08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਅਕਾਲੀ ਆਗੂ ਨਿਰਮਲ ਸਿੰਘ ਜੌਹਲ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ <br/>

Ad Position 21
No active advertisement
ਅਜੀਤ ਡੈਸਕ 23-04-2026
ਮੋਗਾ, 22 ਅਪ੍ਰੈਲ (ਸੁਰਿੰਦਰਪਾਲ ਸਿੰਘ)-ਪਿੰਡ ਧੱਲੇਕੇ ਦੇ ਸਾਬਕਾ ਸਰਪੰਚ ਸਵ: ਮੁਖ਼ਤਿਆਰ ਸਿੰਘ ਦੇ ਸਪੁੱਤਰ ਅਕਾਲੀ ਆਗੂ ਨਿਰਮਲ ਸਿੰਘ ਜੌਹਲ ਜੋ ਬੀਤੇ ਦਿਨੀਂ ਅਚਾਨਕ ਸਦੀਂਵੀ ਵਿਛੋੜਾ ਦੇ ਗਏ ਸਨ, ਉਨ੍ਹਾਂ ਨਮਿਤ ਰੱਖੇ ਗਏ ਪਾਠ ਦਾ ਭੋਗ ਤੇ ਸ਼ਰਧਾਂਜਲੀ ਸਮਾਗਮ ਪਿੰਡ ਧੱਲੇਕੇ ਦੇ ਗੁਰਦੁਆਰਾ ਬਾਬਾ ਪੰਜ ਪੀਰ ਵਿਖੇ ਹੋਇਆ | ਇਸ ਮੌਕੇ ਭਾਈ ਅਮਰਿੰਦਰ ਸਿੰਘ ਕੋਕਰੀ ਵਾਲਿਆਂ ਦੇ ਕੀਰਤਨੀ ਜਥੇ ਵਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਜੀਵਨ ਮਰਨ ਦੇ ਫ਼ਲਸਫ਼ੇ ਤੋਂ ਜਾਣੂੰ ਕਰਵਾਇਆ | ਅੰਤਿਮ ਅਰਦਾਸ ਉਪਰੰਤ ਸ਼ਰਧਾਂਜਲੀ ਸਮਾਗਮ ਦੀ ਸ਼ੁਰੂਆਤ ਕਰਦਿਆਂ ਅਕਾਲੀ ਆਗੂ ਗੁਰਪ੍ਰੀਤ ਸਿੰਘ ਬੰਬਰਾ ਧੱਲੇਕੇ ਨੇ ਨਿਰਮਲ ਸਿੰਘ ਜੌਹਲ ਦੇ ਜੀਵਨ ਤੇ ਉਨ੍ਹਾਂ ਵਲੋਂ ਕੀਤੇ ਕਾਰਜਾਂ ਸਬੰਧੀ ਵਿਸਥਾਰ ਨਾਲ ਜਾਣੂੰ ਕਰਵਾਇਆ | ਨਿਰਮਲ ਸਿੰਘ ਜੌਹਲ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆ, ਸਾਬਕਾ ਰਾਜ ਸੂਚਨਾ ਕਮਿਸ਼ਨਰ ਤੇ ਭਾਜਪਾ ਆਗੂ ਨਿਧੜਕ ਸਿੰਘ ਬਰਾੜ, ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ, ਸੀਨੀਅਰ ਅਕਾਲੀ ਆਗੂ ਰਾਜਵੰਤ ਸਿੰਘ ਮਾਹਲਾ, ਸੀਨੀਅਰ ਅਕਾਲੀ ਆਗੂ ਬੂਟਾ ਸਿੰਘ ਦੌਲਤਪੁਰਾ ਨੇ ਕਿਹਾ ਕਿ ਨਿਰਮਲ ਸਿੰਘ ਬਹੁਤ ਹੀ ਮਿਹਨਤੀ ਤੇ ਨਰਮ ਸੁਭਾਅ ਦੇ ਮਾਲਕ ਸਨ | ਸ਼ਰਧਾਂਜਲੀ ਸਮਾਗਮ ਮੌਕੇ ਉਨ੍ਹਾਂ ਦੇ ਪੁੱਤਰ ਤਜਿੰਦਰਪਾਲ ਸਿੰਘ, ਰਜਿੰਦਰਪਾਲ ਸਿੰਘ ਪੰਜਾਬ ਪੁਲਿਸ ਤੇ ਪਰਿਵਾਰਕ ਮੈਂਬਰਾਂ ਨਾਲ ਰਜਿੰਦਰ ਸਿੰਘ ਡੱਲਾ ਸੀਨੀਅਰ ਅਕਾਲੀ ਆਗੂ, ਡਾ. ਹਰਜੋਤ ਕਮਲ ਸਿੰਘ ਜ਼ਿਲ੍ਹਾ ਪ੍ਰਧਾਨ ਭਾਜਪਾ, ਅਮਰਜੀਤ ਸਿੰਘ ਲੰਢੇਕੇ, ਮਾਸਟਰ ਗੁਰਦੀਪ ਸਿੰਘ ਮਹੇਸ਼ਰੀ ਸਰਕਲ ਪ੍ਰਧਾਨ, ਕੌਂਸਲਰ ਮਨਜੀਤ ਸਿੰਘ ਧੰਮੂ, ਬਲਾਕ ਸੰਮਤੀ ਮੈਂਬਰ ਗੁਰਦਰਸ਼ਨ ਸਿੰਘ ਢਿੱਲੋਂ ਕਾਹਨ ਸਿੰਘ ਵਾਲਾ, ਸ਼੍ਰੋਮਣੀ ਕਮੇਟੀ ਮੈਂਬਰ ਤਰਸੇਮ ਸਿੰਘ ਰੱਤੀਆਂ, ਕੁਲਦੀਪ ਸਿੰਘ ਜੋਗੇਵਾਲਾ, ਗੁਰਜੰਟ ਸਿੰਘ ਰਾਮੂੰਵਾਲਾ, ਮਾਲਵਿਕਾ ਸੂਦ ਹਲਕਾ ਇੰਚਾਰਜ ਕਾਂਗਰਸ, ਜਰਨੈਲ ਸਿੰਘ ਦੁੱਨੇਕੇ, ਕੁਲਵਿੰਦਰ ਸਿੰਘ ਚੋਟੀਆਂ, ਰਵਦੀਪ ਸਿੰਘ ਸੰਘਾ ਦਾਰਾਪੁਰ, ਮਹਿੰਦਰ ਸਿੰਘ ਸਰਪੰਚ ਧੱਲੇਕੇ, ਜਗਸੀਰ ਸਿੰਘ ਸੀਰਾ ਖੋਸਾ ਰਣਧੀਰ, ਕੁਲਵੰਤ ਸਿੰਘ ਜੌਹਲ, ਮੇਹਰ ਸਿੰਘ ਗਿੱਲ, ਰੇਸ਼ਮ ਸਿੰਘ ਸੰਧੂ, ਜਸਵੀਰ ਸਿੰਘ ਸੰਘਾ ਡਰੋਲੀ ਭਾਈ, ਰਜਿੰਦਰ ਸਿੰਘ ਆਹਲੂਵਾਲੀਆ, ਇਕਬਾਲ ਸਿੰਘ, ਹਰਦੀਪ ਸਿੰਘ ਆਹਲੂਵਾਲੀਆ, ਗੁਰਮੀਤ ਸਿੰਘ ਸਾਫੂਵਾਲਾ, ਦਵਿੰਦਰ ਸਿੰਘ ਰਣੀਆਂ, ਹਰਮਨ ਸਿੰਘ ਜੌਹਲ, ਹਰਬੰਸ ਸਿੰਘ ਜੌਹਲ, ਗੁਰਪ੍ਰੀਤ ਸਿੰਘ ਜੌਹਲ ਬਲਾਕ ਸੰਮਤੀ ਮੈਂਬਰ ਧੱਲੇਕੇ, ਹਰਪ੍ਰੀਤ ਸਿੰਘ ਧੱਲੇਕੇ, ਗੁਰਸੇਵਕ ਸਿੰਘ ਰੱਤੀਆਂ, ਬਲਤੇਜ ਸਿੰਘ ਨਿਧਾਂਵਾਲਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮੱਲਕੇ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਨਾਲ ਮੁਲਾਕਾਤ <br/> ਅਗਲੀ ਖ਼ਬਰ ਮੁਫ਼ਤ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ ਸ਼ੁਰੂ-ਡਾ. ਧੂਰੀ <br/>
Ad Position 24