (ਅ.ਬ.)-ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਭਤੀਜੇ, ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਜਸਵੀਰ ਸਿੰਘ ਰੋਡੇ ਦੇ ਛੋਟੇ ਭਰਾਤਾ ਭਾਈ ਜਗਤਾਰ ਸਿੰਘ ਰੋਡੇ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਸੁਪਤਨੀ ਬੀਬੀ ਪਰਮਜੀਤ ਕੌਰ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਅੱਜ ਬਾਬਾ ਪਰਿਵਾਰ ਵਲੋਂ ਬੀਬੀ ਪਰਮਜੀਤ ਕੌਰ ਦਾ ਅੰਗੀਠਾ ਸੰਭਾਲ ਕੇ ਉਨ੍ਹਾਂ ਦੀਆਂ ਅਸਥੀਆਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਜਲ ਪ੍ਰਵਾਹ ਕੀਤੀਆਂ ਗਈਆਂ | ਇਸ ਤੋਂ ਪਹਿਲਾਂ ਜਪੁਜੀ ਸਾਹਿਬ ਦਾ ਪਾਠ ਅਤੇ ਕੀਰਤਨ ਕੀਤਾ ਗਿਆ | ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ ਵਲੋਂ ਅਰਦਾਸ ਕੀਤੀ ਗਈ | ਇਸ ਮੌਕੇ ਪੰਜ ਪਿਆਰਿਆਂ ਵਿਚੋਂ ਭਾਈ ਸਰਬਜੀਤ ਸਿੰਘ, ਇੰਚਾਰਜ ਰਾਗੀ ਸਿੰਘਾਂ ਭਾਈ ਸਰਬਜੀਤ ਸਿੰਘ, ਭਾਈ ਮਲਕੀਤ ਸਿੰਘ ਮੈਨੇਜਰ ਤਖ਼ਤ ਸਾਹਿਬ, ਮੀਤ ਮੈਨੇਜਰ ਭਾਈ ਜਸਵੀਰ ਸਿੰਘ, ਭਾਈ ਹਰਦੇਵ ਸਿੰਘ ਵਧੀਕ ਮੈਨੇਜਰ, ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਾਬਕਾ ਜਥੇਦਾਰ ਗਿਆਨੀ ਜਸਵੀਰ ਸਿੰਘ ਰੋਡੇ, ਭਾਈ ਜਗਤਾਰ ਸਿੰਘ ਰੋਡੇ ਮੈਂਬਰ ਸ਼੍ਰੋਮਣੀ ਕਮੇਟੀ, ਭਾਈ ਕੁਲਦੀਪ ਸਿੰਘ ਸਾਬਕਾ ਸਕੱਤਰ ਸ਼ੋ੍ਰਮਣੀ ਕਮੇਟੀ, ਭਾਈ ਜਸਵੰਤ ਸਿੰਘ ਰੋਡੇ, ਭਾਈ ਪਿੰਦਰਪਾਲ ਸਿੰਘ, ਭਾਈ ਜਗਸੀਰ ਸਿੰਘ ਰੋਡੇ, ਮੀਤ ਪ੍ਰਧਾਨ ਆਈ.ਪੀ.ਡੀ., ਹੈੱਡਗ੍ਰੰਥੀ ਬਾਬਾ ਬਲਵਿੰਦਰ ਸਿੰਘ ਰੋਡੇ, ਭਾਈ ਸਰਬਜੀਤ ਸਿੰਘ, ਭਾਈ ਜੁਝਾਰ ਸਿੰਘ, ਭਾਈ ਅੰਮਿ੍ਤਪਾਲ ਸਿੰਘ, ਭਾਈ ਇਕਬਾਲ ਸਿੰਘ ਰੋਡੇ, ਭਾਈ ਹਰਦੀਪ ਸਿੰਘ ਸਮੇਤ ਹੋਰ ਬਹੁਤ ਸਾਰੀਆਂ ਸ਼ਖ਼ਸੀਅਤਾਂ ਹਾਜ਼ਰ ਸਨ | ਇਸ ਮੌਕੇ ਦੱਸਿਆ ਗਿਆ ਕਿ ਬੀਬੀ ਪਰਮਜੀਤ ਕੌਰ ਨਮਿਤ ਅੰਤਿਮ ਅਰਦਾਸ ਅਤੇ ਪਾਠ ਦਾ ਭੋਗ 28 ਅਪ੍ਰੈਲ ਦਿਨ ਮੰਗਲਵਾਰ ਨੂੰ ਗੁਰਦੁਆਰਾ ਸੰਤ ਖ਼ਾਲਸਾ ਪਿੰਡ ਰੋਡੇ ਵਿਖੇ ਪਵੇਗਾ ਅਤੇ ਇਸ ਉਪਰੰਤ ਸ਼ਰਧਾਂਜਲੀ ਸਮਾਗਮ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਅਕਾਲੀ ਆਗੂ ਨਿਰਮਲ ਸਿੰਘ ਜੌਹਲ ਦੀ ਮੌਤ 'ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਪ੍ਰਗਟ <br/> ਅਗਲੀ ਖ਼ਬਰ ਅਕਾਲੀ ਦਲ ਦੀ ਇਕਜੁੱਟਤਾ ਲਈ ਰਾਜਵਿੰਦਰ ਸਿੰਘ ਧਰਮਕੋਟ ਅਤੇ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ ਨੇ ਗਤੀਵਿਧੀਆਂ ਸ਼ੁਰੂ ਕੀਤ...
Ad Position 24