17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਕਈ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 22-04-2026
ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਮੋਗਾ ਸ਼ਹਿਰ ਦੇ ਵਾਰਡ ਨੰਬਰ 5 ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖਦੇ ਹੋਏ ਇੰਦਰਜੀਤ ਸਿੰਘ ਸਿੱਧੂ, ਹਰਜੀਤ ਸਿੰਘ ਸਿੱਧੂ, ਪ੍ਰੀਤਮ ਸਿੰਘ, ਮਨਪ੍ਰੀਤ ਸਿੰਘ ਮੰਨਾ, ਮਨਜਿੰਦਰ ਸਿੰਘ, ਦਵਿੰਦਰ ਗਰਚਾ, ਜੱਗਾ ਸਿੰਘ, ਰਣਜੀਤ ਸਿੰਘ ਅਤੇ ਵਿਜੇ ਕੁਮਾਰ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ | ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਰਸਮੀ ਤੌਰ 'ਤੇ 'ਆਪ' ਵਿਚ ਸ਼ਾਮਿਲ ਹੋਣ 'ਤੇ ਉਨ੍ਹਾਂ ਦਾ ਸਵਾਗਤ ਕੀਤਾ | ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਉਹ ਸਤਿਕਾਰ ਅਤੇ ਸਨਮਾਨ ਦਿੱਤਾ ਜਾਵੇਗਾ ਜਿਸ ਦੇ ਉਹ ਹੱਕਦਾਰ ਹਨ | ਇਸ ਮੌਕੇ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਸਥਾਨਕ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੁਆਰਾ ਉਨ੍ਹਾਂ ਨੂੰ ਦਿੱਤੇ ਗਏ ਸਤਿਕਾਰ ਅਤੇ ਸਨਮਾਨ ਨੂੰ ਕਦੇ ਨਹੀਂ ਭੁੱਲਣਗੇ ਅਤੇ ਪਾਰਟੀ ਦੀਆਂ ਗਤੀਵਿਧੀਆਂ ਅਤੇ ਸੰਦੇਸ਼ ਨੂੰ ਇਲਾਕੇ ਦੇ ਹਰ ਘਰ ਤੱਕ ਪਹੁੰਚਾਉਣ ਵਿਚ ਕੋਈ ਕਸਰ ਨਹੀਂ ਛੱਡਣ ਦਾ ਵਾਅਦਾ ਕੀਤਾ | ਸਮਾਗਮ ਵਿਚ ਜ਼ੋਨ ਇੰਚਾਰਜ ਅਨਿਲ ਸ਼ਰਮਾ, ਤੇਜਿੰਦਰ ਬਰਾੜ, ਸੰਗਠਨ ਇੰਚਾਰਜ ਜਗਦੀਸ਼ ਸ਼ਰਮਾ, ਵਿੱਕੀ ਦੌਧਰੀਆ ਅਤੇ ਪਿੰਟੂ ਕੁਮਾਰ ਸਮੇਤ ਹੋਰ ਪਾਰਟੀ ਆਗੂ, ਵਲੰਟੀਅਰ ਅਤੇ ਸਥਾਨਕ ਨਿਵਾਸੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਮੈਕਰੋ ਗਲੋਬਲ ਮੋਗਾ ਦੇ ਹੋਣਹਾਰ ਵਿਦਿਆਰਥੀ ਨੇ ਆਈਲਟਸ 'ਚੋਂ ਲਏ ਸ਼ਾਨਦਾਰ ਬੈਂਡ-ਗੁਰਮਿਲਾਪ ਸਿੰਘ ਡੱਲਾ <br/> ਅਗਲੀ ਖ਼ਬਰ ਸੇਵਾ ਮੁਕਤੀ 'ਤੇ ਮਾਸਟਰ ਕੁਲਵੰਤ ਸਿੰਘ ਦਾ ਸਨਮਾਨ <br/>
Ad Position 24