ਧਰਮਕੋਟ, 23 ਅਪ੍ਰੈਲ (ਪਰਮਜੀਤ ਸਿੰਘ)-ਮੋਗਾ ਜ਼ਿਲੇ੍ਹ ਦੀ ਨਾਮਵਰ ਵਿੱਦਿਅਕ ਸੰਸਥਾ ਗਲੋਬਲ ਵਿਜ਼ਡਮ ਕਾਨਵੈਂਟ ਸਕੂਲ 'ਚ ਸੀ.ਬੀ.ਐਸ.ਈ. ਬੋਰਡ ਦੀ ਦਸਵੀਂ ਜਮਾਤ ਦੇ ਨਤੀਜਿਆਂ ਦੇ ਮੌਕੇ 'ਤੇ ਪ੍ਰਾਈਜ਼ ਡਿਸਟ੍ਰੀਬਿਊਸ਼ਨ ਸਮਾਗਮ ਧੂਮਧਾਮ ਨਾਲ ਕਰਵਾਇਆ ਗਿਆ | ਸਮਾਗਮ 'ਚ ਹੋਣਹਾਰ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ | ਸਕੂਲ ਦੇ ਚੇਅਰਮੈਨ ਡਾ. ਗੁਰਨਾਮ ਸਿੰਘ ਭੁੱਲਰ ਤੇ ਮੈਨੇਜਮੈਂਟ ਬਲਜੀਤ ਕੌਰ ਭੁੱਲਰ ਤੇ ਪਿ੍ੰਸੀਪਲ ਸਮੀਤਾ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਸਫਲਤਾ ਉਨ੍ਹਾਂ ਦੀ ਸਖ਼ਤ ਮਿਹਨਤ, ਅਧਿਆਪਕਾਂ ਦੀ ਲਗਨ ਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ | ਇਸ ਮੌਕੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀਆਂ ਨਾਲ ਨਿਵਾਜਿਆ ਗਿਆ | ਨਾਲ ਹੀ ਹੋਰ ਵਿਦਿਆਰਥੀਆਂ ਨੂੰ ਵੀ ਉਨ੍ਹਾਂ ਦੇ ਵਿਸ਼ੇਸ਼ ਪ੍ਰਦਰਸ਼ਨ ਲਈ ਸਨਮਾਨਿਤ ਕੀਤਾ ਗਿਆ | ਅੰਤ 'ਚ ਸਕੂਲ ਪ੍ਰਬੰਧਕ ਕਮੇਟੀ ਵਲੋਂ ਸਾਰੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਧੰਨਵਾਦ ਕੀਤਾ ਗਿਆ ਤੇ ਉਨ੍ਹਾਂ ਦੀ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ | ਇਹ ਸਮਾਰੋਹ ਵਿਦਿਆਰਥੀਆਂ ਲਈ ਪੇ੍ਰਰਨਾ ਦਾ ਸਰੋਤ ਬਣਿਆ ਅਤੇ ਉਨ੍ਹਾਂ ਨੂੰ ਹੋਰ ਉੱਚੀਆਂ ਉਡਾਣਾਂ ਭਰਨ ਲਈ ਉਤਸ਼ਾਹਿਤ ਕੀਤਾ ਗਿਆ |