ਸਮਾਧ ਭਾਈ, 21 ਅਪ੍ਰੈਲ (ਜਗਰੂਪ ਸਿੰਘ ਸਰੋਆ)-ਭਾਈ ਰੂਪ ਚੰਦ ਕਾਨਵੈਂਟ ਸਕੂਲ ਸਮਾਧ ਭਾਈ ਦੇ ਵਿਦਿਆਰਥੀ ਜਿੱਥੇ ਪੜ੍ਹਾਈ ਵਿਚ ਉੱਚ ਮੱਲਾਂ ਮਾਰ ਰਹੇ ਹਨ ਉੱਥੇ ਖੇਡਾਂ ਵਿਚ ਵੀ ਆਪਣੇ ਸਕੂਲ ਤੇ ਮਾਪਿਆਂ ਦਾ ਨਾਮ ਰੌਸ਼ਨ ਕਰ ਰਹੇ ਹਨ | ਮੈਨੇਜਿੰਗ ਡਾਇਰੈਕਟਰ ਜਗਜੀਤ ਸਿੰਘ ਖੋਖਰ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਮੋਹਾਲੀ ਵਿਖੇ ਹੋ ਰਹੀ ਅੰਡਰ-17 ਸਟੇਟ ਚੈਂਪੀਅਨਸ਼ਿਪ ਵਿਚ 53 ਕਿੱਲੋ ਭਾਰ ਵਰਗ ਵਿਚ ਸਾਡੇ ਸਕੂਲ ਦੀ ਪਹਿਲਵਾਨ ਸੁਖਪ੍ਰੀਤ ਕੌਰ ਨੇ ਕਾਂਸੀ ਦਾ ਤਗਮਾ ਜਿੱਤ ਕੇ ਭਾਈ ਰੂਪ ਚੰਦ ਕਾਨਵੈਂਟ ਸਕੂਲ ਸਮਾਧ ਭਾਈ, ਭਾਈ ਬਚਨ ਸਿੰਘ ਕੁਸ਼ਤੀ ਅਖਾੜਾ ਫੂਲੇਵਾਲਾ ਅਤੇ ਆਪਣੇ ਪਿੰਡ ਫੂਲੇਵਾਲਾ ਦਾ ਨਾਮ ਰੌਸ਼ਨ ਕੀਤਾ ਹੈ | ਉਨ੍ਹਾਂ ਦੱਸਿਆ ਕਿ ਇਹ ਹੋਣਹਾਰ ਵਿਦਿਆਰਥਣ ਪਹਿਲਾਂ ਵੀ ਸਟੇਟ ਚੈਂਪੀਅਨਸ਼ਿਪ ਜਿੱਤ ਕੇ ਇਲਾਕੇ ਦਾ ਨਾਮ ਰੌਸ਼ਨ ਕਰ ਚੁੱਕੀ ਹੈ | ਇਸ ਮੌਕੇ ਪਿ੍ੰਸੀਪਲ ਸ੍ਰੀਮਤੀ ਕਿਰਨਾ ਰਾਣੀ ਨੇ ਵਿਦਿਆਰਥਣ ਸੁਖਪ੍ਰੀਤ ਕੌਰ, ਉਸ ਦੇ ਮਾਤਾ-ਪਿਤਾ ਅਤੇ ਕੋਚ ਪਹਿਲਵਾਨ ਗੁਰਸੇਵਕ ਸਿੰਘ ਫੂਲੇਵਾਲਾ ਤੇ ਅਮਨਦੀਪ ਸਿੰਘ ਢਿੱਲੋਂ ਨੂੰ ਵਧਾਈਆਂ ਦਿੱਤੀਆਂ, ਜਿੰਨਾਂ ਦੀ ਮਿਹਨਤ ਸਦਕਾ ਇਹ ਬੱਚੀ ਇਸ ਮੁਕਾਮ 'ਤੇ ਪਹੁੰਚੀ ਹੈ | ਇਸ ਸਮੇਂ ਚੇਅਰਮੈਨ ਲਾਭ ਸਿੰਘ ਖੋਖਰ ਨੇ ਖ਼ੁਸ਼ੀ ਸਾਂਝੀ ਕਰਦਿਆਂ ਕਿਹਾ ਕਿ ਸਾਨੂੰ ਮਾਣ ਹੈ ਕਿ ਸਾਡੇ ਸਕੂਲ ਤੇ ਇਲਾਕੇ ਦੇ ਵਿਦਿਆਰਥੀ ਖੇਡਾਂ ਵਿਚ ਮੱਲਾਂ ਮਾਰ ਰਹੇ ਹਨ ਅਤੇ ਸਾਰਿਆਂ ਦਾ ਨਾਮ ਰੌਸ਼ਨ ਕਰ ਰਹੇ ਹਨ | ਇਸ ਸਮੇਂ ਕੋਚ ਪਹਿਲਵਾਨ ਗੁਰਸੇਵਕ ਸਿੰਘ ਫੂਲੇਵਾਲਾ, ਪਹਿਲਵਾਨ ਅਮਨਦੀਪ ਸਿੰਘ ਢਿੱਲੋਂ ਆਦਿ ਹਾਜ਼ਰ ਸਨ |