08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਜੀ.ਐਨ. ਕਾਨਵੈਂਟ ਸਕੂਲ ਵਲੋਂ 10 ਵੀਂ ਜਮਾਤ ਦੇ ਵਿਦਿਆਰਥੀਆਂ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 23-04-2026
ਨੱਥੂਵਾਲਾ ਗਰਬੀ, 22 ਅਪ੍ਰੈਲ (ਨਵਦੀਪ ਸਿੰਘ)-ਜੀ.ਐਨ. ਕਾਨਵੈਂਟ ਸਕੂਲ ਭਲੂਰ ਵਲੋਂ ਸੈਸ਼ਨ 2025-26 ਵਿਚ 10ਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਮੌਕੇ ਸਨਮਾਨ ਸਮਾਗਮ ਕਰਵਾਇਆ ਗਿਆ | ਇਸ ਸਾਲ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ | ਜਿਸ ਨਾਲ ਖ਼ੁਸ਼ੀ ਤੇ ਮਾਣ ਦਾ ਮਾਹੌਲ ਬਣ ਗਿਆ | ਸਮਾਗਮ ਦੌਰਾਨ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਸਮੇਂ ਪਿ੍ੰਸੀਪਲ ਰਮਨਦੀਪ ਕੌਰ, ਸਾਬਕਾ ਪਿ੍ੰਸੀਪਲ ਹਰਜਿੰਦਰ ਕੌਰ ਅਤੇ ਪਿੰਡ ਭਲੂਰ ਦੇ ਸਤਿਕਾਰਯੋਗ ਸ਼ਖ਼ਸੀਅਤ ਮਾਸਟਰ ਬਿੱਕਰ ਸਿੰਘ ਵੀ ਸ਼ਾਮਲ ਸਨ ਤੇ ਪਿੰਡ ਦੀ ਸਮੂਹ ਪੰਚਾਇਤ ਤੇ ਵਿਦਿਆਰਥੀਆਂ ਦੇ ਮਾਤਾ-ਪਿਤਾ ਵੱਡੀ ਗਿਣਤੀ 'ਚ ਹਾਜ਼ਰ ਸਨ | ਇਸ ਮੌਕੇ ਹੋਣਹਾਰ ਵਿਦਿਆਰਥੀਆਂ ਦੇ ਨਤੀਜੇ ਵੀ ਸਾਂਝੇ ਕੀਤੇ ਗਏ | ਵਿਦਿਆਰਥੀ ਜਸਨੂਰ ਸਿੰਘ ਨੇ 98 ਫ਼ੀਸਦੀ ਅੰਕ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਉਸ ਨੇ ਪੰਜਾਬੀ 'ਸ਼ੇ 'ਚੋਂ 100-98, ਗਣਿਤ ਵਿਸ਼ੇ 'ਚੋਂ 100-91, ਸਾਇੰਸ ਵਿਸ਼ੇ 'ਚੋਂ 100-96, ਸਮਾਜਿਕ ਵਿਗਿਆਨ ਵਿਸ਼ੇ 'ਚੋ 100-100, ਇਨਫਰਮੇਸ਼ਨ ਟੈਕਨੌਲੋਜੀ ਵਿਚ 100-100 ਅਤੇ ਹਿੰਦੀ ਵਿਸ਼ੇ 'ਚੋ 100-96 ਅੰਕ ਪ੍ਰਾਪਤ ਕੀਤੇ | ਇਸੇ ਤਰ੍ਹਾਂ ਸਿਮਰਨਜੋਤ ਕੌਰ ਕੰਗ ਨੇ 91.4 ਫ਼ੀਸਦੀ ਅਤੇ ਪਵਨਪ੍ਰੀਤ ਕੌਰ ਨੇ 90 ਫ਼ੀਸਦੀ ਅੰਕ ਹਾਸਲ ਕੀਤੇ ਤੇ ਪਵਨਪ੍ਰੀਤ ਕੌਰ ਨੇ ਅੰਗਰੇਜ਼ੀ ਵਿਚ 100-96 ਅੰਕ ਪ੍ਰਾਪਤ ਕਰਕੇ ਵਧੀਆ ਪ੍ਰਦਰਸ਼ਨ ਕੀਤਾ | ਇਸ ਤੋਂ ਇਲਾਵਾ ਸਕੂਲ ਵਲੋਂ ਪਹਿਲਾ, ਦੂਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਨਕਦ ਇਨਾਮ ਵੀ ਦਿੱਤੇ ਗਏ, ਜਿਸ ਨਾਲ ਬੱਚਿਆਂ ਦਾ ਹੌਂਸਲਾ ਹੋਰ ਵਧਿਆ | ਪਿ੍ੰਸੀਪਲ ਰਮਨਦੀਪ ਕੌਰ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ 100 ਫ਼ੀਸਦੀ ਨਤੀਜਾ ਬੱਚਿਆਂ ਦੀ ਮਿਹਨਤ ਤੇ ਅਧਿਆਪਕਾਂ ਦੀ ਲਗਨ ਦਾ ਨਤੀਜਾ ਹੈ | ਉਨ੍ਹਾਂ ਦੱਸਿਆ ਕਿ ਸਕੂਲ ਵਲੋਂ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤੇ ਬਾਹਰਲੇ ਰਾਜਾਂ ਤੋਂ ਯੋਗ ਅਧਿਆਪਕ ਵੀ ਰੱਖੇ ਗਏ ਹਨ, ਤਾਂ ਜੋ ਬੱਚਿਆਂ ਦੀ ਪੜ੍ਹਾਈ 'ਚ ਕੋਈ ਘਾਟ ਨਾ ਰਹੇ | ਸਾਬਕਾ ਪਿ੍ੰਸੀਪਲ ਹਰਜਿੰਦਰ ਕੌਰ ਨੇ ਵੀ ਬੱਚਿਆਂ ਨੂੰ ਮੁਬਾਰਕਾਂ ਦਿੱਤੀਆਂ ਤੇ ਉਨ੍ਹਾਂ ਨੂੰ ਅੱਗੇ ਵੀ ਇੰਜ ਹੀ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਦੇ ਬਰਾਂਡੇ ਦਾ ਲੈਂਟਰ ਪਾਇਆ <br/> ਅਗਲੀ ਖ਼ਬਰ ਜਨਗਣਨਾ 2027 ਤਹਿਤ 14 ਮਈ ਤੱਕ ਖੁਦ ਜਾਣਕਾਰੀ ਭਰਨ ਦੀ ਮਿਲੇਗੀ ਸਹੂਲਤ <br/>
Ad Position 24