08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਬਿਮਾਰੀਆਂ ਦੀ ਰੋਕਥਾਮ ਲਈ ਸੰਬੰਧਿਤ ਵਿਭਾਗਾਂ ਨੂੰ ਹਦਾਇਤਾਂ ਜਾਰੀ <br/>

Ad Position 21
No active advertisement
ਅਜੀਤ ਡੈਸਕ 23-04-2026
ਮੋਗਾ, 22 ਅਪ੍ਰੈਲ (ਸੁਰਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਡੇਂਗੂ ਅਤੇ ਚਿਕਨਗੁਨੀਆ ਆਦਿ ਦੀ ਰੋਕਥਾਮ ਲਈ ਸਬੰਧਿਤ ਵਿਭਾਗਾਂ ਨੂੰ ਇਸ ਦੀ ਰੋਕਥਾਮ ਲਈ ਅਗਾਊਾ ਪ੍ਰਬੰਧ ਮੁਕੰਮਲ ਕਰਨ ਦੇ ਆਦੇਸ਼ ਜਾਰੀ ਕੀਤੇ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਵੇਂ ਜਿਵੇਂ ਤਾਪਮਾਨ ਵੱਧ ਰਿਹਾ ਹੈ, ਉਸ ਦੇ ਨਾਲ ਡੇਂਗੂ, ਚਿਕਨਗੁਨੀਆ ਜਾਂ ਹੋਰ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਰਹਿੰਦਾ ਹੈ | ਇਸ ਲਈ ਸਿਹਤ ਵਿਭਾਗ ਹੁਣ ਤੋਂ ਹੀ ਤਿਆਰੀ ਆਰੰਭੇ | ਨਗਰ ਨਿਗਮ ਦਫ਼ਤਰ ਨੂੰ ਉਨ੍ਹਾਂ ਆਦੇਸ਼ ਜਾਰੀ ਕੀਤੇ ਕਿ ਸ਼ਹਿਰੀ ਖੇਤਰ ਜਾਂ ਸੰਵੇਦਨਸ਼ੀਲਤਾ ਸਥਾਨਾਂ ਉੱਪਰ ਫੋਗਿੰਗ ਯਕੀਨੀ ਬਣਾਇਆ ਜਾਵੇ | ਇਸ ਤੋਂ ਇਲਾਵਾ ਉਨ੍ਹਾਂ ਕਿਹਾ ਡੇਂਗੂ ਦੀ ਰੋਕਥਾਮ ਲਈ ਰੈਪਿਡ ਰਿਸਪਾਂਸ ਟੀਮਾਂ ਜਿਸ ਵਿਚ ਡਾਕਟਰ ਤੇ ਹੋਰ ਪੈਰਾ ਮੈਡੀਕਲ ਸਟਾਫ਼ ਹੋਵੇ ਉਨ੍ਹਾਂ ਦਾ ਵੀ ਗਠਨ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ ਮੁਹਿੰਮ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਇਸ ਪ੍ਰਤੀ ਜਾਗਰੂਕਤਾ ਮੁਹਿੰਮ ਨੂੰ ਹੋਰ ਵੱਡੇ ਪੱਧਰ 'ਤੇ ਚਲਾਇਆ ਜਾਵੇ ਜਿਸ ਵਿਚ ਸਿੱਖਿਆ ਵਿਭਾਗ ਦੀਆਂ ਸੇਵਾਵਾਂ ਵੀ ਲਈਆਂ ਜਾਣ ਤੇ ਬੱਚਿਆਂ ਨੂੰ ਇਸ ਪ੍ਰਤੀ ਜਾਗਰੂਕ ਕੀਤਾ ਜਾਵੇ | ਉਨ੍ਹਾਂ ਜਲ ਸਪਲਾਈ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਪਾਣੀ ਦੀ ਸਪਲਾਈ ਵਿਚ ਪਾਣੀ ਦੀ ਮਿਕਸਿੰਗ ਨੂੰ ਰੋਕਣ ਵੱਲ ਵਿਸ਼ੇਸ਼ ਧਿਆਨ ਦੇਣ | ਉਨ੍ਹਾਂ ਨੇ ਸਮੂਹ ਐਸ.ਡੀ.ਐਮ. ਨੂੰ ਵੀ ਨਿਰਦੇਸ਼ ਦਿੱਤੇ ਕਿ ਉਹ ਆਪੋ ਆਪਣੇ ਅਧਿਕਾਰ ਖੇਤਰਾਂ ਵਿਚ ਨਿੱਜੀ ਤੌਰ 'ਤੇ ਨਿਗਰਾਨੀ ਕਰਨ | ਉਨ੍ਹਾਂ ਸਮੂਹ ਐਸ.ਡੀ.ਐਮ. ਨੂੰ ਇਸ ਸਬੰਧੀ ਹਰ 15 ਦਿਨਾਂ ਬਾਅਦ ਕਾਰਗੁਜ਼ਾਰੀ ਰਿਪੋਰਟ ਪੇਸ਼ ਕਰਨ ਲਈ ਕਿਹਾ | ਡਿਪਟੀ ਕਮਿਸ਼ਨਰ ਨੇ ਸਮੂਹ ਕਾਰਜ ਸਾਧਕ ਅਫ਼ਸਰਾਂ ਨੂੰ ਵੀ ਨਿਰਦੇਸ਼ ਦਿੱਤੇ ਕਿ ਉਹ ਇਸ ਸਬੰਧੀ ਫੋਗਿੰਗ ਜਾਂ ਹੋਰ ਗਤੀਵਿਧੀਆਂ ਤੇਜ਼ ਕਰਨ |

Ad Position 22
No active advertisement
ਪਿਛਲੀ ਖ਼ਬਰ ਵਿੱਤ ਮੰਤਰੀ ਵਲੋਂ ਆਕਸਫੋਰਡ ਸਕੂਲ ਦੇ ਪਿ੍ੰਸੀਪਲ ਦਾ ਸਨਮਾਨ <br/> ਅਗਲੀ ਖ਼ਬਰ ਨਗਰ ਨਿਗਮ ਚੋਣਾਂ ਨੂੰ ਲੈ ਕੇ 'ਆਪ' ਦੀ ਸਰਕਾਰ ਨੇ ਅਦਾਲਤ ਤੇ ਲੋਕਾਂ ਨਾਲ ਧੋਖਾ ਕੀਤਾ <br/>
Ad Position 24