08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

1 ਕਰੋੜ ਦੀ ਠੱਗੀ ਦੇ ਦੋਸ਼ 'ਚੋਂ ਔਰਤ ਬਰੀ

Ad Position 21
No active advertisement
ਅਜੀਤ ਡੈਸਕ 23-04-2026
ਨਿਹਾਲ ਸਿੰਘ ਵਾਲਾ, 22 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ)-ਇਕ ਕਰੋੜ ਦੀ ਠੱਗੀ ਮਾਰਨ ਦੇ ਦੋਸ਼ਾਂ ਵਿਚੋਂ ਮਾਣਯੋਗ ਅਦਾਲਤ ਵਲੋਂ ਇਕ ਔਰਤ ਨੂੰ ਬਰੀ ਕਰਨ ਦਾ ਫ਼ੈਸਲਾ ਸੁਣਾਇਆ ਹੈ | ਅਮਨਦੀਪ ਕੌਰ ਪੁੱਤਰੀ ਰਾਜਵਿੰਦਰ ਸਿੰਘ ਵਾਸੀ ਚੱਕ ਭਾਈ ਜ਼ਿਲ੍ਹਾ ਲੁਧਿਆਣਾ ਖ਼ਿਲਾਫ਼ ਸੰਦੀਪ ਕੌਰ ਪਤਨੀ ਕੁਲਵਿੰਦਰ ਸਿੰਘ ਵਾਸੀ ਨਿਹਾਲ ਸਿੰਘ ਵਾਲਾ ਦੀ ਸ਼ਿਕਾਇਤ 'ਤੇ ਥਾਣਾ ਨਿਹਾਲ ਸਿੰਘ ਵਾਲਾ ਵਿਖੇ 2019 ਵਿਚ ਧੋਖਾਧੜੀ ਦੀਆਂ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ | ਸੰਦੀਪ ਕੌਰ ਨੇ ਦੋਸ਼ ਲਗਾਇਆ ਸੀ ਕਿ ਕਥਿਤ ਦੋਸ਼ਣ ਅਮਨਦੀਪ ਕੌਰ ਵਲੋਂ ਸੰਦੀਪ ਕੌਰ ਦੀ ਲੜਕੀ ਨੂੰ ਵਿਦੇਸ਼ ਭੇਜਣ ਦੇ ਨਾਂਅ 'ਤੇ ਉਸ ਨਾਲ ਇਕ ਕਰੋੜ ਰੁਪਏ ਦੀ ਠੱਗੀ ਮਾਰੀ ਹੈ | ਜਿਸ 'ਤੇ ਥਾਣਾ ਨਿਹਾਲ ਸਿੰਘ ਵਾਲਾ ਵਲੋਂ ਅਮਨਦੀਪ ਕੌਰ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ | ਅਮਨਦੀਪ ਕੌਰ ਦੇ ਵਕੀਲ ਗੁਰਪ੍ਰੀਤ ਸਿੰਘ ਕਾਂਗੜ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਨਿਹਾਲ ਸਿੰਘ ਵਾਲਾ ਦੀ ਮਾਣਯੋਗ ਅਦਾਲਤ ਵਲੋਂ ਅਮਨਦੀਪ ਕੌਰ ਨੂੰ ਬਰੀ ਕਰਨ ਦਾ ਫ਼ੈਸਲਾ ਸੁਣਾਇਆ ਹੈ |
Ad Position 22
No active advertisement
ਪਿਛਲੀ ਖ਼ਬਰ ਲਾਰੈਂਸ ਆਫ਼ ਪੰਜਾਬ ਜਿਹੀਆਂ ਸੀਰੀਜ਼ ਪੰਜਾਬ ਦੀ ਨੌਜਵਾਨ ਪੀੜ੍ਹੀ ਲਈ ਘਾਤਕ-ਬਰਾੜ <br/> ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਦਸਮੇਸ਼ ਗਲੋਬਲ ਸਕੂਲ ਵਿਖੇ ਨਸ਼ਿਆਂ ਸੰਬੰਧੀ ਜਾਗਰੂਕਤਾ ਸਮਾਗਮ
Ad Position 24