19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਨਸ਼ੇ ਦੇ ਸੌਦਾਗਰਾਂ ਤੇ ਗੈਗਸਟਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ- ਥਾਣਾ ਮੁਖੀ ਜਸਵਿੰਦਰ ਸਿੰਘ

Ad Position 21
No active advertisement
ਅਜੀਤ ਡੈਸਕ 24-04-2026
ਬੱਧਨੀ ਕਲਾਂ, 23 ਅਪ੍ਰੈਲ (ਸੰਜੀਵ ਕੋਛੜ)-ਜੁਰਮ ਕਰਨ ਵਾਲੇ ਵਿਅਕਤੀਆਂ, ਨਸ਼ੇ ਦੇ ਸੌਦਾਗਰਾਂ, ਲੁੱਟ ਖੋਹ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰਨ ਵਾਲੇ ਅਤੇ ਗੈਗਸਟਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ ਸਗੋਂ ਉਨ੍ਹਾਂ ਵਿਰੁੱਧ ਬਣਦੀ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ | ਇਹ ਪ੍ਰਗਟਾਵਾ ਪੁਲਿਸ ਸਟੇਸ਼ਨ ਬੱਧਨੀ ਕਲਾਂ ਵਿਖੇ ਨਵੇਂ ਆਏ ਥਾਣਾ ਮੁਖੀ ਇੰਸਪੈਕਟਰ ਜਸਵਿੰਦਰ ਸਿੰਘ ਨੇ ਸ਼ਹਿਰ ਦੇ ਮੁਹਤਬਰ ਵਿਅਕਤੀਆਂ ਅਤੇ ਪੱਤਰਕਾਰਾਂ ਨਾਲ ਪਲੇਠੀ ਮੀਟਿੰਗ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਮੋਗਾ ਜ਼ਿਲ੍ਹਾ ਪੁਲਿਸ ਦੇ ਮੁਖੀ ਅਜੇ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ, ਲੋਕਾਂ 'ਚੋਂ ਕਿਸੇ ਕਿਸਮ ਦਾ ਡਰ ਭੈਅ ਖ਼ਤਮ ਕਰਨ ਤੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਲਈ ਪੁਲਿਸ ਵਲੋਂ ਲਗਾਤਾਰ ਨਾਕੇ ਲਗਾ ਕੇ ਆਉਣ ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ ਤਾਂ ਜੋ ਕਿਸੇ ਅਣਸੁਖਾਵੀਂ ਘਟਨਾ ਨੂੰ ਹੋਣ ਤੋਂ ਪਹਿਲਾਂ ਹੀ ਰੋਕਿਆ ਜਾ ਸਕੇ | ਚੋਰਾਂ ਵਲੋਂ ਕੀਤੀਆਂ ਜਾਂਦੀਆਂ ਚੋਰੀਆਂ ਚਕਾਰੀਆਂ ਤੋਂ ਬਚਣ ਲਈ ਉਨ੍ਹਾਂ ਬਾਜ਼ਾਰਾਂ ਦੇ ਦੁਕਾਨਦਾਰਾਂ ਨੂੰ ਸੀ.ਸੀ.ਟੀ.ਵੀ ਕੈਮਰੇ ਸਹੀ ਦਿਸ਼ਾ 'ਚ ਲਗਾਉਣ, ਬਾਜ਼ਾਰਾਂ 'ਚ ਰਾਤ ਨੂੰ ਚੌਕੀਦਾਰ ਰੱਖਣ, ਧਾਰਮਿਕ ਸਥਾਨਾਂ 'ਚ ਕੈਮਰਿਆਂ ਦੇ ਨਾਲ-ਨਾਲ ਰਾਤ ਨੂੰ ਪਹਿਰਾ ਦੇਣ, ਅਖੌਤੀ ਗੈਂਗਸਟਰਾਂ ਵਲੋਂ ਮੰਗੀਆਂ ਜਾਣ ਵਾਲੀਆਂ ਫਿਰੋਤੀਆਂ ਤੋਂ ਘਬਰਾਉਣ ਦੀ ਬਜਾਏ ਪੁਲਿਸ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਟੀਕਾਕਰਨ ਹਫ਼ਤਾ ਅੱਜ ਤੋਂ ਮਨਾਇਆ ਜਾਵੇਗਾ • ਲਾਭਪਾਤਰੀ ਟੀਕਾਕਰਨ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ-ਡਾ. ਅਸ਼ੋ... ਅਗਲੀ ਖ਼ਬਰ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਵਲੋਂ ਦਾਣਾ ਮੰਡੀ ਮੋਗਾ ਦਾ ਦੌਰਾ
Ad Position 24