17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਗਿਆਨ ਭਾਰਤਮ ਮਿਸ਼ਨ ਪੁਰਾਣੀਆਂ ਹੱਥ ਲਿਖਤਾਂ ਨੂੰ ਸਾਂਭਣ ਦੀ ਮੁਹਿੰਮ

Ad Position 21
No active advertisement
ਅਜੀਤ ਡੈਸਕ 22-04-2026
ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ)-ਭਾਰਤ ਸਰਕਾਰ ਵਲੋਂ ਗਿਆਨ ਭਾਰਤਮ ਮਿਸ਼ਨ ਤਹਿਤ ਵੱਖ-ਵੱਖ ਥਾਵਾਂ 'ਤੇ ਮੌਜੂਦ ਸਾਂਭਣਯੋਗ ਪੁਰਾਣੀਆਂ ਹੱਥ ਲਿਖਤਾਂ ਨੂੰ ਖੋਜਣ, ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸੰਭਾਲਣ ਦਾ ਸੁਹਿਰਦ ਉਪਰਾਲਾ ਕੀਤਾ ਜਾ ਰਿਹਾ ਹੈ | ਇਸ ਮਿਸ਼ਨ ਬਾਰੇ ਜਾਣਕਾਰੀ ਦਿੰਦਿਆਂ ਜਸਪਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਮੋਗਾ ਨੇ ਦੱਸਿਆ ਕਿ ਭਾਰਤ ਸਰਕਾਰ ਦਾ ਉਦੇਸ਼ ਵੱਖ-ਵੱਖ ਥਾਵਾਂ 'ਤੇ ਮੌਜੂਦ ਅਜਿਹੀਆਂ ਪੁਰਾਣੀਆਂ ਹੱਥ ਲਿਖਤਾਂ ਦੀ ਹੋ ਰਹੀ ਸਾਂਭ-ਸੰਭਾਲ ਨੂੰ ਉਤਸ਼ਾਹਿਤ ਕਰਨਾ ਹੈ | ਇਸ ਮਿਸ਼ਨ ਤਹਿਤ ਅਜਿਹੀਆਂ ਸਾਰੀਆਂ ਹੱਥ ਲਿਖਤਾਂ ਖੋਜਣ ਉਪਰੰਤ ਗਿਆਨ ਭਾਰਤਮ ਐਪ ਉੱਪਰ ਜਾ ਕੇ ਇਨ੍ਹਾਂ ਦੀ ਜਾਣਕਾਰੀ ਅੱਪਲੋਡ ਕੀਤੀ ਜਾਵੇਗੀ | ਇਸ ਕਾਰਜ ਲਈ ਜ਼ਿਲ੍ਹੇ ਵਿਚ ਸਬ ਡਵੀਜ਼ਨ ਪੱਧਰ 'ਤੇ ਸਰਵੇ ਟੀਮਾਂ ਦਾ ਗਠਨ ਕੀਤਾ ਗਿਆ ਹੈ | ਸਰਵੇ ਟੀਮਾਂ ਵਲੋਂ ਇਨ੍ਹਾਂ ਹੱਥ ਲਿਖਤਾਂ ਦੀ ਨਿਸ਼ਾਨਦੇਹੀ ਕਰ ਕੇ ਇਸ ਦੀ ਜਾਣਕਾਰੀ ਗਿਆਨ ਭਾਰਤਮ ਐਪ ਉੱਪਰ ਅੱਪਲੋਡ ਕੀਤੀ ਜਾਵੇਗੀ | ਵਧੀਕ ਡਿਪਟੀ ਕਮਿਸ਼ਨਰ ਮੋਗਾ ਨੇ ਮੋਗਾ ਜ਼ਿਲ੍ਹੇ ਦੇ ਵਸਨੀਕਾਂ ਨੂੰ ਇਸ ਮਿਸ਼ਨ ਲਈ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਪਾਸ ਜਾਂ ਕਿਸੇ ਸੰਸਥਾ, ਲਾਇਬ੍ਰੇਰੀ, ਸ੍ਰੀ ਗੁਰਦੁਆਰਾ ਸਾਹਿਬ, ਮੰਦਰ, ਡੇਰਾ, ਮੱਠ ਜਾਂ ਕਿਸੇ ਵੀ ਹੋਰ ਸਥਾਨ ਉੱਪਰ ਅਜਿਹੀ ਕੋਈ ਦੁਰਲੱਭ ਹੱਥ ਲਿਖਤ ਮੌਜੂਦ ਹੈ ਤਾਂ ਇਸ ਦੀ ਜਾਣਕਾਰੀ ਇਸ ਮਿਸ਼ਨ ਲਈ ਤਾਇਨਾਤ ਕੀਤੇ ਗਏ ਸਹਾਇਕ ਨੋਡਲ ਅਫ਼ਸਰ ਕਮ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਅਜੀਤਪਾਲ ਸਿੰਘ ਜਟਾਣਾ ਨਾਲ ਸਾਂਝੀ ਕੀਤੀ ਜਾਵੇ, ਤਾਂ ਜੋ ਇਸ ਮਿਸ਼ਨ ਨੂੰ ਸਫਲਤਾ ਪੂਰਵਕ ਢੰਗ ਨਾਲ ਨੇਪਰੇ ਚਾੜਿ੍ਹਆ ਜਾ ਸਕੇ | ਉਨ੍ਹਾਂ ਨੇ ਸਭ ਨਾਗਰਿਕਾਂ ਨੂੰ ਇਸ ਮਿਸ਼ਨ ਲਈ ਵੱਧ ਤੋਂ ਵੱਧ ਸਹਿਯੋਗ ਕਰਨ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਭਲੂਰ ਵਿਖੇ ਦੋ ਸਾਲ ਬੀਤ ਜਾਣ ਦੇ ਬਾਵਜੂਦ ਮੁਕੰਮਲ ਨਹੀਂ ਹੋਈ ਪੰਚਾਇਤ ਘਰ ਦੀ ਇਮਾਰਤ <br/> ਅਗਲੀ ਖ਼ਬਰ ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਵਲੋਂ ਟੀ.ਬੀ. ਮੁਕਤ ਅਭਿਆਨ ਸੰਬੰਧੀ ਰੈਲੀ <br/>
Ad Position 24