17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਮੋਗਾ ਵਿਚ ਰਜਿਸਟ੍ਰੇਸ਼ਨ ਜੰਗੀ ਪੱਧਰ 'ਤੇ ਜਾਰੀ <br/>

Ad Position 21
No active advertisement
ਅਜੀਤ ਡੈਸਕ 22-04-2026
ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਪੰਜਾਬ ਦੇ 8 ਜ਼ਿਲਿ੍ਹਆਂ ਜਲੰਧਰ, ਰੂਪਨਗਰ, ਫ਼ਰੀਦਕੋਟ, ਸੰਗਰੂਰ, ਗੁਰਦਾਸਪੁਰ, ਮੋਗਾ, ਪਟਿਆਲਾ ਅਤੇ ਸ੍ਰੀ ਮੁਕਤਸਰ ਸਾਹਿਬ ਵਿਚ ਪਾਇਲਟ ਪ੍ਰੋਜੈਕਟ ਵਜੋਂ ਕੀਤੀ ਗਈ ਹੈ | ਜ਼ਿਲ੍ਹਾ ਮੋਗਾ ਦੇ ਵਿਧਾਨ ਸਭਾ ਹਲਕਾ ਮੋਗਾ ਵਿਚ ਵੀ ਇਸ ਸਕੀਮ ਤਹਿਤ ਰਜਿਸਟ੍ਰੇਸ਼ਨ ਜੰਗੀ ਪੱਧਰ 'ਤੇ ਜਾਰੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਇਸ ਸਬੰਧੀ ਕੀਤੀ ਗਈ ਇਕ ਵਿਸ਼ੇਸ਼ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਮੁੱਖ ਮਨੋਰਥ ਔਰਤਾਂ ਨੂੰ ਘਰੇਲੂ ਖ਼ਰਚਿਆਂ ਵਿਚ ਆਰਥਿਕ ਮਦਦ ਦੇਣਾ ਅਤੇ ਉਨ੍ਹਾਂ ਨੂੰ ਆਰਥਿਕ ਸਥਿਤੀ ਮਜ਼ਬੂਤ ਕਰਦੇ ਹੋਏ ਉਨ੍ਹਾਂ ਨੂੰ ਆਰਥਿਕ ਤੌਰ 'ਤੇ ਆਤਮ ਨਿਰਭਰ ਬਣਾਉਣਾ ਹੈ | ਇਸ ਸਕੀਮ ਅਧੀਨ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ ਹਰ ਮਹੀਨੇ 1500 ਰੁਪਏ ਅਤੇ ਬਾਕੀ ਵਰਗਾਂ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਸਿੱਧੇ ਬੈਂਕ ਖਾਤੇ ਰਾਹੀਂ ਅਦਾ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਮੋਗਾ ਵਿਧਾਨ ਸਭਾ ਦੇ 149 ਆਂਗਣਵਾੜੀ ਸੈਂਟਰਾਂ ਅਤੇ ਚਾਰ ਸੇਵਾ ਕੇਂਦਰਾਂ ਵਿਚ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ | ਕੇਵਲ 4 ਦਿਨਾਂ ਵਿਚ ਹੀ ਹੁਣ ਤੱਕ 11887 ਮਹਿਲਾਵਾਂ ਦੀ ਰਜਿਸਟ੍ਰੇਸ਼ਨ ਮੁਕੰਮਲ ਹੋ ਚੁੱਕੀ ਹੈ | ਉਨ੍ਹਾਂ ਕਿਹਾ ਕਿ 1896 ਮਹਿਲਾ ਸਖ਼ੀਆਂ ਘਰ-ਘਰ ਜਾ ਕੇ ਮਹਿਲਾਵਾਂ ਨੂੰ ਇਸ ਪ੍ਰਤੀ ਜਾਗਰੂਕ ਕਰ ਰਹੀਆਂ ਹਨ | ਸਕੀਮ ਤਹਿਤ ਪਹਿਲੀ ਜੁਲਾਈ ਤੋਂ ਕਿਸ਼ਤ ਪੈਣੀ ਸ਼ੁਰੂ ਹੋ ਜਾਵੇਗੀ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਿਨੈਕਾਰ ਮਹਿਲਾ ਦੀ ਉਮਰ 18 ਸਾਲ ਜਾਂ ਇਸ ਤੋਂ ਉੱਪਰ ਹੋਣੀ ਚਾਹੀਦੀ ਹੈ, ਪੰਜਾਬ ਦੀ ਸਥਾਈ ਵਸਨੀਕ ਅਤੇ ਰਜਿਸਟਰਡ ਵੋਟਰ ਹੋਣੀ ਚਾਹੀਦੀ ਹੈ | ਅਪਲਾਈ ਕਰਨ ਲਈ ਲੋੜੀਂਦੇ ਦਸਤਾਵੇਜ਼ਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਰਿਹਾਇਸ਼ ਦਾ ਸਬੂਤ, ਔਰਤ ਦੀ ਉਮਰ ਦਾ ਸਬੂਤ, ਅਰਜ਼ੀਕਾਰਤਾ ਦਾ ਆਧਾਰ ਕਾਰਡ, ਬੈਂਕ ਖਾਤੇ ਦੀ ਜਾਣਕਾਰੀ, ਮੋਬਾਈਲ ਨੰਬਰ, ਅਨੁਸੂਚਿਤ ਜਾਤੀ ਅਰਜ਼ੀਕਾਰ ਲਈ ਐਸ.ਸੀ. ਸਰਟੀਫਿਕੇਟ ਹੋਣਾ ਲਾਜ਼ਮੀ ਹੈ | ਉਨ੍ਹਾਂ ਇਸ ਯੋਜਨਾ ਲਈ ਯੋਗ ਬਿਨੈਕਾਰ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਇਸ ਯੋਜਨਾ ਤਹਿਤ ਜਲਦ ਤੋਂ ਜਲਦ ਰਜਿਸਟ੍ਰੇਸ਼ਨ ਕਰਵਾਉਣ |

Ad Position 22
No active advertisement
ਪਿਛਲੀ ਖ਼ਬਰ ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ਦੇ ਕਿੰਡਰਗਾਰਟਨ ਵਿੰਗ ਦੀ ਫਰੈਸ਼ਰ ਪਾਰਟੀ ਦਾ ਆਯੋਜਨ ਅਗਲੀ ਖ਼ਬਰ ਦਸਮੇਸ਼ ਸਕੂਲ 'ਚ ਦਾਖ਼ਲਿਆਂ ਪ੍ਰਤੀ ਭਾਰੀ ਉਤਸ਼ਾਹ <br/>
Ad Position 24