ਮੋਗਾ, 22 ਅਪ੍ਰੈਲ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਖ਼ਿਲਾਫ ਵਿੱਢੀ ਮੁਹਿੰਮ ਤਹਿਤ ਡੀ. ਐਸ. ਪੀ. ਸਿਟੀ ਜਤਿੰਦਰ ਸਿੰਘ ਗਿੱਲ ਦੀ ਨਿਗਰਾਨੀ ਹੇਠ ਥਾਣਾ ਸਿਟੀ ਦੇ ਮੁੱਖ ਅਫ਼ਸਰ ਅਰੁਣ ਕੁਮਾਰ ਦੀ ਅਗਵਾਈ 'ਚ ਮੋਗਾ ਪੁਲਿਸ ਵਲੋਂ 59 ਕਿੱਲੋ ਚੂਰਾ ਪੋਸਤ ਸਮੇਤ 2 ਨੌਜਵਾਨਾਂ ਨੂੰ ਕਾਬੂ ਕੀਤਾ ਹੈ ¢ ਜਾਣਕਾਰੀ ਅਨੁਸਾਰ ਜਦ ਸਹਾਇਕ ਥਾਣੇਦਾਰ ਚਰਨਜੀਤ ਕੌਰ ਪੁਲਿਸ ਪਾਰਟੀ ਨਾਲ ਗਸ਼ਤ ਲਗਾ ਰਹੇ ਸਨ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਵਿੱਕੀ ਰਾਮ ਵਾਸੀ ਮੰਡੀ ਗੋਬਿੰਦਗੜ੍ਹ ਤੇ ਵਿਸ਼ਾਲ ਪਾਂਡੇ ਵਾਸੀ ਨਵੀਂ ਦਿੱਲੀ ਜੋ ਰਲ ਕੇ ਚੂਰਾ ਪੋਸਤ ਵੇਚਣ ਦਾ ਧੰਦਾ ਕਰਦੇ ਹਨ ਤੇ ਅੱਜ ਉਹ ਐਮ.ਪੀ. ਬਸਤੀ ਲੰਢੇਕੇ ਦੀ ਸੁੰਨਸਾਨ ਜਗਾ 'ਤੇ ਆਪਣੀ ਮਹਿੰਦਰਾ ਗੱਡੀ ਸਮੇਤ ਪੋਸਤ ਸਪਲਾਈ ਕਰਨ ਲਈ ਖੜ੍ਹੇ ਹਨ¢ ਮਿਲੀ ਸੂਚਨਾ ਦੇ ਆਧਾਰ 'ਤੇ ਪੁਲਿਸ ਵਲੋਂ ਕੀਤੀ ਕਾਰਵਾਈ ਦੌਰਾਨ ਉਕਤ ਦੋਵਾਂ ਨੂੰ 59 ਕਿੱਲੋ ਚੂਰਾ ਪੋਸਤ ਸਮੇਤ ਕਾਬੂ ਕਰ ਲਿਆ ਤੇ ਮਹਿੰਦਰਾ ਗੱਡੀ ਨੂੰ ਵੀ ਕਬਜ਼ੇ ਵਿਚ ਲੈ ਲਿਆ ਗਿਆ ਤੇ ਉਨ੍ਹਾਂ ਖਿਲਾਫ ਥਾਣਾ ਸਿਟੀ 'ਚ ਮੁਕੱਦਮਾ ਦਰਜ ਕਰ ਲਿਆ ਗਿਆ¢ ਸਹਾਇਕ ਥਾਣੇਦਾਰ ਚਰਨਜੀਤ ਕੌਰ ਨੇ ਦੱਸਿਆ ਕਿ ਉਕਤ ਦੋਵਾਂ ਨੂੰ ਮਾਣਯੋਗ ਅਦਾਲਤ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ¢