08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਵਲੋਂ ਇੰਟਰਲਾਕਿੰਗ ਟਾਈਲਾਂ ਲਗਾਉਣ ਦੀ ਸ਼ੁਰੂਆਤ <br/>

Ad Position 21
No active advertisement
ਅਜੀਤ ਡੈਸਕ 23-04-2026
ਮੋਗਾ, 22 ਅਪ੍ਰੈਲ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਮੋਗਾ ਸ਼ਹਿਰ ਲਈ ਵਿਕਾਸ ਪਹਿਲ ਕਦਮੀਆਂ ਦੇ ਹਿੱਸੇ ਵਜੋਂ, ਵਾਰਡ ਨੰਬਰ 35 'ਚ 49 ਲੱਖ ਰੁਪਏ ਤੇ ਵਾਰਡ ਨੰਬਰ 18 ਵਿਚ 49 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ 'ਚ ਇੰਟਰਲਾਕਿੰਗ ਟਾਈਲਾਂ ਲਗਾਉਣ ਦਾ ਕੰਮ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵਲੋਂ ਰਸਮੀ ਤੌਰ 'ਤੇ ਸ਼ੁਰੂ ਕੀਤਾ ਗਿਆ | ਇਸ ਤੋਂ ਪਹਿਲਾਂ, ਵਾਰਡਾਂ ਦੇ ਵਸਨੀਕਾਂ ਨੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਤੇ ਮੇਅਰ ਪ੍ਰਵੀਨ ਸ਼ਰਮਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੋਗਾ ਸ਼ਹਿਰ ਦੇ ਵਾਰਡਾਂ ਵਿਚ ਵਿਕਾਸ ਕਾਰਜ ਇਸ ਸਮੇਂ ਚੱਲ ਰਹੇ ਹਨ, ਜੋ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੋਂ ਪ੍ਰਾਪਤ ਗਰਾਂਟਾਂ ਦੀ ਸਹਾਇਤਾ ਨਾਲ ਕੀਤੇ ਜਾ ਰਹੇ ਹਨ | ਸਮਾਗਮ 'ਚ ਕੌਂਸਲਰ ਸੁਖਵਿੰਦਰ ਕੌਰ, ਕੌਂਸਲਰ ਵਿਜੇ ਭੂਸ਼ਨ 'ਟੀਟੂ' ਤੇ ਕੌਂਸਲਰ ਭਰਤ ਗੁਪਤਾ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਗਾਜੀਆਣਾ 'ਚ ਅੰਮਿ੍ਤ ਸੰਚਾਰ ਦੌਰਾਨ 118 ਪ੍ਰਾਣੀ ਗੁਰੂ ਵਾਲੇ ਬਣੇ <br/> ਅਗਲੀ ਖ਼ਬਰ ਮੁਫ਼ਤ ਦਸਤਾਰ ਸਿਖਲਾਈ ਸੈਂਟਰ ਖੋਲਿ੍ਹਆ <br/>
Ad Position 24