ਸਮਾਧ ਭਾਈ, 22 ਅਪ੍ਰੈਲ (ਜਗਰੂਪ ਸਿੰਘ ਸਰੋਆ)-ਭਾਈ ਰੂਪ ਚੰਦ ਮਾਡਲ ਹਾਈ ਸਕੂਲ ਸਮਾਧ ਭਾਈ ਦੇ ਵਿਦਿਆਰਥੀਆਂ ਦੀ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਸਾਲਾਨਾ ਧਾਰਮਿਕ ਪ੍ਰੀਖਿਆ ਲਈ ਗਈ ਜਿਸ 'ਚ ਦਸਵੀਂ ਜਮਾਤ ਦੀ ਰਮਨਦੀਪ ਕÏਰ ਤੇ ਇੰਦਰਜੀਤ ਸਿੰਘ, ਨੌਵੀਂ ਜਮਾਤ ਦੀ ਜੈਸਮੀਨ ਕੌਰ ਤੇ ਪੰਜਵੀਂ ਜਮਾਤ ਦੀ ਸਤਵੀਰ ਕੌਰ ਤੇ ਗਗਨਪ੍ਰੀਤ ਸਿੰਘ ਨੇ ਮੈਰਿਟ ਸੂਚੀ 'ਚ ਆਪਣਾ ਨਾਂਅ ਦਰਜ ਕਰਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ¢ ਇਸ ਸਮੇਂ ਸਕੂਲ ਮੁਖੀ ਗੁਰਪ੍ਰੀਤ ਸਿੰਘ ਧਾਲੀਵਾਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪੜ੍ਹਾਈ ਲਈ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ¢ ਇਸ ਮੌਕੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਬਲਾਕ ਮੋਗਾ ਦੇ ਮੁਖੀ ਚਰਨਜੀਤ ਸਿੰਘ, ਗੁਰਜੀਤ ਸਿੰਘ, ਰੁਪਿੰਦਰ ਸਿੰਘ, ਐਜੂਕੇਸ਼ਨ ਕਮੇਟੀ ਪ੍ਰਧਾਨ ਸਤਨਾਮ ਸਿੰਘ ਖੋਖਰ, ਇੰਦਰਜੀਤ ਕੌਰ, ਕਿਰਨਜੀਤ ਕੌਰ, ਪਰਮਿੰਦਰ ਕੌਰ, ਕਮਲਜੀਤ ਕੌਰ, ਪਰਮਜੀਤ ਕੌਰ, ਸੁਖਪ੍ਰੀਤ ਕੌਰ, ਸੁਖਚਰਨਜੀਤ ਸਿੰਘ ਆਦਿ ਹਾਜ਼ਰ ਸਨ¢