ਨਿਹਾਲ ਸਿੰਘ ਵਾਲਾ, 22 ਅਪੈ੍ਰਲ (ਸੁਖਦੇਵ ਸਿੰਘ ਖ਼ਾਲਸਾ)ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਰਹਿਨੁਮਾਈ ਹੇਠ ਸ੍ਰੀ ਸਾਹਿਜ ਪਾਠ ਸੇਵਾ ਲਹਿਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੰਥਕ ਜਥੇਬੰਦੀਆਂ ਦੇ ਸਹਿਯੋਗ ਨਾਲ ਚਲਾਈ ਦਾ ਧਰਮ ਪ੍ਰਚਾਰ ਮੁਹਿੰਮ ਤਹਿਤ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰਦੁਆਰਾ ਗੁਰਚਰਨ ਕਮਲ ਸਾਹਿਬ ਪਿੰਡ ਗਾਜੀਆਣਾ ਵਿਖੇ ਪੰਜ ਪਿਆਰਿਆਂ ਵਲੋਂ ਅੰਮਿ੍ਤ ਸੰਚਾਰ ਕਰਵਾਇਆ ਗਿਆ ਜਿਸ 'ਚ 118 ਪ੍ਰਾਣੀਆਂ ਨੇ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕੀਤੀ ਤੇ ਪ੍ਰਬੰਧਕਾਂ ਵਲੋਂ ਅੰਮਿ੍ਤ ਅਭਿਲਾਖੀਆਂ ਨੂੰ ਕਕਾਰ ਭੇਟਾ ਰਹਿਤ ਦਿੱਤੇ ਗਏ | ਇਸ ਮੌਕੇ ਪੰਜ ਪਿਆਰੇ ਸਾਹਿਬਾਨਾਂ ਵਲੋਂ ਅੰਮਿ੍ਤ ਛਕਣ ਵਾਲੇ ਪ੍ਰਾਣੀਆਂ ਨੂੰ ਗੁਰਮਤਿ ਰਹਿਤ ਮਰਯਾਦਾ ਅਨੁਸਾਰ ਨਿੱਤਨੇਮ ਦੀਆਂ ਬਾਣੀਆਂ ਦਾ ਪਾਠ ਕਰਨ, ਸਿਮਰਨ ਕਰਨ ਤੇ ਸਿੱਖ ਇਤਿਹਾਸ ਨੂੰ ਵੱਧ ਤੋਂ ਵੱਧ ਪੜ੍ਹਨ ਦਾ ਸੰਦੇਸ਼ ਦਿੱਤਾ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਮੇਲ ਸਿੰਘ ਸੰਗਤਪੁਰਾ ਵਲੋਂ ਅੰਮਿ੍ਤ ਛਕਣ ਵਾਲੇ ਪ੍ਰਾਣੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੰਮਿ੍ਤ ਛਕਣਾ ਹਰ ਸਿੱਖ ਦਾ ਮੁੱਢਲਾ ਫ਼ਰਜ਼ ਹੈ | ਇਸ ਮੌਕੇ ਲਖਵੀਰ ਸਿੰਘ ਮੋਗਾ ਕਮ ਨਿਗਰਾਨ ਪ੍ਰਚਾਰਕ, ਭਾਈ ਗੁਲਾਬਜਿੰਦਰ ਸਿੰਘ ਫ਼ੇਰੋਕੇ, ਭਾਈ ਬਲਵਿੰਦਰ ਸਿੰਘ ਭਾਗੀਕੇ, ਭਾਈ ਜਗਸੀਰ ਸਿੰਘ ਰੌਂਤਾ, ਭਾਈ ਲਵਪ੍ਰੀਤ ਸਿੰਘ ਦਾਤੇਵਾਲ ਪ੍ਰਚਾਰਕ, ਢਾਡੀ ਜਥਾ ਭਾਈ ਗੁਰਦੀਪ ਸਿੰਘ ਚੱਕ ਭਾਈ, ਭੋਲਾ ਸਿੰਘ ਹੀਰਾ ਵਾਲ ਇੰਚਾਰਜ ਸਬ ਆਫ਼ਿਸ ਧਰਮ ਪ੍ਰਚਾਰ ਕਮੇਟੀ ਤਲਵੰਡੀ ਸਾਬੋ ਤੋਂ ਇਲਾਵਾ ਸਹਿਜ ਪਾਠ ਸੇਵਾ ਸੰਸਥਾ ਵਲੋਂ ਭਾਈ ਇੰਦਰਜੀਤ ਸਿੰਘ ਰਾਮਾਂ ਨੇ ਸੇਵਾਵਾਂ ਨਿਭਾਈਆਂ |