17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਭਗੀਰਥ ਸਿੰਘ ਗਿੱਲ ਲੋਪੋ ਅਤੇ ਰਮਨਦੀਪ ਕੌਰ ਨੇ ਸੰਤ ਦਰਬਾਰਾ ਸਿੰਘ ਵਿੱਦਿਅਕ ਸੰਸਥਾਵਾਂ ਲੋਪੋ ਦੇ ਐਮ.ਡੀ. ਵਜੋਂ ਚਾਰਜ ਸੰਭਾਲਿਆ <br/>

Ad Position 21
No active advertisement
ਅਜੀਤ ਡੈਸਕ 22-04-2026
ਨਿਹਾਲ ਸਿੰਘ ਵਾਲਾ, 21 ਅਪ੍ਰੈਲ (ਸੁਖਦੇਵ ਸਿੰਘ ਖ਼ਾਲਸਾ)-ਸੁਆਮੀ ਸੰਤ ਦਰਬਾਰਾ ਸਿੰਘ ਲੋਪੋ ਵਾਲਿਆਂ ਵਲੋਂ ਪੰਜ ਦਹਾਕੇ ਪਹਿਲਾਂ 1972-73 'ਚ ਪੰਜਾਬ ਦੇ ਮਾਲਵਾ ਖ਼ਿੱਤੇ 'ਚ ਪਿੰਡ ਲੋਪੋ ਵਿਖੇ ਨਾਰੀ ਨੂੰ ਸਿੱਖਿਅਤ ਕਰਨ ਵਿੱਦਿਅਕ ਅਦਾਰਾ ਅਰੰਭ ਕੀਤਾ ਜੋ ਕਿ ਅੱਜ ਵਿਸ਼ਵ ਪੱਧਰ 'ਤੇ ਇਕ ਚਾਨਣ ਮੁਨਾਰਾ ਹੈ | ਇਸ ਕਾਲਜ ਤੋਂ ਸਿੱਖਿਆ ਪ੍ਰਾਪਤ ਕਰਨ ਵਾਲੀਆਂ ਲੜਕੀਆਂ ਅੱਜ ਦੇਸ਼-ਵਿਦੇਸ਼ਾਂ 'ਚ ਆਪਣੇ ਪ੍ਰਾਪਤ ਕੀਤੇ ਗਿਆਨ ਦਾ ਚਾਨਣ ਵੰਡ ਰਹੀਆਂ ਹਨ | ਸੰਤ ਸੁਆਮੀ ਦਰਬਾਰਾ ਸਿੰਘ ਅਤੇ ਸੁਆਮੀ ਸੰਤ ਸੁਆਮੀ ਜੋਰਾ ਸਿੰਘ ਲੋਪੋ ਵਾਲਿਆਂ ਦੇ ਅਸ਼ੀਰਵਾਦ ਸਦਕਾ ਅੱਜ ਇਹ ਵਿੱਦਿਅਕ ਅਦਾਰਾ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਦੀ ਅਗਵਾਈ ਹੇਠ ਮਾਲਵੇ ਦਾ ਨਾਮਵਰ ਵਿੱਦਿਅਕ ਅਦਾਰਾ ਵਿੱਦਿਆ ਦਾ ਚਾਨਣ ਵੰਡ ਰਿਹਾ ਹੈ | ਸੰਸਥਾ ਦੇ ਸਮੁੱਚੇ ਪ੍ਰਬੰਧ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਸੰਸਥਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਨੇ ਭਗੀਰਥ ਸਿੰਘ ਗਿੱਲ ਅਤੇ ਰਮਨਦੀਪ ਕੌਰ ਨੂੰ ਸਮੁੱਚੇ ਸੰਤ ਦਰਬਾਰਾ ਸਿੰਘ ਵਿੱਦਿਅਕ ਅਦਾਰੇ ਦਾ ਮੈਨੇਜਿੰਗ ਡਾਇਰੈਕਟਰ ਥਾਪਦੇ ਹੋਏ ਕਿਹਾ ਕਿ ਭਾਵੇਂ ਉਹ ਪਹਿਲਾਂ ਵੀ ਇਨ੍ਹਾਂ ਸੰਸਥਾਵਾਂ 'ਚ ਸੇਵਾਵਾਂ ਦੇ ਰਹੇ ਹਨ ਪਰੰਤੂ ਹੁਣ ਇਹ ਜ਼ਿੰਮੇਵਾਰੀ ਮਿਲਣ ਨਾਲ ਹੋਰ ਸੁਚਾਰੂ ਢੰਗ ਸੇਵਾਵਾਂ ਦੇਣਗੇ | ਇਸ ਮੌਕੇ ਸਮੁੱਚੇ ਵਿੱਦਿਅਕ ਅਦਾਰਿਆਂ ਦੇ ਉਪ ਪ੍ਰਧਾਨ ਬੀਬੀ ਕਰਮਜੀਤ ਕੌਰ, ਡਾਇਰੈਕਟਰ ਡਾ. ਗੋਬਿੰਦ ਸਿੰਘ ਤੋਂ ਇਲਾਵਾ ਸਾਰੀਆਂ ਸੰਸਥਾਵਾਂ ਦੇ ਪਿ੍ੰਸੀਪਲ ਸਾਹਿਬਾਨਾਂ ਵਲੋਂ ਭਗੀਰਥ ਸਿੰਘ ਗਿੱਲ ਅਤੇ ਰਮਨਦੀਪ ਕੌਰ ਨੂੰ ਮੈਨੇਜਿੰਗ ਡਾਇਰੈਕਟਰ ਦਾ ਅਹੁਦਾ ਸੰਭਾਲਣ ਮੌਕੇ ਮੁਬਾਰਕਾਂ ਦਿੰਦਿਆਂ ਉਨ੍ਹਾਂ ਨੂੰ ਹਰ ਪੱਖ ਤੋਂ ਸਹਿਯੋਗ ਦੇਣ ਦਾ ਭਰੋਸਾ ਦਿੱਤਾ | ਇਸ ਮੌਕੇ ਨਵ-ਨਿਯੁਕਤ ਮੈਨੇਜਿੰਗ ਡਾਇਰੈਕਟਰ ਭਗੀਰਥ ਸਿੰਘ ਗਿੱਲ ਅਤੇ ਰਮਨਦੀਪ ਕੌਰ ਗਿੱਲ ਨੇ ਸਮੁੱਚੀਆਂ ਸੰਸਥਾਵਾਂ ਦੇ ਪ੍ਰਬੰਧਕਾਂ ਨੂੰ ਭਰੋਸਾ ਦਿੱਤਾ ਕਿ ਉਹ ਇਨ੍ਹਾਂ ਵਿੱਦਿਅਕ ਸੰਸਥਾਵਾਂ ਦੀ ਹੋਰ ਬਿਹਤਰੀ ਅਤੇ ਤਰੱਕੀ ਲਈ ਸਮੁੱਚੇ ਸਟਾਫ਼ ਅਤੇ ਪ੍ਰਬੰਧਕਾਂ ਨਾਲ ਮਿਲ ਕੇ ਪੂਰੀ ਤਨਦੇਹੀ ਨਾਲ ਕੰਮ ਕਰਨਗੇ | ਇਸ ਮੌਕੇ ਉਪ ਪ੍ਰਧਾਨ ਬੀਬੀ ਕਰਮਜੀਤ ਕੌਰ, ਡਾਇਰੈਕਟਰ ਡਾ. ਗੋਬਿੰਦ ਸਿੰਘ, ਬਲਜੀਤ ਸਿੰਘ, ਡਾ. ਬਲਵਿੰਦਰ ਕੌਰ ਕੋਆਰਡੀਨੇਟਰ, ਕਾਰਜਕਾਰੀ ਪਿ੍ੰਸੀਪਲ ਮਨਜਿੰਦਰ ਕੌਰ, ਬੀ.ਐਡ ਕਾਲਜ ਦੇ ਪਿ੍ੰਸੀਪਲ ਡਾ. ਤਿ੍ਪਤਾ ਪਰਮਾਰ, ਸਕੂਲ ਪਿ੍ੰਸੀਪਲ ਅਮਨਦੀਪ ਕੌਰ, ਨਰਸਿੰਗ ਕਾਲਜ ਦੇ ਪਿ੍ੰਸੀਪਲ ਹਰਪ੍ਰੀਤ ਕੌਰ, ਬਲਜੀਤ ਸਿੰਘ, ਗੁਰਵਿੰਦਰ ਸਿੰਘ, ਕਾਂਤੀ ਪ੍ਰਸ਼ਾਦ, ਸ੍ਰੀਮਤੀ ਸ਼ਮਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਾਨਦਾਰ ਨਤੀਜੇ 'ਤੇ ਡੀ.ਈ.ਓ. ਮਮਤਾ ਖੁਰਾਣਾ ਸੇਠੀ ਨੇ ਆਕਸਫੋਰਡ ਸਕੂਲ ਦੇ ਵਿਦਿਆਰਥੀ ਕੀਤੇ ਸਨਮਾਨਿਤ <br/> ਅਗਲੀ ਖ਼ਬਰ ਬੀ.ਆਰ.ਸੀ. ਕਾਨਵੈਂਟ ਸਕੂਲ ਸਮਾਧ ਭਾਈ ਦੀ ਖਿਡਾਰਨ ਸੁਖਪ੍ਰੀਤ ਕੌਰ ਨੇ ਕੁਸ਼ਤੀ 'ਚ ਜਿੱਤਿਆ ਰਾਜ ਪੱਧਰੀ ਤਗਮਾ <br/>
Ad Position 24