08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਵਿੱਤ ਮੰਤਰੀ ਵਲੋਂ ਆਕਸਫੋਰਡ ਸਕੂਲ ਦੇ ਪਿ੍ੰਸੀਪਲ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 23-04-2026
ਮੋਗਾ, 22 ਅਪ੍ਰੈਲ (ਸੁਰਿੰਦਰਪਾਲ ਸਿੰਘ)-''ਦ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ'' ਮਾਲਵੇ ਇਲਾਕੇ ਦੀ ਇਕ ਅਜਿਹੀ ਸੰਸਥਾ ਹੈ, ਜੋ ਹਰ ਖੇਤਰ 'ਚ ਆਪਣੀ ਵਿਲੱਖਣ ਛਾਪ ਛੱਡਣ ਵਿਚ ਮੋਹਰੀ ਹੈ | ਇਹ ਸੰਸਥਾ ਵਿੱਦਿਆ ਦੇ ਖੇਤਰ 'ਚ ਹੀ ਨਹੀਂ ਸਗੋਂ ਖੇਡਾਂ, ਵੱਖ-ਵੱਖ ਬੌਧਿਕ ਮੁਕਾਬਲਿਆਂ ਵਿਚ ਵੀ ਸਭ ਤੋਂ ਅੱਗੇ ਹੈ | ਇਸ ਸਭ ਨੂੰ ਮੱਦੇਨਜ਼ਰ ਰੱਖਦੇ ਹੋਏ ਦਿ ਟਿ੍ਬਿਊਨ ਗਰੁੱਪ ਵਲੋਂ ਸਕੂਲ ਦੇ ਪਿ੍ੰਸੀਪਲ ਰੂਪ ਲਾਲ ਬਾਂਸਲ ਨੂੰ ''ਦਿ ਟਿ੍ਬਿਊਨ ਪੰਜਾਬ ਅਚੀਵਰਜ਼ ਐਵਾਰਡ 2026 ਨਾਲ ਸਨਮਾਨਿਤ ਕੀਤਾ ਗਿਆ | ਬਠਿੰਡਾ ਵਿਖੇ ਮਾਲਵੇ ਦੇ ਉੱਦਮੀਆਂ ਨੂੰ ਸਨਮਾਨਿਤ ਕਰਨ ਲਈ ਕਰਵਾਏ ਗਏ ਸਮਾਗਮ ਦੇ ਮੁੱਖ ਮਹਿਮਾਨ ਹਰਪਾਲ ਸਿੰਘ ਚੀਮਾ, ਵਿੱਤ ਮੰਤਰੀ, ਪੰਜਾਬ ਸਰਕਾਰ ਨੇ ਸਕੂਲ ਦੇ ਪਿ੍ੰਸੀਪਲ ਰੂਪ ਲਾਲ ਬਾਂਸਲ ਨੂੰ ਉਨ੍ਹਾਂ ਦੀ ਸਕੂਲ ਨੂੰ ਦੇਣ ਤੇ ਸਕੂਲ ਦੀਆਂ ਪ੍ਰਾਪਤੀਆਂ ਕਾਰਨ ਸਨਮਾਨਿਤ ਕੀਤਾ | ਇੱਥੇ ਇਹ ਦੱਸਣਾ ਵੀ ਲਾਜ਼ਮੀ ਹੈ ਕਿ ਆਕਸਫੋਰਡ ਸੰਸਥਾ ਪਿਛਲੇ 22 ਸਾਲਾਂ ਤੋਂ ਇਸ ਇਲਾਕੇ 'ਚ ਆਪਣੀਆਂ ਅਣਥੱਕ ਸੇਵਾਵਾਂ ਨਿਭਾ ਰਹੀ ਹੈ ਅਤੇ ਇਹ ਤਾਂ ਹੀ ਸੰਭਵ ਜੋ ਸਕਿਆ ਕਿ ਇਸ ਸੰਸਥਾ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਹਰਦੇਵ ਸਿੰਘ ਬਰਾੜ, ਚੇਅਰਮੈਨ ਗਗਨ ਬਰਾੜ, ਪ੍ਰਧਾਨ ਗੁਰਮੀਤ ਸਿੰਘ ਗਿੱਲ, ਵਾਈਸ ਚੇਅਰਮੈਨ ਪਰਮਪਾਲ ਸਿੰਘ 'ਸ਼ੈਰੀ ਢਿੱਲੋਂ', ਜਨਰਲ ਸਕੱਤਰ ਰਾਜਵਿੰਦਰ ਸਿੰਘ ਸੋਢੀ, ਵਿੱਤ-ਸਕੱਤਰ ਗੁਰਮੀਤ ਸਿੰਘ ਗਿੱਲ ਸਰਪੰਚ ਮੋਢੇ ਨਾਲ ਮੋਢਾ ਜੋੜ ਕੇ ਆਪਣਾ ਯੋਗਦਾਨ ਦੇ ਰਹੇ ਹਨ | ਸਕੂਲ ਦੇ ਪਿ੍ੰਸੀਪਲ ਰੂਪ ਲਾਲ ਬਾਂਸਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਐਵਾਰਡ ਲਈ 'ਦ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ' ਦੀ ਚੋਣ ਹੋਣਾ ਬਹੁਤ ਹੀ ਤਸੱਲੀਬਖ਼ਸ਼ ਤੇ ਅਨੰਦਦਾਇਕ ਅਨੁਭਵ ਹੈ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨਾਂ, ਕੋਆਰਡੀਨੇਟਰ, ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀਆਂ ਨੇ ਇਹ ਐਵਾਰਡ ਮਿਲਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ |

Ad Position 22
No active advertisement
ਪਿਛਲੀ ਖ਼ਬਰ ਡੀ.ਐਸ.ਪੀ. ਬਰਾੜ ਨੇ ਸੰਭਾਲਿਆ ਅਹੁਦਾ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਬਿਮਾਰੀਆਂ ਦੀ ਰੋਕਥਾਮ ਲਈ ਸੰਬੰਧਿਤ ਵਿਭਾਗਾਂ ਨੂੰ ਹਦਾਇਤਾਂ ਜਾਰੀ <br/>
Ad Position 24