ਠੱਠੀ ਭਾਈ, 22 ਅਪ੍ਰੈਲ (ਜਗਰੂਪ ਸਿੰਘ ਮਠਾੜੂ)-ਹਲਕਾ ਬਾਘਾ ਪੁਰਾਣਾ ਦੇ ਮੁੱਖ ਸੇਵਾਦਾਰ ਜਥੇਦਾਰ ਤੀਰਥ ਸਿੰਘ ਮਾਹਲਾ ਮੈਂਬਰ ਕੋਰ ਕਮੇਟੀ ਸ਼੍ਰੋਮਣੀ ਅਕਾਲੀ ਦਲ ਤੇ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਜੀਤ ਸਿੰਘ ਮਾਹਲਾ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ ਦੇ ਸਰਗਰਮ ਆਗੂ ਸ਼ਿੰਦਰਪਾਲ ਸਿੰਘ ਮੱਲਕੇ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਦਲ ਦੀਆਂ ਮੌਜੂਦਾ ਗਤੀਵਿਧੀਆਂ, ਸਮਾਜਿਕ ਸੇਵਾਵਾਂ ਤੇ ਆਉਣ ਵਾਲੇ ਪ੍ਰੋਜੈਕਟਾਂ ਬਾਰੇ ਗੰਭੀਰ ਚਰਚਾ ਕੀਤੀ ਗਈ | ਆਗੂਆਂ ਨੇ ਦਲ ਦੇ ਭਵਿੱਖ ਲਈ ਤਿਆਰ ਕੀਤੀਆਂ ਰਣ ਨੀਤੀਆਂ 'ਤੇ ਫੋਕਸ ਕਰਨ ਤੇ ਲੋਕਾਂ ਦੇ ਭਰੋਸੇ ਨੂੰ ਮਜ਼ਬੂਤ ਕਰਨ ਦੇ ਵਾਅਦੇ ਕੀਤੇ | ਉਨ੍ਹਾਂ ਨੇ ਇਹ ਵੀ ਦਰਸਾਇਆ ਕਿ ਅਕਾਲੀ ਦਲ ਹਮੇਸ਼ਾ ਖੇਤਰ ਵਿਕਾਸ, ਸਮਾਜਿਕ ਭਲਾਈ ਤੇ ਨੌਜਵਾਨਾਂ ਦੀ ਤਰੱਕੀ ਲਈ ਕੰਮ ਕਰਦਾ ਰਹੇਗਾ | ਸ਼ਿੰਦਰਪਾਲ ਸਿੰਘ ਮੱਲਕ ਨੇ ਦੱਸਿਆ ਕਿ ਇਸ ਮੁਲਾਕਾਤ 'ਚ ਪ੍ਰਧਾਨ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਆਪਣੀ ਏਕਤਾ ਤੇ ਸਰਗਰਮੀ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਨਵੇਂ ਸਿਖ਼ਰਾਂ 'ਤੇ ਲਿਜਾਣ ਵਿਚ ਯੋਗਦਾਨ ਦੇ ਰਹੇ ਹਨ |