17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਟੀ.ਐਲ.ਐਫ. ਸਕੂਲ ਦੇ ਕਿੰਡਰਗਾਰਟਨ ਦੇ ਵਿਦਿਆਰਥੀਆਂ ਨੇ ਡਰਾਪ ਐਵਰੀਥਿੰਗ ਐਂਡ ਰੀਡ ਗਤੀਵਿਧੀ ਵਿਚ ਉਤਸ਼ਾਹ ਦਿਖਾਇਆ

Ad Position 21
No active advertisement
ਅਜੀਤ ਡੈਸਕ 22-04-2026
ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਦੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਦੀ ਅਗਵਾਈ ਹੇਠ ਅੱਜ ਸਕੂਲ ਦੇ ਕਿੰਡਰਗਾਰਟਨ ਦੇ ਵਿਦਿਆਰਥੀਆਂ ਲਈ ਡਰਾਪ ਐਵਰੀਥਿੰਗ ਐਂਡ ਰੀਡ ਗਤੀਵਿਧੀ ਦਾ ਆਯੋਜਨ ਕੀਤਾ ਗਿਆ | ਸਮਾਗਮ ਦੌਰਾਨ ਸਕੂਲ ਦੇ ਵਿਹੜੇ ਵਿਚ ਇਕ ਸ਼ਾਂਤ ਅਤੇ ਸਕਾਰਾਤਮਿਕ ਮਾਹੌਲ ਰਿਹਾ | ਵਿਦਿਆਰਥੀਆਂ ਨੇ ਇਸ ਸੈਸ਼ਨ ਨੂੰ ਬਹੁਤ ਹੀ ਆਰਾਮਦਾਇਕ ਅਤੇ ਆਪਣੇ ਦਿਨ ਦਾ ਮੁੱਖ ਆਕਰਸ਼ਨ ਦੱਸਿਆ | ਇਸ ਮੌਕੇ ਅਧਿਆਪਕਾਂ ਨੇ ਗਤੀਵਿਧੀ ਤੋਂ ਬਾਅਦ ਬੱਚਿਆਂ ਵਿਚ ਇਕਾਗਰਤਾ ਦੇ ਪੱਧਰ ਵਿਚ ਸੁਧਾਰ ਅਤੇ ਕਿਤਾਬਾਂ ਪ੍ਰਤੀ ਵਧਦਾ ਉਤਸ਼ਾਹ ਦੇਖਿਆ, ਖ਼ਾਸ ਕਰ ਕੇ ਛੋਟੇ ਬੱਚਿਆਂ ਵਿਚ ਜਿਨ੍ਹਾਂ ਨੇ ਖੁੱਲ੍ਹੇ ਵਾਤਾਵਰਨ ਵਿਚ ਪੜ੍ਹਨ ਦੇ ਅਨੁਭਵ ਦਾ ਪੂਰਾ ਅਨੰਦ ਮਾਣਿਆ | ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਵਿਦਿਆਰਥੀਆਂ ਦੀ ਭਾਗੀਦਾਰੀ ਲਈ ਪ੍ਰਸ਼ੰਸਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਸੇਵਾ ਮੁਕਤੀ 'ਤੇ ਮਾਸਟਰ ਕੁਲਵੰਤ ਸਿੰਘ ਦਾ ਸਨਮਾਨ <br/> ਅਗਲੀ ਖ਼ਬਰ ਬਾਘਾ ਪੁਰਾਣਾ ਵਿਖੇ ਗਲੀ 'ਚ ਮੋਟਰਸਾਈਕਲ ਖੜ੍ਹਾ ਕਰਨ ਨੂੰ ਲੈ ਕੇ ਝਗੜਾ <br/>
Ad Position 24