17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਬਾਬੇ ਕੇ ਆਯੁਰਵੈਦਿਕ ਮੈਡੀਕਲ ਕਾਲਜ ਤੇ ਹਸਪਤਾਲ ਦੌਧਰ ਬੀ.ਏ.ਐਮ.ਐਸ. ਦਾ ਨਤੀਜਾ ਰਿਹਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 22-04-2026
ਬੱਧਨੀ ਕਲਾਂ, 21 ਅਪ੍ਰੈਲ (ਸੰਜੀਵ ਕੋਛੜ)-ਧੰਨ- ਧੰਨ ਬਾਬਾ ਨਾਹਰ ਸਿੰਘ ਜੀ ਸਨ੍ਹੇਰਾਂ ਵਾਲਿਆਂ ਦੀ ਅਪਾਰ ਕਿਰਪਾ ਤੇ ਸੰਤ ਬਾਬਾ ਕਪੂਰ ਸਿੰਘ ਦੀ ਰਹਿਨੁਮਾਈ ਸਦਕਾ ਚੱਲ ਰਹੇ ਬਾਬੇ ਕੇ ਆਯੁਰਵੈਦਿਕ ਮੈਡੀਕਲ ਕਾਲਜ ਤੇ ਹਸਪਤਾਲ ਦੌਧਰ ਦੇ ਵਿਦਿਆਰਥੀਆਂ ਨੇ ਗੁਰੂ ਰਵੀਦਾਸ ਆਯੁਰਵੈਦ ਯੂਨੀਵਰਸਿਟੀ, ਹੁਸ਼ਿਆਰਪੁਰ ਵਲੋਂ ਐਲਾਨੇ ਬੀ.ਏ.ਐਮ.ਐਸ. ਸਾਲ ਦੂਜੇ (ਸੈਸ਼ਨ 2022) ਦੇ ਨਤੀਜੇ 'ਚ ਵਧੀਆ ਅੰਕ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ | ਜਾਣਕਾਰੀ ਦਿੰਦਿਆਂ ਕਾਲਜ ਦੇ ਪਿੰ੍ਰਸੀਪਲ ਡਾ. ਅਸ਼ਵਨੀ ਕੁਮਾਰ ਨੇ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਆਕਾਂਕਸ਼ਾ ਨੇ 1759 ਅੰਕ ਲੈ ਕੇ ਯੂਨੀਵਰਸਿਟੀ ਵਿਚ ਪਹਿਲਾ, ਰਾਹੁਲ ਨੇ 1697 ਅੰਕ ਲੈ ਕੇ ਯੂਨੀਵਰਸਿਟੀ ਵਿਚ ਦੂਜਾ ਸਥਾਨ ਹਾਸਲ ਕੀਤਾ ਤੇ ਵੇਦਿਕਾ ਸ਼ਿਵਾ ਜੀ ਬੋਡਕੇ ਨੇ 1664 ਅੰਕ ਲੈ ਕੇ ਕਾਲਜ 'ਚ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ 'ਤੇ ਸੰਸਥਾ ਦੇ ਸਰਪ੍ਰਸਤ ਬਾਬਾ ਕਪੂਰ ਸਿੰਘ, ਚੇਅਰਮੈਨ ਇੰਦਰਪਾਲ ਸਿੰਘ, ਪਿੰ੍ਰਸੀਪਲ ਤੇ ਸਟਾਫ਼ ਨੇ ਸ਼ਾਨਦਾਰ ਨਤੀਜਾ ਲਿਆਉਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਲਾਡੀ ਢੋਸ ਦੀ ਹਾਜ਼ਰੀ 'ਚ ਗਗਨ ਬਰਾੜ ਨੇ ਸਾਥੀਆਂ ਸਮੇਤ ਫੜਿਆ 'ਆਪ' ਦਾ ਪੱਲਾ <br/> ਅਗਲੀ ਖ਼ਬਰ ਮੋਗਾ ਨੇ ਮੁਕਤਸਰ, ਬਠਿੰਡਾ, ਫ਼ਿਰੋਜ਼ਪੁਰ, ਫ਼ਰੀਦਕੋਟ ਨੂੰ ਹਰਾ ਕੇ ਪੁਆਇੰਟ ਟੇਬਲ 'ਚ ਬਣਾਈ ਸਿਖਰ 'ਤੇ ਪੁਜ਼ੀਸ਼ਨ <b...
Ad Position 24