ਸਮਾਧ ਭਾਈ, 21 ਅਪ੍ਰੈਲ (ਜਗਰੂਪ ਸਿੰਘ ਸਰੋਆ)-ਸਿੱਖਿਆ ਕ੍ਰਾਂਤੀ ਤਹਿਤ ਸ਼ਹੀਦ ਸਿਪਾਹੀ ਹਰਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੌਂਤਾ ਵਿਖੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਸਕੂਲ ਵਿਚ ਨਵੇਂ ਬਣੇ ਕਮਰੇ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਮਨਜੀਤ ਸਿੰਘ ਬਿਲਾਸਪੁਰ ਨੇ ਪੰਜਾਬ ਸਰਕਾਰ ਦੀਆਂ ਸਿੱਖਿਆ ਵਿਭਾਗ ਦੀਆਂ ਪ੍ਰਾਪਤੀਆਂ, ਸਕੂਲਾਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਿੱਖਿਆ ਸਰਕਾਰ ਦਾ ਪਹਿਲ ਦਾ ਵਿਸ਼ਾ ਹੈ, ਉਨ੍ਹਾਂ ਸਰਕਾਰੀ ਸਕੂਲਾਂ ਵਿਚ ਹਰੇਕ ਪ੍ਰਕਾਰ ਦੀਆਂ ਆਧੁਨਿਕ ਸਹੂਲਤਾਂ ਦੇ ਕੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਦੇ ਕੇ ਰੋਜ਼ਗਾਰ ਦੇ ਯੋਗ ਬਣਾਉਣਾ ਹੈ | ਇਸ ਮੌਕੇ ਪਿ੍ੰਸੀਪਲ ਹਰਜੰਟ ਸਿੰਘ ਬੌਡੇ ਤੇ ਸਟੇਜ ਸਕੱਤਰ ਤਜਿੰਦਰ ਸਿੰਘ ਵਲੋਂ ਸਾਰਿਆਂ ਦਾ ਧੰਨਵਾਦ ਕਰਦਿਆਂ ਸਕੂਲ ਦੀਆਂ ਸਿੱਖਿਆ, ਖੇਡਾਂ ਅਤੇ ਵੱਖ ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਦਾ ਜ਼ਿਕਰ ਕੀਤਾ | ਇਸ ਮੌਕੇ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ, ਸਰਪੰਚ ਗੁਰਸੇਵਕ ਸਿੰਘ ਰੌਂਤਾ, ਨੰਬਰਦਾਰ ਮਨਜੀਤ ਸਿੰਘ ਅਤੇ ਸਮੁੱਚੀ ਗ੍ਰਾਮ ਪੰਚਾਇਤ, ਸਕੂਲ ਚੇਅਰਮੈਨ ਹਰਦੀਪ ਸਿੰਘ, ਬਲਵੰਤ ਸਿੰਘ, ਸੁਖਰਾਜ ਸਿੰਘ, ਸਤਨਾਮ ਸਿੰਘ, ਰਾਜਵਿੰਦਰ ਸਿੰਘ ਸੈਦੋਕੇ, ਕੈਪਟਨ ਹਰਬੰਸ ਸਿੰਘ, ਜਿੰਦਰ ਸਿੰਘ, ਗੁਰਮੀਤ ਕੌਰ, ਮਨਪ੍ਰੀਤ ਕੌਰ, ਸਰਬਜੀਤ ਕੌਰ, ਹਰਪਿੰਦਰ ਕੌਰ, ਆਸ਼ਾ ਰਾਣੀ, ਮਨਦੀਪ ਕੌਰ ਆਦਿ ਤੋਂ ਇਲਾਵਾ ਸਮੁੱਚੀ ਸਕੂਲ ਪ੍ਰਬੰਧਕ ਕਮੇਟੀ, ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ |