ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਦੇ ਵਿਦਿਆਰਥੀਆਂ ਨੇ 2025-26 ਅਕਾਦਮਿਕ ਸੈਸ਼ਨ ਲਈ ਆਯੋਜਿਤ ਸਾਇੰਸ ਫਾਊਾਡੇਸ਼ਨ ਓਲੰਪੀਆਡ ਵਿਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਦੁਆਰਾ ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਮੁਕਾਬਲੇ ਦੌਰਾਨ ਵੱਖ-ਵੱਖ ਵਿਸ਼ਿਆਂ ਵਿਚ ਸਫਲਤਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡਣ ਲਈ ਅੱਜ ਸਕੂਲ ਵਿਚ ਇਕ ਸਮਾਰੋਹ ਕਰਵਾਇਆ ਗਿਆ | ਕੁੱਲ 83 ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਸਨਮਾਨ ਵਿਚ ਮੈਰਿਟ ਅਤੇ ਭਾਗੀਦਾਰੀ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਦੱਸਿਆ ਕਿ ਸਾਇੰਸ ਓਲੰਪੀਆਡ ਫਾਊਾਡੇਸ਼ਨ ਦੁਆਰਾ ਆਯੋਜਿਤ ਓਲੰਪੀਆਡ ਵਿਚ ਟੀ.ਐਲ.ਐਫ. ਸਕੂਲ ਦੇ ਵਿਦਿਆਰਥੀਆਂ ਨੇ ਗਣਿਤ ਵਿਚ 57, ਸਮਾਜਿਕ ਵਿਗਿਆਨ ਵਿਚ 13, ਕੰਪਿਊਟਰ ਸਾਇੰਸ ਵਿਚ 8, ਹਿੰਦੀ ਵਿਚ 3 ਅਤੇ ਜਨਰਲ ਗਿਆਨ ਵਿਚ 2 ਸਰਟੀਫਿਕੇਟ ਪ੍ਰਾਪਤ ਕੀਤੇ | ਇਸ ਮੌਕੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਸਾਰੇ ਜੇਤੂਆਂ ਅਤੇ ਭਾਗੀਦਾਰਾਂ ਨੂੰ ਉਨ੍ਹਾਂ ਦੀ ਸਖ਼ਤ ਮਿਹਨਤ ਲਈ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਅਜਿਹੇ ਪਲੇਟਫ਼ਾਰਮਾਂ ਰਾਹੀਂ ਆਪਣੇ ਵਿਸ਼ਲੇਸ਼ਣਾਤਮਿਕ ਅਤੇ ਪ੍ਰਤੀਯੋਗੀ ਹੁਨਰਾਂ ਨੂੰ ਨਿਰੰਤਰ ਵਿਕਸਤ ਕਰਨ ਲਈ ਉਤਸ਼ਾਹਿਤ ਕੀਤਾ | ਉਨ੍ਹਾਂ ਨੇ ਅਧਿਆਪਕਾਂ ਦੀ ਅਗਵਾਈ ਅਤੇ ਸਲਾਹ ਲਈ ਵੀ ਪ੍ਰਸ਼ੰਸਾ ਕੀਤੀ | ਸਕੂਲ ਪ੍ਰਬੰਧਨ ਨੇ ਸਾਰੇ ਵਿਦਿਆਰਥੀਆਂ ਨੂੰ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਆਉਣ ਵਾਲੇ ਓਲੰਪੀਆਡਾਂ ਵਿਚ