ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ)-ਪਿੰਡ ਧੱਲੇਕੇ ਦੇ ਸਾਬਕਾ ਸਰਪੰਚ ਸਵ: ਮੁਖ਼ਤਿਆਰ ਸਿੰਘ ਜੌਹਲ ਦੇ ਸਪੁੱਤਰ ਅਕਾਲੀ ਆਗੂ ਨਿਰਮਲ ਸਿੰਘ ਜੌਹਲ ਜੋ ਪਿਛਲੇ ਦਿਨੀਂ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ, ਦੀ ਬੇਵਕਤੀ ਮੌਤ 'ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਉਨ੍ਹਾਂ ਦੇ ਸਪੁੱਤਰ ਤੇਜਿੰਦਰਪਾਲ ਸਿੰਘ ਜੌਹਲ, ਰਜਿੰਦਰਪਾਲ ਸਿੰਘ ਜੌਹਲ, ਭਰਾ ਨਿਰਭੈ ਸਿੰਘ ਜੌਹਲ ਤੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਗਿਆ | ਦੁੱਖ ਸਾਂਝਾ ਕਰਨ ਵਾਲਿਆਂ ਵਿਚ ਸ਼ੋ੍ਰਮਣੀ ਅਕਾਲੀ ਦਲ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆ, ਹਲਕਾ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ, ਸੀ. ਅਕਾਲੀ ਆਗੂ ਰਾਜਵੰਤ ਸਿੰਘ ਮਾਹਲਾ, ਸਾਬਕਾ ਡੀ.ਜੀ.ਪੀ. ਪੰਜਾਬ ਤੇ ਬੀ.ਜੇ.ਪੀ. ਆਗੂ ਪਰਮਦੀਪ ਸਿੰਘ ਗਿੱਲ, ਜਰਨੈਲ ਸਿੰਘ ਸਾਬਕਾ ਸਰਪੰਚ ਦੁੱਨੇਕੇ, ਬੂਟਾ ਸਿੰਘ ਦੌਲਤਪੁਰਾ, ਰਣਦੀਪ ਸਿੰਘ ਦਾਰਾਪੁਰ, ਕੁਲਵਿੰਦਰ ਸਿੰਘ ਚੱਕੀਆਂ, ਮਹਿੰਦਰ ਸਿੰਘ ਸਰਪੰਚ ਧੱਲੇਕੇ, ਗੁਰਪ੍ਰੀਤ ਸਿੰਘ ਜੌਹਲ ਮੈਂਬਰ ਬਲਾਕ ਸੰਮਤੀ ਧੱਲੇਕੇ, ਗੁਰਦਰਸ਼ਨ ਸਿੰਘ ਢਿੱਲੋਂ ਬਲਾਕ ਸੰਮਤੀ ਮੈਂਬਰ, ਬੂਟਾ ਸਿੰਘ ਨੰਬਰਦਾਰ ਧੱਲੇਕੇ, ਹਰਦੇਵ ਸਿੰਘ ਸਾਬਕਾ ਸਰਪੰਚ ਧੱਲੇਕੇ, ਏ.ਐਸ.ਆਈ. ਬਲਵਿੰਦਰ ਸਿੰਘ, ਕੁਲਵੰਤ ਸਿੰਘ ਕੈਨੇਡਾ, ਸੁਖਮੰਦਰ ਸਿੰਘ ਡੇਅਰੀ ਵਾਲੇ, ਜਗਸੀਰ ਸਿੰਘ ਸੀਰਾ ਖੋਸਾ, ਦਵਿੰਦਰ ਸ਼ਰਮਾ, ਸੁਰਜੀਤ ਸਿੰਘ, ਅਮਨਦੀਪ ਸਿੰਘ, ਕੁਲਵੰਤ ਸਿੰਘ ਜੌਹਲ, ਦਵਿੰਦਰ ਸਿੰਘ, ਸੰਦੀਪ ਸਿੰਘ, ਤਜਿੰਦਰ ਸਿੰਘ, ਹਰਪ੍ਰੀਤ ਸਿੰਘ, ਜਸਕਰਨ ਸਿੰਘ, ਰਾਜ ਸਿੰਘ ਤੇ ਜਸਵਿੰਦਰ ਸਿੰਘ ਹਾਜ਼ਰ ਸਨ |