08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਹੋਲੀ ਹਾਰਟ ਕਾਨਵੈਂਟ ਸਕੂਲ 'ਚ ਧਰਤੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ <br/>

Ad Position 21
No active advertisement
ਅਜੀਤ ਡੈਸਕ 23-04-2026
ਮੋਗਾ, 22 ਅਪ੍ਰੈਲ (ਸੁਰਿੰਦਰਪਾਲ ਸਿੰਘ)-ਅੱਜ ਸਥਾਨਕ ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ ਵਿਖੇ ਧਰਤੀ ਦਿਵਸ ਬੜੀ ਧੂਮ-ਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਕਿੰਡਰਗਾਰਟਨ ਸੈਕਸ਼ਨ ਦੇ ਨੰਨ੍ਹੇ-ਮੁੰਨੇ ਬੱਚਿਆਂ ਨੇ ਅਧਿਆਪਕਾਂ ਦੀ ਨਿਗਰਾਨੀ ਹੇਠ ਵੱਖ-ਵੱਖ ਗਤੀਵਿਧੀਆਂ 'ਚ ਹਿੱਸਾ ਲਿਆ | ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਧਰਤੀ ਦੀ ਮਹੱਤਤਾ ਬਾਰੇ ਦੱਸਿਆ ਤੇ ਇਸ ਨੂੰ ਬਚਾਉਣ ਦੇ ਤਰੀਕਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ | ਸਕੂਲ ਦੇ ਅਧਿਆਪਕਾਂ ਨੇ ਬੱਚਿਆਂ ਨੂੰ ਸਮਝਾਇਆ ਕਿ ਕਿਵੇਂ ਅਸੀਂ ਪ੍ਰਦੂਸ਼ਣ ਘਟਾ ਕੇ ਤੇ ਕੁਦਰਤੀ ਸਰੋਤਾਂ ਦੀ ਸੰਭਾਲ ਕਰਕੇ ਆਪਣੀ ਧਰਤੀ ਨੂੰ ਹਰਾ-ਭਰਾ ਰੱਖ ਸਕਦੇ ਹਾਂ | ਪ੍ਰੋਗਰਾਮ ਦੇ ਅੰਤ ਵਿਚ ਸਾਰੇ ਵਿਦਿਆਰਥੀਆਂ ਤੇ ਸਟਾਫ਼ ਵਲੋਂ ਇਕ ਵਿਸ਼ੇਸ਼ ਸਹੁੰ ਚੁੱਕੀ ਗਈ | ਵਿਦਿਆਰਥੀਆਂ ਨੇ ਪ੍ਰਣ ਲਿਆ ਕਿ ਉਹ ਪਾਣੀ ਅਤੇ ਬਿਜਲੀ ਦੀ ਬੱਚਤ ਕਰਨਗੇ | ਵੱਧ ਤੋਂ ਵੱਧ ਬੂਟੇ ਲਗਾਉਣਗੇ | ਪਲਾਸਟਿਕ ਦੀ ਵਰਤੋਂ ਘਟਾ ਕੇ ਧਰਤੀ ਨੂੰ ਬਚਾਉਣ ਵਿਚ ਆਪਣਾ ਯੋਗਦਾਨ ਪਾਉਣਗੇ |
ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਪ੍ਰੋਗਰਾਮ ਬੱਚਿਆਂ ਵਿਚ ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੇ ਹਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ 'ਚ ਧਰਤੀ ਦਿਵਸ ਮਨਾਇਆ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮੱਲਕੇ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਨਾਲ ਮੁਲਾਕਾਤ <br/>
Ad Position 24