ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ)-ਉੱਚ ਦਰਜੇ ਦੀ ਕੋਚਿੰਗ ਤੇ ਸ਼ਾਨਦਾਰ ਇਮੀਗ੍ਰੇਸ਼ਨ ਸੇਵਾਵਾਂ ਲਈ ਜਾਣੀ ਜਾਂਦੀ ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਦੇ ਵਿਦਿਆਰਥੀਆਂ ਨੇ ਇਕ ਵਾਰ ਫਿਰ ਆਈਲਟਸ ਦੀ ਪ੍ਰੀਖਿਆ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ | ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਸੰਸਥਾ ਦੇ ਆਧੁਨਿਕ ਸਿਖਲਾਈ ਤਰੀਕਿਆਂ ਸਦਕਾ ਵਿਦਿਆਰਥੀ ਲਗਾਤਾਰ ਵਧੀਆ ਨਤੀਜੇ ਦੇ ਰਹੇ ਹਨ | ਸੰਸਥਾ ਦੇ ਮੁਖੀ ਨੇ ਦੱਸਿਆ ਕਿ ਮੋਗਾ ਨਿਵਾਸੀ ਜਗਮੀਤ ਕੌਰ ਨੇ ਲਿਸਨਿੰਗ ਤੇ ਰੀਡਿੰਗ ਵਿਚੋਂ 7, ਰਾਈਟਿੰਗ ਵਿਚੋਂ 6, ਸਪੀਕਿੰਗ ਵਿਚੋਂ 6.5 ਤੇ ਓਵਰਆਲ 6.5 ਬੈਂਡ ਹਾਸਲ ਕਰ ਕੇ ਆਪਣੇ ਪਰਿਵਾਰ ਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਮੈਕਰੋ ਗਲੋਬਲ 'ਚ ਤਿਆਰੀ ਮਾਹਿਰ ਅਧਿਆਪਕਾਂ ਦੁਆਰਾ ਕਰਵਾਈ ਜਾਂਦੀ ਹੈ | ਹਰ ਸਨਿੱਚਰਵਾਰ ਨੂੰ ਮੋਕ ਟੈਸਟ ਲਿਆ ਜਾਂਦਾ ਹੈ ਜਿਸ ਰਾਹੀਂ ਵਿਦਿਆਰਥੀਆਂ ਦੀ ਯੋਗਤਾ ਪਰਖੀ ਜਾਂਦੀ ਹੈ | ਕਮਜ਼ੋਰ ਵਿਦਿਆਰਥੀਆਂ ਲਈ ਵਿਦੇਸ਼ ਕਲਾਸਾਂ ਲਗਾਈਆਂ ਜਾਂਦੀਆਂ ਹਨ ਤਾਂ ਜੋ ਉਹ ਆਪਣੇ ਵਿਦੇਸ਼ ਜਾਣ ਦੇ ਸੁਪਨੇ ਨੂੰ ਸਾਕਾਰ ਕਰ ਸਕਣ | ਮੈਕਰੋ ਗਲੋਬਲ ਤੋਂ ਬੈਂਡ ਹਾਸਲ ਕਰਨ ਵਾਲੇ ਵਿਦਿਆਰਥੀਆਂ ਤੋਂ ਸਟੱਡੀ ਵੀਜ਼ਾ ਦੀ ਕੋਈ ਪ੍ਰੋਸੈਸਿੰਗ ਫ਼ੀਸ ਨਹੀਂ ਲਈ ਜਾਂਦੀ | ਸੰਸਥਾ ਵਲੋਂ ਘੱਟ ਰੇਟ 'ਤੇ ਡਾਇਰੈਕਟ ਹਵਾਈ ਟਿਕਟਾਂ ਬੁੱਕ ਕਰਨ ਦੀ ਸਹੂਲਤ ਵੀ ਦਿੱਤੀ ਜਾਂਦੀ ਹੈ |