17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਦਾ ਨੈਸ਼ਨਲ ਤੀਰ ਅੰਦਾਜ਼ੀ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 22-04-2026
ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੇ ਕੋਟਕਪੂਰਾ ਬਾਈਪਾਸ 'ਤੇ ਸਥਿਤ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਦਸਵੀਂ ਜਮਾਤ ਦੇ ਵਿਦਿਆਰਥੀ ਨੇ ਨੈਸ਼ਨਲ ਤੀਰ ਅੰਦਾਜ਼ੀ ਚੈਂਪੀਅਨਸ਼ਿਪ ਵਿਚ ਸਕੂਲ ਦੇ ਤੀਰ ਅੰਦਾਜ਼ੀ ਕੋਚ ਧਰਮਿੰਦਰ ਸਿੰਘ ਦੀ ਅਗਵਾਈ ਵਿਚ ਭਾਗ ਲਿਆ | ਇਹ ਮੁਕਾਬਲੇ ਆਂਧਰਾ ਪ੍ਰਦੇਸ਼ ਵਿਖੇ ਭਾਰਤੀ ਤੀਰ ਅੰਦਾਜ਼ੀ ਸੰਘ ਵਲੋਂ ਕਰਵਾਏ ਗਏ ਸਨ | ਜਪਨਾਜ ਕੰਬੋਜ ਨੇ 15 ਸਾਲ ਉਮਰ ਵਰਗ ਅਧੀਨ ਕੰਪਾਉਂਡ ਰਾਊਾਡ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਆਪਣੀ ਲਗਨ, ਮਿਹਨਤ, ਸਮਰਪਿਤ ਭਾਵਨਾ ਨਾਲ ਸਖ਼ਤ ਮੁਕਾਬਲੇ ਵਿਚ ਵੀ ਛੇਵਾਂ ਸਥਾਨ ਹਾਸਲ ਕੀਤਾ | ਉਸ ਦੀ ਇਸ ਪ੍ਰਾਪਤੀ ਉੱਤੇ ਸਕੂਲ ਦੇ ਵਾਈਸ ਪ੍ਰੈਜ਼ੀਡੈਂਟ ਡਾ. ਇਕਬਾਲ ਸਿੰਘ, ਮੈਡਮ ਹਰਪ੍ਰੀਤ ਕੌਰ ਅਕਾਦਮਿਕ ਸਲਾਹਕਾਰ, ਪਿ੍ੰਸੀਪਲ ਸਤਵਿੰਦਰ ਕੌਰ ਅਤੇ ਵਾਈਸ ਪਿ੍ੰਸੀਪਲ ਅਮਨਦੀਪ ਗਿਰਧਰ ਵਲੋਂ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਦੀ ਸਮੁੱਚੀ ਮੈਨੇਜਮੈਂਟ ਨੇ ਤੀਰ ਅੰਦਾਜ਼ੀ ਕੋਚ ਧਰਮਿੰਦਰ ਸਿੰਘ, ਜਪਨਾਜ ਕੰਬੋਜ ਅਤੇ ਉਸ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਜਪਨਾਜ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਬਾਘਾ ਪੁਰਾਣਾ ਵਿਖੇ ਗਲੀ 'ਚ ਮੋਟਰਸਾਈਕਲ ਖੜ੍ਹਾ ਕਰਨ ਨੂੰ ਲੈ ਕੇ ਝਗੜਾ <br/> ਅਗਲੀ ਖ਼ਬਰ ਸ਼ਾਨਦਾਰ ਨਤੀਜੇ 'ਤੇ ਡੀ.ਈ.ਓ. ਮਮਤਾ ਖੁਰਾਣਾ ਸੇਠੀ ਨੇ ਆਕਸਫੋਰਡ ਸਕੂਲ ਦੇ ਵਿਦਿਆਰਥੀ ਕੀਤੇ ਸਨਮਾਨਿਤ <br/>
Ad Position 24